
25 ਤੋਂ ਵੱਧ ਲੋਕ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਜ਼ਮੀਨ ਖਿਸਕਣ ਕਾਰਨ ਇਕ ਮੰਦਰ ਢਹਿ ਗਿਆ। ਸ਼ਿਮਲਾ ਦੇ ਐਸ.ਪੀ. ਸੰਜੀਵ ਕੁਮਾਰ ਗਾਂਧੀ ਨੇ ਦਸਿਆ ਕਿ ਢਿੱਗਾਂ ਡਿੱਗਣ ਨਾਲ ਇਕ ਮੰਦਰ ਢਹਿ ਗਿਆ ਹੈ, ਜਿਸ ਦੇ ਚਲਦਿਆਂ 9 ਲੋਕਾਂ ਦੀ ਮੌਤ ਹੋ ਗਈ।
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਟਵੀਟ ਕਰ ਕਿਹਾ ਕਿ ਸ਼ਿਮਲਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਸਮਰ ਹਿੱਲ ’ਤੇ ਸ਼ਿਵ ਮੰਦਰ ਭਾਰੀ ਮੀਂਹ ਕਾਰਨ ਢਹਿ ਗਿਆ। ਹੁਣ ਤਕ 9 ਲਾਸ਼ਾਂ ਕੱਢੀਆਂ ਗਈਆਂ ਹਨ। ਸਥਾਨਕ ਪ੍ਰਸ਼ਾਸਨ ਲੋਕਾਂ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ।
Distressing news has emerged from Shimla, where the “Shiv Mandir” at Summer Hill collapsed as a result of the heavy rainfall.
As of now, nine bodies have been retrieved. The local administration is diligently working to clear the debris in order to rescue individuals who may…
ਇਕ ਹੋਰ ਟਵੀਟ ਕਰਦਿਆਂ ਉਨ੍ਹਾਂ ਦਸਿਆ ਕਿ ਪਿਛਲੇ 48 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਸ਼ ਨਾਲ ਹਿਮਾਚਲ ਪ੍ਰਦੇਸ਼ 'ਚ ਇਕ ਵਾਰ ਫਿਰ ਹਾਦਸਾ ਵਾਪਰਿਆ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਕੀਮਤੀ ਜਾਨਾਂ ਅਤੇ ਸੰਪਤੀ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਖੇਤਰਾਂ ਤੋਂ ਦੂਰ ਰਿਹਾ ਜਾਵੇ।
Again tragedy has befallen Himachal Pradesh, with continuous rainfall over the past 48 hours.
Reports of cloudbursts and landslides have emerged from various parts of the state resulting in loss of precious lives and property.
I urge the people to avoid areas prone to… pic.twitter.com/EQAWn3kqVd
ਸੋਲਨ ਵਿਚ ਬੱਦਲ ਫਟਣ ਕਾਰਨ 7 ਲੋਕਾਂ ਦੀ ਮੌਤ
ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਜਾਦੋਂ ਪਿੰਡ ਵਿਚ ਬੱਦਲ ਫਟਣ ਕਾਰਨ ਇਕ ਹੀ ਪ੍ਰਵਾਰ ਦੇ ਸੱਤ ਜੀਆਂ ਦੀ ਮੌਤ ਹੋ ਗਈ। ਪੁਲਿਸ ਨੇ ਦਸਿਆ ਕਿ ਐਤਵਾਰ ਰਾਤ ਨੂੰ ਬੱਦਲ ਫਟਣ ਕਾਰਨ ਦੋ ਘਰ ਵਹਿ ਗਏ ਅਤੇ ਹਾਦਸੇ 'ਚ 6 ਲੋਕਾਂ ਨੂੰ ਬਚਾ ਲਿਆ ਗਿਆ।
ਸੋਲਨ ਦੇ ਐਸ.ਪੀ. ਗੌਰਵ ਸਿੰਘ ਨੇ ਦਸਿਆ ਕਿ ਮ੍ਰਿਤਕਾਂ ਦੀ ਪਛਾਣ ਹਰਨਾਮ (38), ਕਮਲ ਕਿਸ਼ੋਰ (35), ਹੇਮਲਤਾ (34), ਰਾਹੁਲ (14), ਨੇਹਾ (12), ਗੋਲੂ (8) ਅਤੇ ਰਕਸ਼ਾ (12) ਵਜੋਂ ਹੋਈ ਹੈ। ਸੂਬੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਸੋਮਵਾਰ ਨੂੰ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿਤੇ ਗਏ ਹਨ।