
ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਦੁਪਹਿਰ 2 ਵਜੇ ਪਾਰਲੀਮੈਂਟ ਕੰਪਲੈਕਸ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਨਵੀਂ ਦਿੱਲੀ: ਰਾਜ ਸਭਾ ਵਿਚ ਪੰਜਾਬ ਰਾਜ ਦੀ ਨੁਮਾਇੰਦਗੀ ਕਰ ਰਹੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਦੁਪਹਿਰ 2 ਵਜੇ ਪਾਰਲੀਮੈਂਟ ਕੰਪਲੈਕਸ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
Parliament
ਉਹਨਾਂ ਨੇ ਹੱਥਾਂ ਵਿਚ ਬੈਨਰ ਫੜੇ ਹੋਏ ਸਨ, ਜਿਨ੍ਹਾਂ ਤੇ, ”ਭਾਰਤ ਦੇ ਕਿਸਾਨਾਂ ਨੂੰ ਬਚਾਓ, ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰੋ ” ਲਿਖਿਆ ਹੋਇਆ ਸੀ। ਦੋਵੇਂ ਸੰਸਦ ਮੈਂਬਰ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸਮਰਥਨ ਵਿਚ ਖੜੇ ਹੋਏ, ਜੋ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ, ਜਿਨ੍ਹਾਂ ਰਾਹੀਂ ਖੇਤੀਬਾੜੀ ਉਤਪਾਦਾਂ ਲਈ ਖੁੱਲੀਆਂ ਮੰਡੀਆਂ ਕਾਇਮ ਕੀਤੀਆਂ ਜਾ ਰਹੀਆਂ ਹਨ।
Partap Singh Bajwa
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ “ਸਰਕਾਰ ਦਾ ਇਰਾਦਾ ਕਿਸਾਨਾਂ ਦੇ ਅਧਿਕਾਰਾਂ ਨੂੰ ਮਜ਼ਬੂਤ ਕਰਨਾ ਨਹੀਂ, ਬਲਕਿ ਅਸਿੱਧੇ ਢੰਗ ਨਾਲ ਘੱਟੋ ਘੱਟ ਸਮਰਥਨ ਮੁੱਲ ਸਿਸਟਮ ਨੂੰ ਖਤਮ ਕਰਨਾ ਹੈ।” ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਇਹ ਆਰਡੀਨੈਂਸ ਸ਼ਾਂਤਾ ਕੁਮਾਰ ਕਮੇਟੀ ਦੁਆਰਾ ਸੁਝਾਏ ਗਏ ਸੁਧਾਰਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਹਨ, ਜਿਨ੍ਹਾਂ ਨੂੰ ਸਾਲ 2015 ਵਿਚ ਭਾਰਤ ਭਰ ਦੇ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ।
Shamsher Singh Dullo
ਸ਼ਾਂਤਾ ਕੁਮਾਰ ਕਮੇਟੀ ਨੇ ਸੁਝਾਅ ਦਿੱਤਾ ਸੀ ਕਿ ਕੇਂਦਰ ਸਰਕਾਰ ਝੋਨੇ ਅਤੇ ਕਣਕ ਦੀਆਂ ਫਸਲਾਂ ਦੀ ਖਰੀਦ ਨੂੰ ਖਤਮ ਕਰੇ ਅਤੇ ਖਰੀਦ ਪ੍ਰਕਿਰਿਆ ਨੂੰ ਰਾਜਾਂ ਦੇ ਹਵਾਲੇ ਕਰੇ। ਇਸ ਤੋਂ ਇਲਾਵਾ ਕਮੇਟੀ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਲਾਭਪਾਤਰਾਂ ਦੀ ਗਿਣਤੀ ਘਟਾਉਣ ਦਾ ਸੁਝਾਅ ਵੀ ਦਿੱਤਾ ਸੀ।
Partap Singh Bajwa and Shamsher Dullo
ਦੋਵਾਂ ਸੰਸਦ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਹਰਕਤਾਂ ਵਿਸ਼ੇਸ਼ ਤੌਰ 'ਤੇ ਪੰਜਾਬ ਰਾਜ ਵਿੱਚ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਬਾਜਵਾ ਨੇ ਅੱਗੇ ਕਿਹਾ ਕਿ “ਖੇਤੀਬਾੜੀ ਸੈਕਟਰ ਹੀ ਅਜਿਹਾ ਸੈਕਟਰ ਸੀ ਜੋ ਤਾਲਾਬੰਦੀ ਦੌਰਾਨ ਵਧਿਆ ਜਦੋਂ ਕਿ ਦੇਸ਼ ਦਾ ਹਰ ਦੂਸਰਾ ਸੈਕਟਰ ਬੁਰੀ ਤਰਾਂ ਪ੍ਰਭਾਵਿਤ ਹੋਇਆ। ਸਾਡੇ ਕਿਸਾਨਾਂ ਦਾ ਧੰਨਵਾਦ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਤੋਂ ਪੱਲਾ ਝਾੜ ਰਹੀ ਹੈ। ”