
ਗੁਰੂਗਰਾਮ ਦੇ ਮੇਦਾਂਤਾ ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
ਨਵੀਂ ਦਿੱਲੀ : ਦੇਸ਼ ਅੰਦਰ ਕਰੋਨਾ ਦੇ ਵਧਦੇ ਪ੍ਰਕੋਪ ਦਰਮਿਆਨ ਕਈ ਸੁਖਦ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨਾਂ ਦੌਰਾਨ ਕਈ ਪ੍ਰਸਿੱਧ ਹਸਤੀਆਂ ਕਰੋਨਾ ਨੂੰ ਮਾਤ ਦੇਣ 'ਚ ਸਫ਼ਲ ਹੋਈਆਂ ਹਨ ਜਿਨ੍ਹਾਂ 'ਚ ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋ ਗਏ ਹਨ।
Amit Shah
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਜ਼ਰੀਏ ਸਾਂਝੀ ਕਰਦਿਆਂ ਪ੍ਰਮਾਤਮਾ ਦਾ ਧੰਨਵਾਦ ਕੀਤਾ ਹੈ। ਇਸ ਸਬੰਧੀ ਜਾਰੀ ਕੀਤੇ ਗਏ ਟਵੀਟ 'ਚ ਅਮਿਤ ਸ਼ਾਹ ਨੇ ਰੱਬ ਦਾ ਧੰਨਵਾਦ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਦੁਆਵਾਂ ਮੰਗਣ ਵਾਲਿਆਂ ਦਾ ਵੀ ਸ਼ੁਕਰਾਨਾ ਕੀਤਾ।
Amit Shah
ਇਸ ਤੋਂ ਇਲਾਵਾ ਉਨ੍ਹਾਂ ਨੇ ਇਲਾਜ਼ ਕਰਨ ਵਾਲੇ ਡਾਕਟਰਾਂ ਅਤੇ ਬਾਕੀ ਮੈਡੀਕਲ ਸਟਾਫ਼ ਦਾ ਵੀ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਦੇ ਸਿਹਤਯਾਬ ਹੋਣ 'ਚ ਵੱਡੀ ਭੂਮਿਕਾ ਨਿਭਾਈ ਹੈ। ਅਮਿਤ ਸ਼ਾਹ ਦਾ ਇਲਾਜ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ 'ਚ ਚੱਲ ਰਿਹਾ ਸੀ।
Home Minister Amit Shah
ਕਾਬਲੇਗੌਰ ਹੈ ਕਿ ਉਨ੍ਹਾਂ ਦੀ ਕਰੋਨਾ ਰਿਪੋਰਟ ਕੁੱਝ ਦਿਨ ਪਹਿਲਾਂ ਪਾਜ਼ੇਟਿਵ ਆਈ ਸੀ। ਇਸ ਸਬੰਧੀ ਗ੍ਰਹਿ ਮੰਤਰੀ ਨੇ 2 ਅਗੱਸਤ ਖੁਦ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਉਪਰੋਕਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਅੱਜ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।