ਮੋਦੀ, ਸ਼ਾਹ ਲਈ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕਰਨ ’ਤੇ ਹਾਰਡ ਕੌਰ ਦਾ ਟਵਿੱਟਰ ਅਕਾਊਂਟ ਮੁਅੱਤਲ 
Published : Aug 14, 2019, 10:54 am IST
Updated : Aug 14, 2019, 3:47 pm IST
SHARE ARTICLE
Rapper hard kaurs twitter account suspended for posts on pm amit shah
Rapper hard kaurs twitter account suspended for posts on pm amit shah

2 ਮਿੰਟ 20 ਸਕਿੰਟ ਦੇ ਇੱਕ ਵੀਡੀਓ ਵਿਚ ਹਾਰਡ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੂੰ ਚੁਣੌਤੀ ਦਿੱਤੀ ਹੈ।

ਨਵੀਂ ਦਿੱਲੀ: ਮਸ਼ਹੂਰ ਰੈਪਰ ਹਾਰਡ ਕੌਰ ਦਾ ਟਵਿੱਟਰ ਅਕਾਊਂਟ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ ਹਾਰਡ ਕੌਰ ਨੇ ਇਕ ਵੀਡੀਓ ਪੋਸਟ ਕੀਤਾ ਸੀ ਜਿਸ ਵਿਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਅਸ਼ਲੀਲ ਭਾਸ਼ਾ ਦੀ ਵਰਤੋਂ ਕਰਦੀ ਦਿਖਾਈ ਦਿੱਤੀ ਸੀ। ਹਾਰਡ ਕੌਰ ਇਸ ਵੀਡੀਓ ਵਿਚ ਖਾਲਿਸਤਾਨੀ ਸਮਰਥਕਾਂ ਦੇ ਨਾਲ ਮੌਜੂਦ ਸੀ ਅਤੇ ਉਸ ਨੇ ਵੀਡੀਓ ਵਿਚ ਖਾਲਿਸਤਾਨ ਲਹਿਰ ਬਾਰੇ ਵੀ ਗੱਲ ਕੀਤੀ ਸੀ।

PM Narendra Modi and Amit Shah PM Narendra Modi and Amit Shah

2 ਮਿੰਟ 20 ਸਕਿੰਟ ਦੇ ਇੱਕ ਵੀਡੀਓ ਵਿਚ ਹਾਰਡ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੂੰ ਚੁਣੌਤੀ ਦਿੱਤੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਸ ਨੇ ਟਵਿੱਟਰ 'ਤੇ ਟ੍ਰੈਂਡ ਕਰਨਾ ਸ਼ੁਰੂ ਕਰ ਦਿੱਤਾ। ਵੀਡੀਓ ਸ਼ੇਅਰ ਕਰਨ ਤੋਂ ਬਾਅਦ ਹਾਰਡ ਕੌਰ ਨੇ ਇੰਸਟਾਗ੍ਰਾਮ 'ਤੇ ਆਪਣੇ ਆਉਣ ਵਾਲੇ ਗਾਣੇ ਦੀ ਇਕ ਪ੍ਰਮੋਸ਼ਨਲ ਕਲਿੱਪ ਵੀ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿਚ ਖਾਲਿਸਤਾਨੀ ਹਮਾਇਤੀ ਵੀ ਵੇਖੇ ਜਾ ਸਕਦੇ ਹਨ।

ਮਹੱਤਵਪੂਰਣ ਗੱਲ ਇਹ ਹੈ ਕਿ ਬਹੁਤ ਸਾਰੇ ਸਿੱਖ ਸਮੂਹ ਲੰਬੇ ਸਮੇਂ ਤੋਂ ਇਕ ਵੱਖਰੇ ਦੇਸ਼ ਅਰਥਾਤ ਖਾਲਿਸਤਾਨ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਜੂਨ ਮਹੀਨੇ ਵਿਚ ਹਾਰਡ ਕੌਰ 'ਤੇ ਦੇਸ਼ਧ੍ਰੋਹ ਦਾ ਇਲਜ਼ਾਮ ਲਗਾਇਆ ਗਿਆ ਸੀ ਕਿਉਂ ਕਿ ਉਸ ਨੇ ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ ਅਤੇ ਆਰਐਸਐਸ ਮੁਖੀ ਮੋਹਨ ਭਾਗਵਤ ਖਿਲਾਫ ਨਫ਼ਰਤ ਭਰੀਆਂ ਟਿੱਪਣੀਆਂ ਕੀਤੀਆਂ ਸਨ।

TwitterTwitter

ਇਕ ਦੀ ਰਿਪੋਰਟ ਅਨੁਸਾਰ ਉਸ 'ਤੇ ਆਈਪੀਸੀ ਦੀ ਧਾਰਾ 124 ਏ, 153 ਏ, 500, 505 ਅਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੱਸ ਦੇਈਏ ਕਿ ਹਾਰਡ ਕੌਰ ਫਿਲਮ ਜੌਨੀ ਗੱਦਾਰ ਵਿਚ ਮੈਂ ਫਿਲਮ ਲੱਕੀ ਬੁਆਏ ਵਿਚ ਮੂਵ ਯੂਅਰ ਬਾਡੀ, ਬਚਨਾ ਐ ਹਸੀਨੋ ਵਰਗੇ ਬਹੁਤ ਸਾਰੇ ਗਾਣੇ ਗਾਏ ਹਨ। ਉਸ ਨੇ ਸਾਲ 2011 ਵਿਚ ਫਿਲਮ ਪਟਿਆਲਾ ਹਾਊਸ ਵਿਚ ਵੀ ਕੰਮ ਕੀਤਾ ਸੀ।

ਇਸ ਫਿਲਮ 'ਚ ਅਕਸ਼ੈ ਕੁਮਾਰ ਵੀ ਨਜ਼ਰ ਆਏ ਸਨ। ਫਿਲਮ 'ਚ ਅਨੁਸ਼ਕਾ ਸ਼ਰਮਾ ਨੇ ਵੀ ਮੁੱਖ ਭੂਮਿਕਾ ਨਿਭਾਈ ਸੀ। ਹਾਲਾਂਕਿ ਬਾਕਸ ਆਫਿਸ 'ਤੇ ਇਸ ਫਿਲਮ ਨੂੰ ਜ਼ਿਆਦਾ ਹੁੰਗਾਰਾ ਨਹੀਂ ਮਿਲਿਆ ਅਤੇ ਇਹ ਫਿਲਮ ਅਕਸ਼ੈ ਕੁਮਾਰ ਦੇ ਕਰੀਅਰ ਦੀਆਂ ਔਸਤਨ ਫਿਲਮਾਂ' ਚ ਸ਼ਾਮਲ ਹੈ।


Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement