ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, ਖੱਡ ਚ ਡਿੱਗੀ ਬੱਸ, 11 ਲੋਕਾਂ ਦੀ ਹੋਈ ਮੌਤ
Published : Sep 14, 2022, 11:25 am IST
Updated : Sep 14, 2022, 11:25 am IST
SHARE ARTICLE
A big accident happened in the Jammu
A big accident happened in the Jammu

ਕਈ ਗੰਭੀਰ ਜ਼ਖਮੀ

 

ਜੰਮੂ: ਜੰਮੂ-ਕਸ਼ਮੀਰ ਦੇ ਪੁੰਛ 'ਚ ਬੁੱਧਵਾਰ ਨੂੰ ਇਕ ਵੱਡਾ ਸੜਕ ਹਾਦਸਾ ਵਾਪਰਿਆ। ਪੁੰਛ ਦੇ ਸਾਜਨ ਇਲਾਕੇ ਵਿੱਚ ਇੱਕ ਮਿੰਨੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕਈ ਹੋਰ ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਮੰਡੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੌਕੇ 'ਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਜੰਮੂ-ਕਸ਼ਮੀਰ ਦੇ ਮੰਡੀ ਤੋਂ ਸਾਵਜਨ ਜਾ ਰਹੀ ਸੀ। ਇਸ ਦੌਰਾਨ ਬੱਸ ਖੱਡ ਵਿੱਚ ਡਿੱਗ ਗਈ।
ਹਾਦਸੇ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਵੀ ਮਦਦ ਲਈ ਮੌਕੇ 'ਤੇ ਪਹੁੰਚ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਉਪ ਰਾਜਪਾਲ ਮਨੋਜ ਸਿਨਹਾ ਨੇ ਇਸ ਹਾਦਸੇ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਖਮੀਆਂ ਦਾ ਬਿਹਤਰ ਇਲਾਜ ਕੀਤਾ ਜਾਵੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਇਸ ਹਾਦਸੇ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ, 'ਜੰਮੂ-ਕਸ਼ਮੀਰ ਦੇ ਪੁੰਛ 'ਚ ਸੜਕ ਹਾਦਸੇ 'ਚ ਲੋਕਾਂ ਦੀ ਮੌਤ ਦੁਖਦ ਹੈ। ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement