
ਸਜ਼ਾ ‘ਤੇ 20 ਅਗਸਤ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ: ਸੁਪਰੀਮ ਕੋਰਟ ਨਿਆਂਪਾਲਿਕਾ ਖਿਲਾਫ਼ ਕਥਿਤ ਤੌਰ ‘ਤੇ ਦੋ ਅਪਮਾਨਜਨਕ ਟਵੀਟ ਕਰਨ ਦੇ ਮਾਮਲੇ ਵਿਚ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਹੁਣ 20 ਅਗਸਤ ਨੂੰ ਸਜ਼ਾ ‘ਤੇ ਫੈਸਲਾ ਸੁਣਾਵੇਗੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਸੀ ਕਿ ਉਹਨਾਂ ਦੇ ਟਵੀਟ ਚਾਹੇ ਠੀਕ ਨਾ ਲੱਗੇ ਹੋਣ ਪਰ ਇਹ ਅਪਮਾਨਜਨਕ ਨਹੀਂ ਹੈ।
Supreme Court
ਜ਼ਿਕਰਯੋਗ ਹੈ ਕਿ ਚੀਫ ਜਸਟਿਸ ਆਫ ਇੰਡੀਆ ਐਸਏ ਬੋਬੜੇ ਅਤੇ ਚਾਰ ਸਾਬਕਾ ਸੀਜੇਆਈ ਨੂੰ ਲੈ ਕੇ ਪ੍ਰਸ਼ਾਂਤ ਭੂਸ਼ਣ ਵੱਲੋਂ ਕੀਤੇ ਗਏ ਦੋ ਟਵੀਟ ‘ਤੇ ਕਾਰਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਉਹਨਾਂ ਖ਼ਿਲਾਫ ਕਾਰਵਾਈ ਸ਼ੁਰੂ ਕੀਤੀ ਸੀ। ਸੁਪਰੀਮ ਕੋਰਟ ਨੇ ਪ੍ਰਸ਼ਾਂਤ ਭੂਸ਼ਣ ਨੂੰ ਨੋਟਿਸ ਭੇਜਿਆ ਸੀ। ਨੋਟਿਸ ਦੇ ਜਵਾਬ ਵਿਚ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਸੀ ਕਿ ਸੀਜੇਆਈ ਦੀ ਅਲੋਚਨਾ ਸੁਪਰੀਮ ਕੋਰਟ ਦੀ ਇੱਜ਼ਤ ਨੂੰ ਘੱਟ ਨਹੀਂ ਕਰਦਾ।