ਮਾਤਮ ਚ ਬਦਲੀਆਂ ਖੁਸ਼ੀਆਂ: ਵਿਆਹ 'ਤੇ ਜਾ ਰਹੇ ਪਰਿਵਾਰ ਦੇ ਛੇ ਲੋਕਾਂ ਦੀ ਦਰਦਨਾਕ ਹਾਦਸੇ 'ਚ ਮੌਤ
Published : Aug 14, 2022, 3:20 pm IST
Updated : Aug 14, 2022, 3:20 pm IST
SHARE ARTICLE
photo
photo

ਕਾਰ ਅਤੇ ਟੈਂਪੂ ਵਿਚਕਾਰ ਜ਼ੋਰਦਾਰ ਟੱਕਰ ਹੋਣ ਕਾਰਨ ਵਾਪਰੀ ਘਟਨਾ

 

 

ਪੁਣੇ : ਮਹਾਰਾਸ਼ਟਰ ਦੇ ਬੀੜ 'ਚ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ।  ਇਸ ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ। ਵਿਆਹ ਸਮਾਗਮ 'ਚ ਜਾ ਰਹੀ ਕਾਰ ਅਤੇ ਟੈਂਪੂ ਵਿਚਕਾਰ ਭਿਆਨਕ ਟੱਕਰ ਹੋ ਗਈ। ਇਹ ਘਟਨਾ ਅੱਜ ਸਵੇਰੇ ਵਾਪਰੀ। ਇਸ ਹਾਦਸੇ ਵਿੱਚ ਸਾਬਕਾ ਵਿਧਾਇਕ ਅਤੇ ਸ਼ਿਵ ਸੰਗਰਾਮ ਪਾਰਟੀ ਦੇ ਮੁਖੀ ਵਿਨਾਇਕ ਮੇਟੇ ਦੀ ਮੌਤ ਹੋ ਗਈ ਹੈ।

 

PHOTOPHOTO

 

ਦੱਸਣਯੋਗ ਹੈ ਕਿ ਬੀੜ 'ਚ ਹੋਏ ਇਸ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲੇ ਸਾਰੇ ਪੁਣੇ ਦੇ ਰਹਿਣ ਵਾਲੇ ਹਨ। ਇਹ ਸੜਕ ਹਾਦਸਾ ਬੀੜ ਦੇ ਪਟੋਦਾ-ਮੰਜਰਸੂਭਾ ਰੋਡ 'ਤੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਟੈਂਪੂ ਦੇ ਹੇਠਾਂ ਆ ਗਈ। ਜਿਸ ਤੋਂ ਬਾਅਦ ਲੋਕਾਂ ਨੂੰ ਬਾਹਰ ਕੱਢਣ ਲਈ ਕਰੇਨ ਦੀ ਮਦਦ ਲੈਣੀ ਪਈ।

 

PHOTOPHOTO

ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸੜਕ ਹਾਦਸੇ ਤੋਂ ਬਾਅਦ ਮੌਕੇ 'ਤੇ ਜਾਮ ਲੱਗ ਗਿਆ। ਕਾਰਾਂ ਨੂੰ ਹਟਾਇਆ ਜਾ ਰਿਹਾ ਹੈ। ਪੁਲਿਸ ਅਨੁਸਾਰ ਇਹ ਸਾਰੀ ਘਟਨਾ ਇੱਕ ਸਵਿਫਟ ਡਿਜ਼ਾਇਰ ਕਾਰ ਅਤੇ ਇੱਕ ਆਈਸ਼ਰ ਟੈਂਪੂ ਵਿਚਕਾਰ ਜ਼ੋਰਦਾਰ ਟੱਕਰ ਕਾਰਨ ਵਾਪਰੀ।

PHOTOPHOTO

 

ਕਾਰ ਅਤੇ ਟੈਂਪੂ ਦੀ ਟੱਕਰ ਕਾਰਨ ਇਹ ਹਾਦਸਾ ਵਾਪਰਿਆ। ਮੌਕੇ 'ਤੇ ਪਹੁੰਚ ਕੇ ਪਟੋਦਾ ਪੁਲਿਸ ਅਤੇ ਸਮਾਜ ਸੇਵੀਆਂ ਨੇ ਲੋਕਾਂ ਨੂੰ ਗੱਡੀਆਂ 'ਚੋਂ ਬਾਹਰ ਕੱਢਿਆ  ਪਰ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਉਹਨਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਨੇੜਿਓਂ ਲੰਘ ਰਹੇ ਵਾਹਨ ਵੀ ਆਵਾਜ਼ ਸੁਣ ਕੇ ਰੁਕ ਗਏ। ਲੋਕ ਤੁਰੰਤ ਮਦਦ ਲਈ ਆ ਗਏ। ਹਾਲਾਂਕਿ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।

PHOTOPHOTO

Location: India, Maharashtra, Pune

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

ਹਿੰਦੂ ਪਰਿਵਾਰ ਦੀ ਕੁੜੀ ਅੰਮ੍ਰਿਤਪਾਨ ਕਰਕੇ ਬਣੀ ਸਤਬੀਰ ਕੌਰ ਖਾਲਸਾ, ਸਿੱਖ ਮੁੰਡੇ ਨਾਲ ਕਰਵਾਇਆ ਵਿਆਹ

25 Sep 2023 2:55 PM

20 ਕਿਲੋ ਅਫੀਮ ਦੇ ਮਾਮਲੇ 'ਚ Haryana Police ਨੇ ਚੁੱਕਿਆ ਸੀ ਖਰੜ ਦਾ ਬੰਦਾ!

25 Sep 2023 2:53 PM

ਕੁੱਲੜ ਪੀਜ਼ਾ ਵਾਲੇ ਜੋੜੇ ਦੀ ਵੀਡੀਓ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਦਾ ਪਰਿਵਾਰ ਆਇਆ ਮੀਡੀਆ ਸਾਹਮਣੇ

25 Sep 2023 2:52 PM

Singer Zikar Interview

25 Sep 2023 2:56 PM

ਇਸ ਕਰਕੇ ਪਿਆ INDIA-Canada ਦਾ ਰੱਫੜ, ਸੁਣ ਲਓ ਵਿਦਿਆਰਥੀ, ਵਪਾਰੀਆਂ ਦਾ ਕਿਵੇਂ ਬਚੇਗਾ ਨੁਕਸਾਨ?

24 Sep 2023 8:31 PM