ਮੁੰਬਈ ਏਅਰਪੋਰਟ 'ਤੇ ਹੋਇਆ ਪ੍ਰਾਈਵੇਟ ਜੈੱਟ, ਖ਼ਰਾਬ ਮੌਸਮ ਕਾਰਨ ਹੋਇਆ ਹਾਦਸਾ

By : GAGANDEEP

Published : Sep 14, 2023, 7:21 pm IST
Updated : Sep 14, 2023, 7:21 pm IST
SHARE ARTICLE
photo
photo

6 ਯਾਤਰੀ ਤੇ 2 ਕਰੂ ਮੈਂਬਰ ਸਨ ਸਵਾਰ

 

ਮੁੰਬਈ: ਮੁੰਬਈ ਏਅਰਪੋਰਟ 'ਤੇ ਇੱਕ ਪ੍ਰਾਈਵੇਟ ਜੈੱਟ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ। ਘਟਨਾ ਕਾਰਨ ਏਅਰਪੋਰਟ 'ਤੇ ਲੈਂਡਿੰਗ ਅਤੇ ਟੇਕਆਫ ਰੋਕ ਦਿਤਾ ਗਿਆ ਹੈ। ਇਸ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਫਿਲਹਾਲ ਉੱਥੇ ਬਚਾਅ ਕਾਰਜ ਕੀਤਾ ਜਾ ਰਿਹਾ ਹੈ। ਇਸ ਜਹਾਜ਼ 'ਚ 6 ਯਾਤਰੀ ਅਤੇ 2 ਚਾਲਕ ਦਲ ਦੇ ਮੈਂਬਰ ਸਵਾਰ ਸਨ। ਦੱਸਿਆ ਗਿਆ ਕਿ ਭਾਰੀ ਮੀਂਹ ਕਾਰਨ ਵਿਜ਼ੀਬਿਲਟੀ 700 ਮੀਟਰ ਸੀ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

ਦਰਅਸਲ, ਵਿਸ਼ਾਖਾਪਟਨਮ ਤੋਂ ਮੁੰਬਈ ਪਹੁੰਚ ਰਹੇ ਵੀਐਸਆਰ ਵੈਂਚਰਸ ਲੀਅਰਜੇਟ 45 ਜਹਾਜ਼ ਮੁੰਬਈ ਹਵਾਈ ਅੱਡੇ 'ਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਰਨਵੇਅ 27 'ਤੇ ਲੈਂਡਿੰਗ ਦੌਰਾਨ ਅਜਿਹਾ ਹੋਇਆ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿਚ ਕਿਸੇ ਦੀ ਮੌਤ ਨਹੀਂ ਹੋਈ ਹੈ। ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਹੈ। ਇਨ੍ਹਾਂ 'ਚੋਂ 3 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਜਿਵੇਂ ਹੀ ਜਹਾਜ਼ VT-DBL ਕਰੈਸ਼ ਹੋਇਆ, ਮੁੰਬਈ ਏਅਰਪੋਰਟ 'ਤੇ ਫਲਾਈਟ ਦੀ ਆਵਾਜਾਈ ਰੋਕ ਦਿਤੀ ਗਈ। ਫਿਲਹਾਲ ਸਾਰੇ ਜਹਾਜ਼ਾਂ ਦੀ ਲੈਂਡਿੰਗ ਅਤੇ ਟੇਕ-ਆਫ ਰੋਕ ਦਿਤੀ ਗਈ ਹੈ।

ਇਹ ਵੀ ਪੜ੍ਹੋਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ: ਡਾ. ਬਲਜੀਤ ਕੌਰ

ਰਨਵੇ ਨੂੰ ਸਾਫ਼ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਨਾਲ ਹੀ ਰਾਹਤ ਅਤੇ ਬਚਾਅ ਲਈ ਏਜੰਸੀਆਂ ਇਕੱਠੀਆਂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਰਨਵੇਅ ਨੂੰ ਪਾਰ ਕਰ ਗਿਆ ਸੀ ਅਤੇ ਮੋਟੇ ਖੇਤਰ 'ਚ ਲੈਂਡ ਕਰ ਗਿਆ ਸੀ। ਇਸ ਹਾਦਸੇ ਕਾਰਨ ਮੁੰਬਈ ਏਅਰਪੋਰਟ ਦਾ ਰਨਵੇਅ ਵਿਗੜ ਗਿਆ ਜਿਸ ਨੂੰ ਠੀਕ ਕੀਤਾ ਜਾ ਰਿਹਾ ਹੈ। ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਨੂੰ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ ਹੈ। ਇਹ ਲੀਅਰਜੈੱਟ ਸ਼੍ਰੇਣੀ ਦਾ ਜਹਾਜ਼ ਸੀ ਜੋ ਮੀਂਹ ਕਾਰਨ ਪ੍ਰਭਾਵਿਤ ਹੋਇਆ ਹੈ। ਫਿਲਹਾਲ ਏਅਰਪੋਰਟ ਅਥਾਰਟੀ ਮੌਕੇ 'ਤੇ ਮੌਜੂਦ ਹੈ ਅਤੇ ਸਬੰਧਤ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਇਹ ਕਿਵੇਂ ਕਰੈਸ਼ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement