
ਨਵੀਨ ਕੁਮਾਰ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਰਾਹੁਲ ਗਾਂਧੀ ਦੇ ਖਿਲਾਫ਼ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਨਵੀਂ ਦਿੱਲੀ: ਦਿੱਲੀ ਵਿਚ ਇੱਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿਚ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ (Rahul Gandhi) ਵਲੋਂ ਇਕ ਟਵੀਟ ਕੀਤਾ ਗਿਆ ਸੀ। ਇਸ ਟਵੀਟ ਲਈ ਦੇ ਖਿਲਾਫ਼ ਭਾਜਪਾ ਦੇ ਬੁਲਾਰੇ ਨਵੀਨ ਕੁਮਾਰ (Naveen Kumar) ਨੇ ਨਵੀਂ ਦਿੱਲੀ ਦੇ ਬਾਰਖੰਬਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਨਵੀਨ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਰਾਹੁਲ ਗਾਂਧੀ ਦੇ ਖਿਲਾਫ਼ ਪੋਕਸੋ ਐਕਟ (POCSO Act) ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
Rahul Gandhi
ਬੱਚੀ ਦੇ ਮਾਪਿਆਂ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਉਨ੍ਹਾਂ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ, ਜਿਸ ਤੋਂ ਬਾਅਦ ਹੰਗਾਮਾ ਮਚ ਗਿਆ। ਟਵਿੱਟਰ ਨੇ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਨੇਤਾਵਾਂ ਦੇ ਖਿਲਾਫ਼ ਤਸਵੀਰ ਸਾਂਝੀ (Sharing Picture of Rape Victims Family) ਕਰਨ ਲਈ ਕਾਰਵਾਈ ਕੀਤੀ। ਰਾਹੁਲ ਗਾਂਧੀ ਸਮੇਤ ਹੋਰ ਨੇਤਾਵਾਂ ਦੇ ਟਵਿੱਟਰ ਅਕਾਊਂਟ ਕਈ ਦਿਨਾਂ ਤੋਂ ਬੰਦ ਸਨ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੇ ਖਾਤੇ ਨੂੰ ਵੀ 'ਲਾਕ' (Lock) ਕਰ ਦਿੱਤਾ ਗਿਆ। ਹਾਲਾਂਕਿ ਸ਼ਨੀਵਾਰ ਨੂੰ ਟਵਿੱਟਰ ਨੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਦੇ ਖਾਤੇ ਬਹਾਲ ਕਰ ਦਿੱਤੇ ਹਨ।
Rahul Gandhi
ਅਕਾਊਂਟ ਅਨਲੌਕ ਹੋਣ ਤੋਂ ਬਾਅਦ ਟਵਿੱਟਰ ਨੇ ਇੱਕ ਬਿਆਨ ਵੀ ਜਾਰੀ ਕੀਤਾ ਹੈ। ਟਵਿੱਟਰ ਨੇ ਕਿਹਾ ਹੈ ਕਿ ਭਾਰਤੀ ਕਾਨੂੰਨ ਅਨੁਸਾਰ ਪੀੜਤਾਂ ਦੀ ਸੁਰੱਖਿਆ ਅਤੇ ਨਿੱਜਤਾ ਦੀ ਸੁਰੱਖਿਆ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ। ਰਾਹੁਲ ਗਾਂਧੀ ਵਲੋਂ ਫੋਟੋ ਦੀ ਵਰਤੋਂ ਕਰਨ ਲਈ ਭਾਰਤ ਵਿਚ ਸਾਡੇ ਸ਼ਿਕਾਇਤ ਚੈਨਲ ਰਾਹੀਂ ਰਸਮੀ ਸਹਿਮਤੀ ਪੱਤਰ ਦੀ ਇੱਕ ਕਾਪੀ ਜਮ੍ਹਾਂ ਕਰਵਾਈ ਗਈ ਹੈ। ਇਸ ਤੋਂ ਬਾਅਦ ਉਸ ਦਾ ਖਾਤਾ ਅਨਲੌਕ ਕੀਤਾ ਗਿਆ ਹੈ।
Rahul Gandhi
ਉਧਰ ਲੜਕੀ ਦੇ ਮਾਪਿਆਂ ਦੀ ਤਸਵੀਰ ਸਾਂਝੀ ਕਰਨ ਤੋਂ ਬਾਅਦ ਪੀੜਤ ਦੀ ਮਾਂ ਨੇ ਹੰਗਾਮੇ' ਤੇ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਵਲੋਂ ਫੋਟੋਆਂ ਟਵੀਟ ਕਰਨ 'ਤੇ ਕੋਈ ਇਤਰਾਜ਼ ਨਹੀਂ ਹੈ। ਹਾਲਾਂਕਿ, ਇਸ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਰਾਹੁਲ ਦੇ ਖਿਲਾਫ FIR ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ 27 ਸਤੰਬਰ ਨੂੰ ਅਦਾਲਤ ’ਚ ਹੋਣੀ ਹੈ।