
ਸੁਖਨਾ ਝੀਲ ਦਾ ਪਾਣੀ 1163 ਫੁੱਟ ਤੋਂ ਹੇਠਾਂ
ਚੰਡੀਗੜ੍ਹ: ਚੰਡੀਗੜ੍ਹ 'ਚ ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦਿਨ ਭਰ ਬੱਦਲ ਛਾਏ ਰਹਿਣਗੇ। ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 27 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ BSF ਤੇ ਪੰਜਾਬ ਪੁਲਿਸ: ਭਾਰਤ ਪਾਕਿ ਸਰਹੱਦ ਤੋਂ ਬਰਾਮਦ ਕੀਤੀ 1 ਕਿਲੋ ਹੈਰੋਇਨ
ਸਵੇਰ ਦਾ ਤਾਪਮਾਨ 28 ਡਿਗਰੀ ਸੈਲਸੀਅਸ ਹੈ। ਸੁਖਨਾ ਦੇ ਪਾਣੀ ਦਾ ਪੱਧਰ 1163 ਫੁੱਟ ਖ਼ਤਰੇ ਦਾ ਨਿਸ਼ਾਨ ਹੈ। ਹੁਣ ਪਾਣੀ ਉਸ ਤੋਂ ਹੇਠਾਂ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ਇਸ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ ਪਿਛਲੇ ਦਿਨੀਂ ਪਏ ਮੀਂਹ ਤੋਂ ਬਾਅਦ ਪਾਣੀ ਭਰ ਜਾਣ ਕਾਰਨ ਕਈ ਇਲਾਕਿਆਂ ਵਿਚ ਮੌਸਮੀ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਸੀ। ਇਸ ਕਾਰਨ ਚੰਡੀਗੜ੍ਹ ਨਗਰ ਨਿਗਮ ਵਲੋਂ ਵੱਖ-ਵੱਖ ਖੇਤਰਾਂ ਵਿਚ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਮੱਖੀ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਫੌਗਿੰਗ ਵੀ ਸ਼ੁਰੂ ਕਰ ਦਿਤੀ ਗਈ ਹੈ।
ਇਹ ਵੀ ਪੜ੍ਹੋ:ਲੁਧਿਆਣਾ 'ਚ ਇਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਪਿਛਲੇ ਦਿਨੀਂ ਸੈਕਟਰ 14 ਅਤੇ 15 ਦੀ ਡਿਵਾਈਡਿੰਗ ਰੋਡ ਜੁਲਾਈ ਮਹੀਨੇ ਵਿੱਚ ਹੋਈ ਭਾਰੀ ਬਰਸਾਤ ਕਾਰਨ ਬੁਰੀ ਤਰ੍ਹਾਂ ਟੁੱਟ ਗਈ ਸੀ। ਉਹ ਸੜਕ ਅਜੇ ਵੀ ਬੰਦ ਹੈ। ਪ੍ਰਸ਼ਾਸਨ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੀ ਮੁਰੰਮਤ ਵਿਚ ਅਜੇ ਹੋਰ ਸਮਾਂ ਲੱਗ ਸਕਦਾ ਹੈ। ਇਹ ਸੜਕ ਪੀਜੀਆਈ ਪੰਜਾਬ ਯੂਨੀਵਰਸਿਟੀ ਅਤੇ ਪੰਜਾਬ ਇੰਜਨੀਅਰਿੰਗ ਕਾਲਜ ਲਈ ਬਹੁਤ ਜ਼ਰੂਰੀ ਹੈ।