
ਸਾਂਝੀ ਕੀਤੀ ਸਾਬਕਾ ਪ੍ਰਧਾਨ ਮੰਤਰੀ ਦੀ ਵੀਡੀਓ
ਨਵੀਂ ਦਿੱਲੀ: ਪੀਲੀਭੀਤ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਵੀਰਵਾਰ ਨੂੰ, ਉਹਨਾਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਉੱਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਇੱਕ ਵੀਡੀਓ ਪੋਸਟ ਕੀਤਾ।
Varun Gandhi
ਇਸਦੇ ਨਾਲ ਹੀ ਉਹਨਾਂ ਨੇ ਇਸ਼ਾਰਿਆਂ ਵਿੱਚ ਦੱਸਿਆ ਹੈ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾ ਰਹੀ ਹੈ ਅਤੇ ਅਜਿਹੀ ਸਥਿਤੀ ਵਿੱਚ ਉਹ ਆਪਣੇ ਫਰਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਦੇ ਨਾਲ ਖੜੇ ਹਨ।
Varun Gandhi
ਵੀਰਵਾਰ ਨੂੰ ਪੋਸਟ ਕੀਤੇ ਗਏ 41 ਸਕਿੰਟ ਦੇ ਵੀਡੀਓ ਦੇ ਨਾਲ, ਉਹਨਾਂ ਨੇ ਕੈਪਸ਼ਨ ਲਿਖਿਆ, “ਇੱਕ ਵੱਡੇ ਦਿਲ ਵਾਲੇ ਨੇਤਾ ਦੇ ਸਮਝਦਾਰ ਸ਼ਬਦ।”
ਵਰੁਣ ਗਾਂਧੀ ਦੁਆਰਾ ਟਵੀਟ ਕੀਤੇ ਗਏ ਵੀਡੀਓ ਵਿੱਚ ਸਾਬਕਾ ਪ੍ਰਧਾਨ ਮੰਤਰੀ ਤਤਕਾਲੀ ਸਰਕਾਰ ਨੂੰ ਕਿਸਾਨਾਂ ਦੇ ਅੰਦੋਲਨ ਦੇ ਵਿਰੁੱਧ ਚੇਤਾਵਨੀ ਦਿੰਦਿਆਂ ਇੱਕ ਭਾਸ਼ਣ ਦੇ ਰਹੇ ਹਨ।
Wise words from a big-hearted leader… pic.twitter.com/xlRtznjFAx
— Varun Gandhi (@varungandhi80) October 14, 2021
ਵੀਡੀਓ ਵਿੱਚ ਅਟਲ ਬਿਹਾਰੀ ਵਾਜਪਾਈ ਇੱਕ ਜਨ ਸਭਾ ਵਿੱਚ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਹਿੰਦੇ ਹਨ, “ਮੈਂ ਉਨ੍ਹਾਂ ਕਿਸਾਨਾਂ ਨੂੰ ਡਰਾਉਣ ਵਾਲੀ ਸਰਕਾਰ ਨੂੰ ਚੇਤਾਵਨੀ ਦੇਣਾ ਚਾਹੁੰਦਾ ਹਾਂ। ਸਾਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੋ। ਇਹ ਕਿਸਾਨ ਡਰਨ ਵਾਲੇ ਨਹੀਂ ਹਨ। ਅਸੀਂ ਕਿਸਾਨ ਅੰਦੋਲਨ ਨੂੰ ਰਾਜਨੀਤੀ ਲਈ ਨਹੀਂ ਵਰਤਣਾ ਚਾਹੁੰਦੇ। ਅਸੀਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੇ ਹਾਂ ਅਤੇ ਜੇ ਸਰਕਾਰ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰਦੀ ਹੈ। ਕਾਨੂੰਨ ਦੀ ਦੁਰਵਰਤੋਂ ਕਰਦੀ ਜਾਂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਨਜ਼ਰ ਅੰਦਾਜ਼ ਕਰਨ ਦੀ ਕੋਸ਼ਿਸ਼ ਕਰਦੀ ਹੈ, ਤਾਂ ਅਸੀਂ ਉਨ੍ਹਾਂ ਦੇ ਸਮਰਥਨ ਵਿੱਚ ਉਨ੍ਹਾਂ ਦੇ ਅੰਦੋਲਨ ਵਿੱਚ ਸ਼ਾਮਲ ਹੋਵਾਂਗੇ।
Maneka Gandhi and Varun Gandhi
ਹਾਲ ਹੀ ਵਿੱਚ ਕਿਸਾਨਾਂ ਦੇ ਹੱਕ ‘ਚ ਬੋਲਣ ਤੋਂ ਬਾਅਦ ਵਰੁਣ ਗਾਂਧੀ ਅਤੇ ਉਨ੍ਹਾਂ ਦੀ ਮਾਂ ਸਾਂਸਦ ਮੇਨਕਾ ਗਾਂਧੀ ਨੂੰ ਭਾਜਪਾ ਨੇ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਸੀ। ਇਸ ਤੋਂ ਪਹਿਲਾਂ ਵਰੁਣ ਗਾਂਧੀ ਲਗਾਤਾਰ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕਰ ਰਹੇ ਸਨ। ਵਰੁਣ ਲਗਾਤਾਰ ਸਰਕਾਰ ਨੂੰ ਅਪੀਲ ਕਰ ਰਹੇ ਹਨ ਕਿ ਉਹ ਇਸ ਮੁੱਦੇ ਨੂੰ ਸੁਲਝਾਉਣ ਲਈ ਕਿਸਾਨਾਂ ਨਾਲ ਗੱਲ ਕਰੇ।