Hanumangarh News: ਨਹਿਰ 'ਚ ਕਾਰ ਡਿੱਗਣ ਕਾਰਨ ਪਿਤਾ, ਪੁੱਤਰ ਤੇ ਪੋਤੇ ਦੀ ਮੌਤ, ਇਕੋ ਸਮੇਂ 3 ਪੀੜ੍ਹੀਆਂ ਹੋਈਆਂ ਖ਼ਤਮ
Published : Aug 14, 2024, 10:11 am IST
Updated : Aug 14, 2024, 10:13 am IST
SHARE ARTICLE
Father, son and grandson died due to car falling into the canal News
Father, son and grandson died due to car falling into the canal News

Hanumangarh News: ਪਿਓ ਨੂੰ ਕਾਰ ਸਿਖਾ ਰਿਹਾ ਸੀ ਪੁੱਤ

Father, son and grandson died due to car falling into the canal News: ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਜ਼ਿਲ੍ਹੇ ਦੇ ਟਿੱਬੀ ਥਾਣਾ ਖੇਤਰ ਵਿੱਚ ਇੱਕ ਕਾਰ ਇੰਦਰਾ ਗਾਂਧੀ ਨਹਿਰ ਵਿੱਚ ਅਚਾਨਕ ਡਿੱਗ ਗਈ। ਇਸ ਹਾਦਸੇ ਵਿਚ ਕਾਰ ਸਵਾਰ ਪਿਤਾ, ਪੁੱਤਰ ਅਤੇ ਪੋਤੇ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸੋਮਵਾਰ ਸਵੇਰੇ ਰਾਠੀ ਖੇੜਾ ਤਲਵਾੜਾ ਝੀਲ ਨੇੜੇ ਕਾਰ ਬੇਕਾਬੂ ਹੋ ਕੇ ਇੰਦਰਾ ਗਾਂਧੀ ਨਹਿਰ 'ਚ ਜਾ ਡਿੱਗੀ। 

ਇਹ ਵੀ ਪੜ੍ਹੋ: Punjab Weather Update News: ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮਰਗੂਬ ਆਲਮ (48), ਉਸ ਦੇ ਪੁੱਤਰ ਮੁਹੰਮਦ ਸਾਨੀਬ ਅਲੀ (16) ਅਤੇ ਪੋਤੇ ਮੁਹੰਮਦ ਹਸਨੈਨ (3) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਕਾਰ ਸਿੱਖਦੇ ਸਮੇਂ ਵਾਪਰਿਆ ਸੀ। ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: S.joginder Singh: ਉੱਘੀਆਂ ਸ਼ਖ਼ਸੀਅਤਾਂ ਵਲੋਂ ‘ਰੋਜ਼ਾਨਾ ਸਪੋਕਸਮੈਨ’ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ

ਪੁੱਛਗਿੱਛ ਦੌਰਾਨ ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਡਰਾਈਵਰ ਕਾਰ 'ਚੋਂ ਹੱਥ ਕੱਢ ਕੇ ਰੀਲ ਬਣਾ ਰਿਹਾ ਸੀ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਕਾਰ ਨੂੰ ਲਾਕ ਲੱਗਾ ਹੋਇਆ ਸੀ, ਜਿਸ ਕਾਰਨ ਤਿੰਨੋਂ ਕਾਰ ਤੋਂ ਬਾਹਰ ਨਹੀਂ ਨਿਕਲ ਸਕੇ। ਜਿਸ ਤੋਂ ਬਾਅਦ ਕਾਰ 'ਚ ਪਾਣੀ ਭਰਨ ਕਾਰਨ ਤਿੰਨਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਐੱਸਡੀਆਰਐੱਫ ਅਤੇ ਗੋਤਾਖੋਰਾਂ ਦੀ ਮਦਦ ਨਾਲ ਕਾਰ ਨੂੰ ਨਹਿਰ 'ਚੋਂ ਬਾਹਰ ਕੱਢਿਆ। ਕਾਰ 'ਚੋਂ ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Father, son and grandson died due to car falling into the canal News, stay tuned to Rozana Spokesman)

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement