
Kishtwar News : SDRF ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ, ਘਟਨਾ ਮਚੈਲ ਮੱਟਾ ਯਾਤਰਾ ਮਾਰਗ ‘ਤੇ ਚਿਸ਼ੋਤੀ ਖੇਤਰ ਵਿੱਚ ਵਾਪਰੀ
Kishtwar News in Punjabi : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੱਦਲ ਫਟਣ ਕਾਰਨ ਵੱਡੀ ਤਬਾਹੀ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਬੱਦਲ ਫਟਣ ਕਾਰਨ ਇਲਾਕੇ ਵਿਚ ਹੜ੍ਹ ਆ ਗਿਆ ਹੈ। ਇਸ ਘਟਨਾ ਵਿੱਚ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
ਬੱਦਲ ਫਟਣ ਦੀ ਇਹ ਘਟਨਾ ਕਿਸ਼ਤਵਾੜ ਜ਼ਿਲ੍ਹੇ ਦੇ ਮਚੈਲ ਮੱਟਾ ਯਾਤਰਾ ਮਾਰਗ ‘ਤੇ ਚਿਸ਼ੋਤੀ ਖੇਤਰ ਵਿੱਚ ਵਾਪਰੀ। ਸਥਾਨਕ ਸੂਤਰਾਂ ਅਨੁਸਾਰ ਪ੍ਰਭਾਵਿਤ ਖੇਤਰ ਵਿੱਚ 200 ਤੋਂ 300 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅਚਾਨਕ ਆਏ ਹੜ੍ਹ ਕਾਰਨ ਦਸ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਕੁਦਰਤੀ ਆਫ਼ਤ ਕਾਰਨ ਲਗਭਗ 17 ਲੋਕ ਗੰਭੀਰ ਜ਼ਖਮੀ ਹੋਏ ਹਨ। ਰਾਹਤ ਅਤੇ ਬਚਾਅ ਕਾਰਜ ਲਈ ਐਸਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਭੇਜਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਨਾਲ ਹੀ, ਇਲਾਕੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ।
(For more news apart from Cloud burst in Kishtwar, Jammu and Kashmir; 10 feared dead News in Punjabi, stay tuned to Rozana Spokesman)