
ਬਲਾਤਕਾਰ ਕਰਨ ਵਾਲੇ ਨੂੰ ਫਾਂਸੀ ਦੀ ਸਜਾ ਦੇਣ ਲਈ ਪਿੱਛਲੇ ਲੰਬੇ ਸਮੇਂ ਤੋਂ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
ਢਾਕਾ: ਬੰਗਲਾਦੇਸ਼ 'ਚ ਆਏ ਦਿਨ ਯੌਨ ਸੋਸ਼ਣ ਦੀਆਂ ਕਈ ਘਟਨਾਵਾਂ ਰੋਜਾਨਾ ਵੇਖਣ ਨੂੰ ਮਿਲਦੀਆਂ ਹਨ। ਜਿਸ ਦੇ ਚਲਦੇ ਬੰਗਲਾਦੇਸ਼ ਨੇ ਬਲਾਤਕਾਰ ਦੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੰਗਲਾਦੇਸ਼ ਦੀ ਮੰਤਰੀ ਮੰਡਲ ਨੇ ਬੀਤੇ ਦਿਨ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਬੰਗਲਾਦੇਸ਼ ਵਿੱਚ ਬਲਾਤਕਾਰ ਦੀ ਸਭ ਤੋਂ ਵੱਧ ਸਜ਼ਾ ਉਮਰ ਕੈਦ ਦੀ ਸੀ। ਬਲਾਤਕਾਰ ਕਰਨ ਵਾਲੇ ਨੂੰ ਫਾਂਸੀ ਦੀ ਸਜਾ ਦੇਣ ਲਈ ਪਿੱਛਲੇ ਲੰਬੇ ਸਮੇਂ ਤੋਂ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
Rape ਪਰ ਹੁਣ ਬੀਤੇ ਦਿਨ ਹੋਈ ਮੀਟਿੰਗ 'ਚ ਬਲਾਤਕਾਰ ਦੇ ਸਾਰੇ ਮਾਮਲਿਆਂ ਵਿੱਚ ਮੌਤ ਦੀ ਸਜ਼ਾ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਹਾਲ ਹੀ ਵਿੱਚ ਦੋਸ਼ੀਆਂ ਨੂੰ ਸਜ਼ਾ-ਏ-ਮੌਤ ਦੀ ਕੈਬਨਿਟ ਵੱਲੋਂ ਮਨਜੂਰੀ ਦੇ ਦਿੱਤੀ ਗਈ ਹੈ। ਮੰਤਰੀਮੰਡਲ ਦੇ ਬੁਲਾਰੇ ਖਾਂਡਕਰ ਅਨਵਾਰੂਲ ਇਸਲਾਮ ਨੇ ਦੱਸਿਆ ਰਾਸ਼ਟਰਪਤੀ ਅਬਦੁਲ ਹਾਮਿਦ ਮਹਿਲਾ ਤੇ ਬਾਲ ਸੋਸ਼ਨ ਐਕਟ 'ਚ ਸੋਧ ਸਬੰਧੀ ਆਰਡੀਨੈਂਸ ਜਾਰੀ ਕਰ ਸਕਦੇ ਹਨ। ਕਿਉਂਕਿ ਸੰਸਦ ਦਾ ਸੈਸ਼ਨ ਨਹੀਂ ਚੱਲ ਰਿਹਾ।
rapeਬੰਗਲਾਦੇਸ਼ ਵਿੱਚ ਸਥਾਨਕ ਮਨੁੱਖੀ ਅਧਿਕਾਰ ਸੰਗਠਨਾਂ ਦਾ ਕਹਿਣਾ ਹੈ ਕਿ ਦੇਸ਼ ਵਿੱਚ ਬਲਾਤਕਾਰ ਦੇ ਕੇਸ ਵੱਧ ਰਹੇ ਹਨ। ਗੌਰਤਲਬ ਹੈ ਕਿ ਹਾਲ ਹੀ 'ਚ ਹਿੰਸਕ ਯੌਨ ਹਮਲਿਆਂ ਤੋਂ ਬਾਅਦ ਰਾਜਧਾਨੀ ਢਾਕਾ ਅਤੇ ਹੋਰ ਥਾਵਾਂ 'ਤੇ ਜ਼ਬਰਦਸਤ ਪ੍ਰਦਰਸ਼ਨ ਹੋਏ।
ਐਨ ਓ ਸਲਿਸ਼ ਨਾਮ ਦੀ ਇੱਕ ਸੰਸਥਾ ਦਾ ਕਹਿਣਾ ਹੈ ਕਿ ਜਨਵਰੀ ਤੋਂ ਅਗਸਤ ਦੇ ਵਿਚਾਲੇ ਬਲਾਤਕਾਰ ਦੇ 889 ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਵਿੱਚ ਸਮੂਹਿਕ ਬਲਾਤਕਾਰ ਦੇ ਕਈ ਮਾਮਲੇ ਸ਼ਾਮਿਲ ਹਨ। ਸਾਸ਼ਾ ਦਾ ਕਹਿਣਾ ਹੈ ਕਿ ਲੱਗਭਗ 41 ਪੀੜਤਾਂ ਦੀ ਮੌਤ ਹੋ ਗਈ ਹੈ।