ਰਾਸ਼ਟਰੀ ਗੀਤ ਗਾਉਂਦਿਆਂ ਦੀ ਭੇਜੋ ਆਪਣੀ ਵੀਡੀਓ, 15 ਅਗਸਤ ਨੂੰ ਹੋਵੇਗਾ ਟੀਵੀ 'ਤੇ ਸਿੱਧਾ ਪ੍ਰਸਾਰਿਤ
Published : Aug 14, 2021, 3:49 pm IST
Updated : Aug 14, 2021, 3:49 pm IST
SHARE ARTICLE
Submit your video while singing National Anthem to be aired live on August 15
Submit your video while singing National Anthem to be aired live on August 15

ਸਰਕਾਰ ਨੇ ਇਸ ਸਾਲ ਦੇ ਆਜ਼ਾਦੀ ਦਿਹਾੜੇ ਨੂੰ "ਅਜ਼ਾਦੀ ਦਾ ਅੰਮ੍ਰਿਤ ਦਿਵਸ" ਵਜੋਂ ਮਨਾਉਣ ਦਾ ਐਲਾਨ ਕੀਤਾ।

 

ਦਿੱਲੀ: ਇਸ ਸਾਲ ਭਾਰਤ ਆਪਣੀ ਆਜ਼ਾਦੀ ਦੇ 75 ਸਾਲ (75th Independence Day) ਪੂਰੇ ਕਰਨ ਜਾ ਰਿਹਾ ਹੈ। ਦੇਸ਼ ਦੀ ਆਜ਼ਾਦੀ ਦਾ ਦਿਨ ਹਰ ਭਾਰਤੀ ਲਈ ਖਾਸ ਦਿਨ ਹੈ।  ਭਾਰਤ ਸਰਕਾਰ ਨੇ ਇਸ ਸਾਲ ਆਜ਼ਾਦੀ ਦਿਵਸ ਨੂੰ ਕਿਸੇ ਵਿਸ਼ੇਸ਼ ਤਰੀਕੇ ਨਾਲ ਮਨਾਉਣ ਬਾਰੇ ਸੋਚਿਆ ਹੈ। ਸਰਕਾਰ ਨੇ ਇਸ ਸਾਲ ਦੇ ਆਜ਼ਾਦੀ ਦਿਹਾੜੇ ਨੂੰ "ਅਜ਼ਾਦੀ ਦਾ ਅੰਮ੍ਰਿਤ ਦਿਵਸ" (Azadi Ka Amrit Mahotsav) ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਲੋਕਾਂ ਨੂੰ ਇਸ ਮੌਕੇ ਰਾਸ਼ਟਰੀ ਗੀਤ ਗਾਉਂਦੇ ਹੋਏ ਉਨ੍ਹਾਂ ਦਾ ਇੱਕ ਵੀਡੀਓ ਸਾਂਝਾ ਕਰਨ ਲਈ ਵੀ ਕਿਹਾ ਹੈ।

ਹੋਰ ਪੜ੍ਹੋ: ਅੱਜ ਵਿਆਹ ਦੇ ਬੰਧਨ 'ਚ ਬੱਝੇਗੀ ਅਨਿਲ ਕਪੂਰ ਦੀ ਧੀ Rhea Kapoor

PHOTOPHOTO

My Gov India ਦੇ ਯੂਟਿਊਬ ਪੇਜ ਨੇ 'ਲੇਟਸ ਅਸ ਸਿੰਗ ਦਿ ਨੈਸ਼ਨਲ ਐਂਥਮ' ਸਿਰਲੇਖ ਵਾਲਾ ਇੱਕ ਵੀਡੀਓ ਬਣਾਇਆ ਹੈ, ਜਿਸ ਵਿਚ ਸਰਕਾਰ ਦੀ ਪਹਿਲਕਦਮੀ ਅਤੇ ਇਸ ਵਿਚ ਲੋਕ ਕਿਸ ਤਰ੍ਹਾਂ ਹਿੱਸਾ ਲੈ ਸਕਦੇ ਹਨ, ਬਾਰੇ ਕਦਮ-ਦਰ-ਕਦਮ ਵੇਰਵਾ ਦਿੱਤਾ ਗਿਆ ਹੈ। ਇਸ ਵੀਡੀਓ ਨੂੰ ਵਿਅਕਤੀਗਤ ਜਾਂ ਸਮੂਹਿਕ ਤੌਰ ਤੇ ਰਿਕਾਰਡ ਕਰਕੇ, ਤੁਸੀਂ ਅਧਿਕਾਰਤ ਵੈਬਸਾਈਟ Rastragaan.in 'ਤੇ ਰਜਿਸਟਰ ਕਰ ਸਕਦੇ ਹੋ ਅਤੇ ਆਪਣਾ ਵੀਡੀਓ ਅਪਲੋਡ (Upload Video singing National Anthem) ਕਰ ਸਕਦੇ ਹੋ।

ਹੋਰ ਪੜ੍ਹੋ: PM ਮੋਦੀ ਦਾ ਵੱਡਾ ਐਲਾਨ- ਦੇਸ਼ ‘ਚ 14 ਅਗਸਤ ਦਾ ਦਿਨ ‘ਵੰਡ ਦਾ ਦੁਖਾਂਤ ਦਿਵਸ' ਵਜੋਂ ਮਨਾਇਆ ਜਾਵੇਗਾ

ਵੈਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਰਾਸ਼ਟਰੀ ਗੀਤ ਗਾਉਂਦੇ ਹੋਏ ਵੀਡੀਓ ਨੂੰ 15 ਅਗਸਤ 2021 ਨੂੰ ਲਾਈਵ (Broadcast live on 15 August) ਦਿਖਾਇਆ ਜਾਵੇਗਾ। ਇਨ੍ਹਾਂ ਹੀ ਨਹੀਂ, ਇਸ ਵਿਚ ਲੋਕਾਂ ਨੂੰ ਆਪਣੀ ਪਸੰਦ ਦੀ ਭਾਸ਼ਾ ਚੁਣਨ ਦਾ ਵੀ ਮੌਕਾ ਮਿਲੇਗਾ ਅਤੇ ਇੱਕ ਫਾਰਮ ਭਰਨ ਤੋਂ ਬਾਅਦ, ਵਿਅਕਤੀ ਮੁਕਾਬਲੇ ਵਿਚ ਹਿੱਸਾ ਲੈਣ ਲਈ ਆਪਣਾ ਵੀਡੀਓ ਅਪਲੋਡ ਕਰ ਸਕਦਾ ਹੈ। ਹਰੇਕ ਭਾਗੀਦਾਰ ਨੂੰ ਪ੍ਰਕਿਰਿਆ ਪੂਰੀ ਹੋਣ 'ਤੇ ਇੱਕ ਸਰਟੀਫਿਕੇਟ ਵੀ ਮਿਲੇਗਾ।

PHOTOPHOTO

ਹੋਰ ਪੜ੍ਹੋ: ਟਵਿੱਟਰ ਨੇ ਰਾਹੁਲ ਗਾਂਧੀ ਦਾ ਅਕਾਊਂਟ ਕੀਤਾ ਅਨਲਾਕ

ਵੈਬਸਾਈਟ 'ਤੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਟੀਵੀ, ਰੇਡੀਓ, ਯੂਟਿਬ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲਾਂਚ ਕੀਤੇ ਜਾਣ ਵਾਲੇ ਗਾਣੇ ਲਈ 10 ਵੀਡੀਓ ਚੁਣੇ ਜਾਣਗੇ। ਇਸ ਦੇ ਨਾਲ, ਭਾਰਤੀ ਓਲੰਪਿਕ ਤਮਗਾ ਜੇਤੂਆਂ ਸਮੇਤ ਬਹੁਤ ਸਾਰੇ ਪ੍ਰਸਿੱਧ ਚਿਹਰਿਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾਇਆ ਅਤੇ ਸਾਰਿਆਂ ਨੂੰ ਵੈਬਸਾਈਟ 'ਤੇ ਆਪਣੇ ਵੀਡੀਓ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ।

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement