
ਦਿੱਲੀ ਸਰਕਾਰ ਦੇ ਸਕੂਲਾਂ ਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੀਬੀਐਸਈ ਦੀ ਕਲਾਸ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਕੋਈ ਫ਼ੀਸ ਨਹੀਂ ਦੇਣੀ ਪਵੇਗੀ
ਨਵੀਂ ਦਿੱਲੀ: ਦਿੱਲੀ ਸਰਕਾਰ ਦੇ ਸਕੂਲਾਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੀਬੀਐਸਈ ਦੀ ਕਲਾਸ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਕੋਈ ਫ਼ੀਸ ਨਹੀਂ ਦੇਣੀ ਪਵੇਗੀ ਅਤੇ ਇਹ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਦਿੱਤਾ ਜਾਵੇਗਾ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ ਕਿ ਕੇਂਦਰੀ ਮਾਧਿਅਮ ਸਿੱਖਿਆ ਬੋਰਡ (CBSE) ਵੱਲੋਂ ਫੀਸ ਵਾਧੇ ਦੇ ਐਲਾਨ ਤੋਂ ਬਾਅਦ ਦਿੱਲੀ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।
Manish Sisodia
ਸਿਸੋਦੀਆ ਨੇ ਕਿਹਾ ਕਿ ਫੀਸ ਵਾਧੇ ਨੂੰ ਵਾਪਸ ਲੈਣ ਲਈ ਸੀਬੀਐਸਈ ਨਾਲ ਚਰਚਾ ਜਾਰੀ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ, ‘ਦਿੱਲੀ ਸਰਕਾਰ ਦੇ ਸਕੂਲਾਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੀਬੀਐਸਈ ਕਲਾਸ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਕੋਈ ਫੀਸ ਨਹੀਂ ਦੇਣੀ ਹੋਵੇਗੀ ਅਤੇ ਦਿੱਲੀ ਸਰਕਾਰ ਸਾਰੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੂਰਾ ਖਰਚਾ ਭਰੇਗੀ ਅਤੇ ਇਸ ਦੇ ਤੌਰ-ਤਰੀਕਿਆਂ ‘ਤੇ ਕੰਮ ਕੀਤਾ ਜਾ ਰਿਹਾ ਹੈ’।
Students of Delhi schools
ਉਹਨਾਂ ਨੇ ਕਿਹਾ ਕਿ ਦਿੱਲੀ ਵਿਚ ਕਿਸੇ ਵੀ ਵਿਦਿਆਰਥੀ ‘ਤੇ ਬੋਝ ਨਹੀਂ ਪਵੇਗਾ ਕਿਉਂਕਿ ਸਰਕਾਰ ਇਸ ਖਰਚੇ ਨੂੰ ਭਰੇਗੀ। 10ਵੀਂ ਅਤੇ 12ਵੀਂ ਦੇ ਜਰਨਲ ਵਰਗ ਦੇ ਵਿਦਿਆਰਥੀਆਂ ਦੀ ਫੀਸ ਵਿਚ ਦੁੱਗਣਾ ਵਾਧਾ ਕੀਤਾ ਗਿਆ ਹੈ ਅਤੇ ਹੁਣ ਉਹਨਾਂ ਨੂੰ ਪੰਜ ਵਿਸ਼ਿਆਂ ਲਈ 750 ਰੁਪਏ ਦੀ ਥਾਂ 1500 ਰੁਪਏ ਦੇਣੇ ਹੋਣਗੇ।
Delhi Government
ਅਨੁਸੂਚਿਤ ਜਾਤੀ (ਐਸਸੀ) ਅਤੇ ਅਨੁਸੂਚਿਤ ਜਨਜਾਤੀ (ਐਸਟੀ) ਦੇ ਵਿਦਿਆਰਥੀ ਪਹਿਲਾਂ ਪੰਜ ਵਿਸ਼ਿਆਂ ਲਈ ਬਤੌਰ ਫੀਸ 375 ਰੁਪਏ ਦਿੰਦੇ ਸਨ ਅਤੇ ਹੁਣ ਉਹਨਾਂ ਨੂੰ 1200 ਰੁਪਏ ਦੇਣੇ ਪੈਣਗੇ। ਰਾਸ਼ਟਰੀ ਰਾਜਧਾਨੀ ਵਿਚ ਖ਼ਾਸ ਵਿਵਸਥਾ ਦੇ ਤਹਿਤ ਇਹ ਵਿਦਿਆਰਥੀ ਸਿਰਫ਼ 50 ਰੁਪਏ ਦਾ ਭੁਗਤਾਨ ਕਰ ਰਹੇ ਸਨ ਜਦਕਿ ਦਿੱਲੀ ਸਰਕਾਰ ਬਾਕੀ ਰਾਸ਼ੀ ਦਾ ਭੁਗਤਾਨ ਸਬਸਿਡੀ ਦੇ ਰੂਪ ਵਿਚ ਕਰ ਰਹੀ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।