ਸੁਬਰਾਮਨੀਅਮ ਸਵਾਮੀ ਦਾ PM ਮੋਦੀ ਨੂੰ ਸਵਾਲ, 'ਇਸ ਵਾਰ 15 ਅਗਸਤ ’ਤੇ ਕੀ ਵਾਅਦਾ ਕਰਨ ਜਾ ਰਹੇ ਹੋ?'
Published : Aug 14, 2022, 4:38 pm IST
Updated : Aug 14, 2022, 4:38 pm IST
SHARE ARTICLE
PM Modi and Subramanian Swamy
PM Modi and Subramanian Swamy

ਸੁਬਰਾਮਨੀਅਮ ਸਵਾਮੀ ਨੇ ਪੀਐਮ ਮੋਦੀ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਉਹ ਇਸ ਸਾਲ 15 ਅਗਸਤ ਦੇ ਭਾਸ਼ਣ ਵਿਚ ਕੀ ਵਾਅਦਾ ਕਰਨ ਜਾ ਰਹੇ ਨੇ?



ਨਵੀਂ ਦਿੱਲੀ: ਕੇਂਦਰ ਸਰਕਾਰ 'ਤੇ ਹਮਲਾ ਬੋਲਣ ਵਾਲੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਪੀਐਮ ਮੋਦੀ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਉਹ ਇਸ ਸਾਲ 15 ਅਗਸਤ ਦੇ ਭਾਸ਼ਣ ਵਿਚ ਕੀ ਵਾਅਦਾ ਕਰਨ ਜਾ ਰਹੇ ਨੇ?

Subramanian SwamySubramanian Swamy

ਸੁਬਰਾਮਨੀਅਮ ਸਵਾਮੀ ਨੇ ਲਿਖਿਆ, “2017 ’ਚ ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਆਪਣੇ ਭਾਸ਼ਣ ’ਚ 15 ਅਗਸਤ 2022 ਤੱਕ ਪੂਰੇ ਕਰਨ ਲਈ ਇਹ ਵਾਅਦੇ ਕੀਤੇ ਸੀ: ਹਰ ਸਾਲ 2 ਕਰੋੜ ਨਵੀਆਂ ਨੌਕਰੀਆਂ, ਸਾਰਿਆਂ ਲਈ ਮਕਾਨ, ਕਿਸਾਨਾਂ ਦੀ ਆਮਦਨ ਦੁੱਗਣੀ, ਬੁਲੇਟ ਟਰੇਨ। ਕੀ ਇਹ ਹੋਇਆ ਹੈ? ਉਹ ਇਸ ਸਾਲ 15 ਅਗਸਤ ਦੇ ਭਾਸ਼ਣ ਵਿਚ ਕੀ ਵਾਅਦਾ ਕਰਨ ਜਾ ਰਹੇ ਨੇ?”

TweetTweet

ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਪ੍ਰਧਾਨ ਮੰਤਰੀ ਦੇ 2017 ਦੇ ਭਾਸ਼ਣ ਦਾ ਜ਼ਿਕਰ ਕਰ ਰਹੇ ਸਨ। ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਅਗਲੇ ਪੰਜ ਸਾਲਾਂ ਵਿਚ ਹਰ ਭਾਰਤੀ ਕੋਲ ਆਪਣਾ ਘਰ ਹੋਵੇਗਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿਚ ਇਹ ਵੀ ਕਿਹਾ ਸੀ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ। ਹੁਣ ਇਹਨਾਂ ਵਾਅਦਿਆਂ ਨੂੰ ਯਾਦ ਕਰਵਾਉਂਦੇ ਹੋਏ ਸੁਬਰਾਮਨੀਅਮ ਸਵਾਮੀ ਨੇ ਪੁੱਛਿਆ ਹੈ ਕਿ ਪ੍ਰਧਾਨ ਮੰਤਰੀ ਇਸ ਸਾਲ ਕੀ ਵਾਅਦਾ ਕਰਨ ਜਾ ਰਹੇ ਹਨ?

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement