
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਅਤੇ ਉਹ ਹਾਲੇ ਵੀ ਡੂੰਘੀ ਬੇਹੋਸ਼ੀ ਦੀ ਹਾਲਤ ਵਿਚ ਹਨ। ਫ਼ੌਜ
ਨਵੀਂ ਦਿੱਲੀ, 13 ਅਗੱਸਤ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਅਤੇ ਉਹ ਹਾਲੇ ਵੀ ਡੂੰਘੀ ਬੇਹੋਸ਼ੀ ਦੀ ਹਾਲਤ ਵਿਚ ਹਨ। ਫ਼ੌਜ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਨੇ ਬਿਆਨ ਰਾਹੀਂ ਇਹ ਜਾਣਕਾਰੀ ਦਿਤੀ। ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਹਾਲੇ ਵੀ ਵੈਂਟੀਲੇਟਰ ’ਤੇ ਹਨ। ਉਧਰ, ਸਾਬਕਾ ਰਾਸ਼ਟਰਪਤੀ ਦੀ ਸਿਹਤ ਬਾਰੇ ਆ ਰਹੀਆਂ ਖ਼ਬਰਾਂ ਤੋਂ ਨਾਰਾਜ਼ ਉਨ੍ਹਾਂ ਦੇ ਬੇਟੇ ਅਤੇ ਸਾਬਕਾ ਸੰਸਦ ਮੈਂਬਰ ਅਭਿਜੀਤ ਮੁਖਰਜੀ ਨੇ ਕਿਹਾ, ‘ਮੇਰੇ ਪਿਤਾ ਹਾਲੇ ਜ਼ਿੰਦਾ ਹਨ ਅਤੇ ‘ਹੋਮਿਓਡਾਇਨਾਮਿਕ’ ਤੌਰ ’ਤੇ ਸਥਿਰ ਹਨ।’ ਉਨ੍ਹਾਂ ਟਵਿਟਰ ’ਤੇ ਕਿਹਾ, ‘ਕਈ ਸੀਨੀਅਰ ਪੱਤਰਕਾਰਾਂ ਦੇ ਸੋਸ਼ਲ ਮੀਡੀਆ ’ਤੇ ਗ਼ਲਤ ਖ਼ਬਰਾਂ ਫੈਲਾਉਣ ਤੋਂ ਸਪੱਸ਼ਟ ਹੋ ਗਿਆ ਹੈ ਕਿ ਭਾਰਤ ਵਿਚ ਮੀਡੀਆ ਫ਼ਰਜ਼ੀ ਖ਼ਬਰਾਂ ਦੀ ਇਕ ਫ਼ੈਕਟਰੀ ਬਣ ਗਿਆ ਹੈ।’