ਹਾਕੀ ਦੇ ਇਨ੍ਹਾਂ ਚਾਰ ਖਿਡਾਰੀਆਂ ਨੇ ਗਵਾਈ ਜਾਨ, ਰਫ਼ਤਾਰ ਬਣ ਗਈ ਆਫ਼ਤ
Published : Oct 14, 2019, 11:14 am IST
Updated : Oct 14, 2019, 11:14 am IST
SHARE ARTICLE
Hockey players
Hockey players

ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲ੍ਹੇ 'ਚ ਇਕ ਦਰਦਨਾਕ ਹਾਦਸਾ ਹੋ ਗਿਆ। ਇੱਥੇ ਇੱਕ ਕਾਰ ਹਾਦਸੇ 'ਚ ਰਾਸ਼ਟਰੀ ਪੱਧਰ

ਨਵੀਂ ਦਿੱਲੀ : ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲ੍ਹੇ 'ਚ ਇਕ ਦਰਦਨਾਕ ਹਾਦਸਾ ਹੋ ਗਿਆ। ਇੱਥੇ ਇੱਕ ਕਾਰ ਹਾਦਸੇ 'ਚ ਰਾਸ਼ਟਰੀ ਪੱਧਰ (ਨੈਸ਼ਨਲ ਲੇਵਲ) ਦੇ ਚਾਰ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਾਦਸੇ 'ਚ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ 'ਚ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Hockey players Hockey players

ਕੁੱਲ 7 ਹਾਕੀ ਖਿਡਾਰੀ ਸਨ ਕਾਰ 'ਚ
ਸੂਤਰਾਂ ਅਨੁਸਾਰ ਹਾਦਸੇ ਦੇ ਸਮੇਂ ਕਾਰ 'ਚ ਸਵਾਰ ਸਾਰੇ 7 ਖਿਡਾਰੀ ਮੱਧ ਪ੍ਰਦੇਸ਼ ਹਾਕੀ ਅਕੈਡਮੀ ਨਾਲ ਸੰਬੰਧਤ ਸਨ। ਉਹ ਸਾਰੇ ਧਿਆਨਚੰਦ ਹਾਕੀ ਟੂਰਨਾਮੈਂਟ ਖੇਡਣ ਹੋਸ਼ੰਗਾਬਾਦ ਆਏ ਸਨ। ਪੁਲਿਸ ਨੇ ਦੱਸਿਆ ਕਿ ਇਟਾਰਸੀ ਵਲੋਂ ਜਾਂਦੇ ਸਮੇਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਜਿਸ 'ਚ ਚਾਰ ਖਿਡਾਰੀਆਂ ਦੀ ਮੌਤ ਹੋ ਗਈ। ਕਾਰ 'ਚ ਕੁੱਲ 7 ਖਿਡਾਰੀ ਸਵਾਰ ਸਨ। ਤਿੰਨ ਖਿਡਾਰੀਆਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Hockey players Hockey players

ਜ਼ਖਮੀ ਖਿਡਾਰੀਆਂ 'ਚੋਂ ਇਕ ਦੀ ਹਾਲਤ ਨਾਜ਼ੁਕ 
ਜ਼ਖਮੀ ਖਿਡਾਰੀਆਂ 'ਚ ਇਕ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੂਰਨਾਮੈਂਟ 'ਚ ਹਿੱਸਾ ਲੈਣ ਆਏ ਕੁਝ ਖਿਡਾਰੀਆਂ ਦੇ ਰੁਕਣ ਦੀ ਵਿਵਸਥਾ ਇਟਾਰਸੀ 'ਚ ਕੀਤੀ ਗਈ ਸੀ। ਇਹ ਖਿਡਾਰੀ ਉੱਥੇ ਹੀ ਜਾ ਰਹੇ ਸਨ ਕਿ ਰਸਤੇ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਹੋਸ਼ੰਗਾਬਾਦ ਡੀ.ਐੱਮ. ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement