ਲੋਕ ਸਭਾ ‘ਚ ਬੋਲੇ ਸਿਹਤ ਮੰਤਰੀ-PM ਮੋਦੀ ਦੀ ਅਗਵਾਈ ਵਿਚ ਕੋਰੋਨਾ ਖਿਲਾਫ਼ ਸਾਰਥਕ ਲੜਾਈ ਲੜੀ ਜਾ ਰਹੀ ਹੈ
Published : Sep 14, 2020, 1:23 pm IST
Updated : Sep 14, 2020, 1:24 pm IST
SHARE ARTICLE
Dr HarshVardhan
Dr HarshVardhan

ਸਿਹਤ ਮੰਤਰੀ ਨੇ ਕਿਹਾ- ਸਾਡੀਆਂ ਕੋਸ਼ਿਸ਼ਾਂ ਕਾਰਨ ਘੱਟ ਹੈ ਕੋਰੋਨਾ ਮਾਮਲਿਆਂ ਤੇ ਮੌਤ ਦਾ ਅੰਕੜਾ

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਸਿੰਘ ਨੇ ਅੱਜ ਲੋਕ ਸਭਾ ਵਿਚ ਕੋਰੋਨਾ ਵਾਇਰਸ ਖਿਲਾਫ਼ ਸਰਕਾਰ ਦੇ ਕਦਮਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਸਥਿਤੀ ਸੁਧਰ ਰਹੀ ਹੈ। ਉਹਨਾਂ ਕਿਹਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੋਰੋਨਾ ਵਾਇਰਸ ਖ਼ਿਲਾਫ਼ ਸਾਰਥਕ ਲੜਾਈ ਲੜੀ ਜਾ ਰਹੀ ਹੈ।

Covid-19Covid-19

ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਕਿਹਾ ਕਿ ਅੱਜ ਦੇਸ਼ ਵਿਚ ਲੋੜੀਂਦੀ ਮਾਤਰਾ ਵਿਚ ਕੋਰੋਨਾ ਕਿੱਟ, ਦਵਾਈਆਂ ਅਤੇ ਹੋਰ ਸਹੂਲਤਾਂ ਉਪਲਬਧ ਹਨ। ਉਹਨਾਂ ਕਿਹਾ ਕਿ ਦੇਸ਼ ਵਿਚ ਐਕਟਿਵ ਮਾਮਲਿਆਂ ਤੋਂ ਜ਼ਿਆਦਾ ਗਿਣਤੀ ਵਿਚ ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਪਰਤ ਗਏ ਹਨ। ਕੋਰੋਨਾ ਖਿਲਾਫ ਦੇਸ਼ ਇਕਜੁੱਟ ਹੈ।

Dr. HarshvardhanDr. Harshvardhan

ਡਾਕਟਰ ਹਰਸ਼ਵਰਧਨ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਜ਼ਿਆਦਾਤਰ ਮਾਮਲੇ ਅਤੇ ਮੌਤਾਂ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਮਿਲਨਾਡੂ, ਕਰਨਾਟਕ, ਉੱਤਰ ਪ੍ਰਦੇਸ਼, ਦਿੱਲੀ, ਪੱਛਮੀ ਬੰਗਾਲ, ਬਿਹਾਰ, ਤੇਲੰਗਾਨਾ, ਓਡੀਸ਼ਾ, ਅਸਮ, ਕੇਰਲ ਅਤੇ ਗੁਜਰਾਤ ਤੋਂ ਸਾਹਮਣੇ ਆਈਆਂ ਹਨ। ਇਹਨਾਂ ਸਾਰੇ ਸੂਬਿਆਂ ਵਿਚ 1 ਲੱਖ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਸਾਹਮਣੇ ਆਏ।

CoronavirusCoronavirus

ਦੱਸ ਦਈਏ ਕਿ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 92,071 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,136 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 48 ਲੱਖ ਦਾ ਅੰਕੜਾ ਪਾਰ ਕਰ ਚੁੱਕੀ ਹੈ। ਕੁੱਲ 48,46,428 ਮਾਮਲਿਆਂ ਵਿਚੋਂ 9,86,598 ਐਕਟਿਵ ਮਾਮਲੇ ਹਨ। ਹੁਣ ਤੱਕ ਦੇਸ਼ ਵਿਚ 37,80,108 ਕੋਰੋਨਾ ਮਰੀਜ ਠੀਕ ਹੋ ਚੁੱਕੇ ਹਨ ਅਤੇ 79,722 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement