ਦੇਸ਼ 'ਚ ਕੋਰੋਨਾ ਦੇ 63 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ
Published : Oct 14, 2020, 10:48 pm IST
Updated : Oct 14, 2020, 10:48 pm IST
SHARE ARTICLE
image
image

ਪੀੜਤਾਂ ਦੀ ਕੁੱਲ ਗਿਣਤੀ 72 ਲੱਖ ਦੇ ਪਾਰ

ਨਵੀਂ ਦਿੱਲੀ, 14 ਅਕਤੂਬਰ : ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ 72 ਲੱਖ ਤੋਂ ਵੱਧ ਹੋ ਚੁਕੇ ਹਨ, ਹਾਲਾਂਕਿ ਨਵੇਂ ਮਾਮਲਿਆਂ ਦੀ ਤੁਲਨਾ 'ਚ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ ਅਤੇ ਹੁਣ ਤਕ 63 ਲੱਖ ਤੋਂ ਵੱਧ ਲੋਕ ਠੀਕ ਹੋ ਚੁਕੇ ਹਨ।

imageimage


ਕੇਂਦਰੀ ਸਿਹਤ ਮੰਤਰਾਲੇ ਵਲੋਂ ਬੁਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ 74,632 ਕੋਰੋਨਾ ਪੀੜਤਾਂ ਦੀ ਸਿਹਤ 'ਚ ਸੁਧਾਰ ਹੋਇਆ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦੇ ਦਿਤੀ ਗਈ। ਦੇਸ਼ 'ਚ ਹੁਣ ਤਕ 63,01,927 ਮਰੀਜ਼ਾਂ ਨੇ ਕੋਰੋਨਾ ਨਾਲ ਨੂੰ ਮਾਤ ਦਿਤੀ ਹੈ। ਇਸ ਮਿਆਦ 'ਚ 63,509 ਲੋਕਾਂ ਦੇ ਕੋਰੋਨਾ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਪੀੜਤਾਂ ਦਾ ਅੰਕੜਾ 72,39,389 ਹੋ ਗਿਆ ਹੈ।


ਪਿਛਲੇ 24 ਘੰਟਿਆਂ ਦੌਰਾਨ 730 ਪੀੜਤ ਅਪਣੀ ਜਾਨ ਗਵਾਈ ਅਤੇ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,10,586 ਹੋ ਗਈ ਹੈ। ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਕਮੀ ਆਉਣ ਕਾਰਨ ਸਰਗਰਮ ਮਾਮਲੇ 11,853 ਘੱਟ ਕੇ 8,26,876 ਹੋ ਗਏ। ਦੇਸ਼ 'ਚ ਹੁਣ ਸਰਗਰਮ ਮਾਮਲਿਆਂ ਦਾ ਫ਼ੀ ਸਦੀ 11.42 ਅਤੇ ਰੋਗ ਮੁਕਤ ਹੋਣ ਵਾਲਿਆਂ ਦੀ ਦਰ 87.05 ਫ਼ੀ ਸਦੀ ਹੈ, ਜਦੋਂ ਕਿ ਮੌਤ ਦਰ 1.53 ਫ਼ੀ ਸਦੀ ਰਹਿ ਗਈ ਹੈ। ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਤ ਮਹਾਰਾਸ਼ਟਰ 'ਚ ਸਰਗਰਮ ਮਾਮਲੇ 7021 ਘੱਟ ਹੋ ਕੇ 205884 ਰਹਿ ਗਏ ਹਨ, ਜਦੋਂ ਕਿ 187 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 40,701 ਹੋ ਗਈ ਹੈ। ਇਸ ਦੌਰਾਨ 15,356 ਲੋਕ ਰੋਗ ਮੁਕਤ ਹੋਏ, ਜਿਸ ਨਾਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 1297252 ਹੋ ਗਈ। (ਪੀਟੀਆਈ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement