
ਸੁਪਰੀਮ ਕੋਰਟ ਨੇ ਖ਼ੁਦ ਹੀ ਲਿਆ ਨੋਟਿਸ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੁਲਿਸ ਥਾਣਿਆਂ ਵਿੱਚ ਨਾਕਾਰਾ ਪਏ ਸੀਸੀਟੀਵੀ ਕੈਮਰਿਆਂ ਬਾਰੇ ਖ਼ੁਦ ਹੀ ਨੋਟਿਸ ਲਿਆ ਹੈ। ਇਸ ਸਬੰਧੀ ਮੀਡੀਆ ਰਿਪੋਰਟ ’ਤੇ ਕਾਰਵਾਈ ਕਰਦਿਆਂ ਸੁਪਰੀਮ ਕੋਰਟ ਇੱਕ ਜਨਹਿੱਤ ਪਟੀਸ਼ਨ ’ਤੇ 15 ਸਤੰਬਰ ਨੂੰ ਸੁਣਵਾਈ ਕਰੇਗੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦਾ ਬੈਂਚ ਕਰੇਗਾ। ਮੀਡੀਆ ਰਿਪੋਰਟ ਮੁਤਾਬਕ ਪਿਛਲੇ 7-8 ਮਹੀਨਿਆਂ ਵਿੱਚ ਪੁਲਿਸ ਹਿਰਾਸਤ ਵਿੱਚ ਕਰੀਬ 11 ਮੌਤਾਂ ਹੋਈਆਂ ਹਨ। ਸੁਪਰੀਮ ਕੋਰਟ ਨੇ ਦਸੰਬਰ 2020 ਵਿੱਚ ਕੇਂਦਰ ਸਰਕਾਰ ਨੂੰ ਸੀਬੀਆਈ ਐਨਫੋਰਸਮੈਂਟ ਡਾਇਰੈਕਟੋਰੇਟ ਅਤੇ ਕੌਮੀ ਜਾਂਚ ਏਜੰਸੀ ਸਣੇ ਜਾਂਚ ਏਜੰਸੀਆਂ ਦੇ ਦਫ਼ਤਰਾਂ ਵਿੱਚ ਸੀਸੀਟੀਵੀ ਕੈਮਰੇ ਅਤੇ ਰਿਕਾਰਡਿੰਗ ਉਪਕਰਨ ਲਗਾਉਣ ਦਾ ਨਿਰਦੇਸ਼ ਦਿੱਤਾ ਸੀ।