ਪ੍ਰਸ਼ਾਂਤ ਭੂਸ਼ਣ ਨੇ ਭਰਿਆ ਜੁਰਮਾਨਾ , ਕਿਹਾ- 'ਇਸ ਦਾ ਮਤਲਬ ਇਹ ਨਹੀਂ ਕਿ ਫੈਸਲਾ ਸਵਿਕਾਰ ਕਰ ਲਿਆ'
Published : Sep 14, 2020, 4:36 pm IST
Updated : Sep 14, 2020, 4:44 pm IST
SHARE ARTICLE
Prashant Bhushan pays Rs 1 fine
Prashant Bhushan pays Rs 1 fine

ਮਸ਼ਹੂਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਉਹਨਾਂ ‘ਤੇ ਲਗਾਏ ਗਏ ਇਕ ਰੁਪਏ ਦਾ ਜ਼ੁਰਮਾਨਾ ਜਮ੍ਹਾਂ ਕਰ ਦਿੱਤਾ ਹੈ।

ਨਵੀਂ ਦਿੱਲੀ: ਮਸ਼ਹੂਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਉਹਨਾਂ ‘ਤੇ ਲਗਾਏ ਗਏ ਇਕ ਰੁਪਏ ਦਾ ਜ਼ੁਰਮਾਨਾ ਜਮ੍ਹਾਂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਸ ਦਾ ਮਤਲਬ ਇਹ ਨਹੀਂ ਹੈ ਕਿ ਉਹ ਅਦਾਲਤ ਦੇ ਫੈਸਲਾ ਨੂੰ ਸਵਿਕਾਰ ਕਰ ਰਹੇ ਹਨ। ਇਸ ਤੋਂ ਬਾਅਦ ਉਹਨਾਂ ਨੇ ਸੁਪਰੀਮ ਕੋਰਟ ਦੀ ਮਾਣਹਾਨੀ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਦੇ ਫੈਸਲੇ ‘ਤੇ ਮੁੜਵਿਚਾਰ ਪਟੀਸ਼ਨ ਦਰਜ ਕੀਤੀ ਹੈ।

Prashant Bhushan pays Rs 1 finePrashant Bhushan pays Rs 1 fine

ਪ੍ਰਸ਼ਾਂਤ ਭੂਸ਼ਣ ਨੇ ਸੁਪਰੀਮ ਕੋਰਟ ਨੂੰ ਅਪਣੇ 14 ਅਗਸਤ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ, ਜਿਸ ਵਿਚ ਉਹਨਾਂ ਨੂੰ ਸੀਜੇਆਈ ਅਤੇ ਸੁਪਰੀਮ ਕੋਰਟ ‘ਤੇ ਟਵੀਟ ਕਰਨ ਲਈ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਗਿਆ ਹੈ। ਪਟੀਸ਼ਨ ਵਿਚ ਪ੍ਰਸ਼ਾਂਤ ਭੂਸ਼ਣ ਨੇ ਮੁੜ ਵਿਚਾਰ ਪਟੀਸ਼ਨ ‘ਤੇ ਖੁੱਲ੍ਹੀ ਅਦਾਲਤ ਵਿਚ ਸੁਣਵਾਈ ਲਈ ਵੀ ਬੇਨਤੀ ਕੀਤੀ ਹੈ।

Prashant BhushanPrashant Bhushan

ਪ੍ਰਸ਼ਾਂਤ ਨੇ ਕਿਹਾ ਕਿ ਜਸਟਿਸ ਅਰੁਣ ਮਿਸ਼ਰਾ ਨੂੰ ਮਾਣਹਾਨੀ ਮਾਮਲੇ ਦੀ ਸੁਣਵਾਈ ਨਹੀਂ ਕਰਨੀ ਚਾਹੀਦੀ ਕਿਉਂਕਿ ਉਹਨਾਂ ਨੇ ਪਹਿਲਾਂ ਜਨਤਕ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿਚ ਸਹਾਰਾ ਡੇਅਰੀ ਵਿਚ ਸਾਹਮਣੇ ਆਏ ਸਿਆਸਤਦਾਨਾਂ ਨੂੰ ਕਥਿਤ ਭੁਗਤਾਨ ਦੀ ਪਟੀਸ਼ਨ ਵੀ ਸ਼ਾਮਲ ਸੀ। ਉਹਨਾਂ ਨੂੰ ਸ਼ੱਕ ਸੀ ਕਿ ਉਹਨਾਂ ਨੂੰ ਜਸਟਿਸ ਅਰੁਣ ਮਿਸ਼ਰਾ ਕੋਲੋਂ ਨਿਰਪੱਖ ਸੁਣਵਾਈ ਨਹੀਂ ਮਿਲੇਗੀ, ਜਿਨ੍ਹਾਂ ਨੇ ਦੋ ਟਵੀਟਸ ਲਈ ਭੂਸ਼ਣ ਨੂੰ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਮੰਨਣ ਵਾਲੀ ਬੈਂਚ ਦੀ ਅਗਵਾਈ ਕੀਤੀ ਸੀ।

Supreme CourtSupreme Court

ਕੀ ਸੀ ਪੂਰਾ ਮਾਮਲਾ?

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਹਾਲ ਹੀ ਵਿਚ ਭੂਸ਼ਣ ਨੂੰ ਸੁਪਰੀਮ ਕੋਰਟ ਅਤੇ ਚੀਫ਼ ਜਸਟਿਸ ਆਫ਼ ਇੰਡੀਆ ਐਸਏ ਬੋਬੜੇ ਦੀ ਅਲੋਚਨਾ ਕਰਨ ਵਾਲੇ ਟਵੀਟ ਲਈ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਸੀ।

Prashant Bhushan pays Rs 1 finePrashant Bhushan pays Rs 1 fine

ਅਦਾਲਤ ਨੇ 31 ਅਗਸਤ ਨੂੰ ਸਜ਼ਾ ਵਜੋਂ ਉਹਨਾਂ ਨੂੰ ਇਕ ਰੁਪਏ ਦਾ ਟੋਕਨ ਜ਼ੁਰਮਾਨਾ ਲਗਾਇਆ ਸੀ। ਭੂਸ਼ਣ ਨੂੰ ਇਹ ਰਕਮ 15 ਸਤੰਬਰ ਤੱਕ ਸੁਪਰੀਮ ਕੋਰਟ ਦੀ ਰਜਿਸਟਰੀ ਵਿਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ, ਅਜਿਹਾ ਨਾ ਕਰਨ ‘ਤੇ ਉਹਨਾਂ ਨੂੰ ਤਿੰਨ ਮਹੀਨੇ ਜੇਲ੍ਹ ਦੀ ਸਜ਼ਾ ਭੁਗਤਣੀ ਪੈ ਸਕਦੀ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement