ਕਰਨਾਲ 'ਚ ਨਹਿਰ 'ਚ ਡੁੱਬਣ ਕਾਰਨ 3 ਨੌਜਵਾਨਾਂ ਦੀ ਮੌਤ, ਖਰਾਬ ਸੜਕ ਕਰ ਕੇ ਵਿਗੜਿਆ ਬਾਈਕ ਦਾ ਸੰਤੁਲਨ 
Published : Sep 14, 2023, 3:47 pm IST
Updated : Sep 14, 2023, 3:47 pm IST
SHARE ARTICLE
File Photo
File Photo

4 ਨੌਜਵਾਨ ਨਹਿਰ ਵਿਚ ਡਿੱਗੇ ਸੀ ਜਿਹਨਾਂ ਵਿਚੋਂ 3 ਦੀ ਮੌਤ ਹੋ ਗਈ ਜਦਕਿ 1 ਬਚ ਗਿਆ

 

ਕਰਨਾਲ: ਕਰਨਾਲ ਜ਼ਿਲ੍ਹੇ ਦੇ ਪਿੰਡ ਇੰਚਲਾ ਵਿਚ ਨਹਿਰ ਵਿਚ ਡੁੱਬਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਾਈਕ ਬੇਕਾਬੂ ਹੋ ਕੇ ਨਹਿਰ 'ਚ ਜਾ ਡਿੱਗੀ। ਹਾਦਸੇ ਦੇ ਸਮੇਂ ਬਾਈਕ 'ਤੇ ਚਾਰ ਨੌਜਵਾਨ ਸਵਾਰ ਸਨ। ਜਿਸ ਵਿਚੋਂ ਇੱਕ ਨੌਜਵਾਨ ਦੀ ਜਾਨ ਬਚ ਗਈ ਹੈ। ਮ੍ਰਿਤਕਾਂ ਦੀ ਪਛਾਣ ਸਾਹਿਲ, ਰਿਤੇਸ਼ ਅਤੇ ਦਿਵਯਾਂਸ਼ੂ ਦੇ ਰੂਪ 'ਚ ਹੋਈ ਹੈ, ਜਦਕਿ ਉਨ੍ਹਾਂ ਦਾ ਬਚਿਆ ਸਾਥੀ ਪਾਣੀਪਤ ਦੇ ਇਕ ਪਿੰਡ ਦਾ ਰਹਿਣ ਵਾਲਾ ਦਿਪਾਂਸ਼ੂ ਹੈ।

ਜਾਣਕਾਰੀ ਅਨੁਸਾਰ ਪਿੰਡ ਇੰਚਲਾ ਨੇੜੇ ਸੜਕ ਖ਼ਰਾਬ ਹੋਣ ਕਾਰਨ ਬਾਈਕ ਆਪਣਾ ਸੰਤੁਲਨ ਗੁਆ ਬੈਠੀ ਅਤੇ ਨਹਿਰ ਦੇ ਕੰਢੇ ਜਾ ਡਿੱਗੀ। ਬਾਈਕ ਸਵਾਰ ਚਾਰੇ ਨੌਜਵਾਨ ਨਹਿਰ 'ਚ ਡੁੱਬ ਗਏ। ਤਿੰਨਾਂ ਦੀਆਂ ਲਾਸ਼ਾਂ ਰਾਤ ਕਰੀਬ 10 ਵਜੇ ਬਰਾਮਦ ਕੀਤੀਆਂ ਗਈਆਂ। ਮ੍ਰਿਤਕ ਇੱਕੋ ਪਿੰਡ ਦੇ ਸਨ। ਇਕ ਦੀ ਜਾਨ ਬਚ ਗਈ। 

ਪਿੰਡ ਵਾਸੀਆਂ ਨੂੰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੂਰੇ ਪਿੰਡ ਇੰਚਲਾ, ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਅਤੇ ਗੋਤਾਖੋਰਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਅਤੇ ਗੋਤਾਖੋਰਾਂ ਦੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਮ੍ਰਿਤਕ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਨਹਿਰ 'ਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਤਿੰਨੋਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ।   

  


  

    


 

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement