
Delhi News : ਅਸ਼ੋਕ ਗਹਿਲੋਤ, ਅਜੇ ਮਾਕਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਸ਼ੇਸ਼ ਸੀਨੀਅਰ ਆਬਜ਼ਰਵਰ ਕੀਤਾ ਨਿਯੁਕਤ
Delhi News : ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਿੰਨ ਸੀਨੀਅਰ ਆਗੂਆਂ ਨੂੰ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਵਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਕੇਂਦਰੀ ਮੰਤਰੀ ਅਜੇ ਮਾਕਨ ਅਤੇ ਪੰਜਾਬ ਦੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਵਜਾ ਨੂੰ ਚੋਣਾਂ ਲਈ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦਾ ਸੀਨੀਅਰ ਆਬਜ਼ਰਵਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ :Patiala News : ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
ਇਨ੍ਹਾਂ ਨਿਯੁਕਤੀਆਂ ਦਾ ਮਕਸਦ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਰਣਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਹੈ। ਚੋਣਾਂ ਦੇ ਸਮੇਂ ਇਨ੍ਹਾਂ ਆਗੂਆਂ ਦਾ ਸਿਆਸੀ ਤਜਰਬਾ ਕਾਂਗਰਸ ਲਈ ਮਹੱਤਵਪੂਰਨ ਸਾਬਤ ਹੋ ਸਕਦਾ ਹੈ।
ਇਹ ਕਦਮ ਪਾਰਟੀ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ ਕਿ ਉਹ ਹਰਿਆਣਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਵੋਟਰਾਂ ਤੱਕ ਪਹੁੰਚਣ ਲਈ ਹਮਲਾਵਰ ਰਣਨੀਤੀ ਅਪਣਾਉਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ 5 ਅਕਤੂਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
(For more news Apart from Congress plan for Haryana assembly elections, big responsibility entrusted to 3 veteran leaders News in punjabi , stay tuned to Rozana Spokesman )