
ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਸਿਹਤ ਖ਼ਰਾਬ ਹੋਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ AIIMS ਭਰਤੀ ਕਰਾਇਆ ਗਿਆ ਸੀ।
ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਨਵੀਂ ਦਿੱਲੀ ਦੇ AIIMS ਪਹੁੰਚ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਿਹਤ ਸਬੰਧੀ ਜਾਣਕਾਰੀ ਲਈ। ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਸਿਹਤ ਖ਼ਰਾਬ ਹੋਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ AIIMS ਭਰਤੀ ਕਰਾਇਆ ਗਿਆ ਸੀ।
ਹੋਰ ਵੀ ਪੜ੍ਹੋ: ਗਾਜ਼ੀਆਬਾਦ ਵਿੱਚ ਵੱਡਾ ਹਾਦਸਾ: ਟਾਇਰ ਫਟਣ ਨਾਲ ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ, ਕਈ ਲੋਕ ਜ਼ਖਮੀ
aiims delhi
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।
Manmohan Singh
ਦੱਸਣਯੋਗ ਹੈ ਕਿ, ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਦੇ ਚਲਦਿਆਂ ਦਿੱਲੀ ਦੇ ਏਂਮਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।
Manmohan Singh
ਡਾ. ਮਨਮੋਹਨ ਸਿੰਘ ਇਸ ਸਾਲ ਅਪ੍ਰੈਲ ਵਿੱਚ ਕੋਰੋਨਾ ਵਾਇਰਸ ਤੋਂ ਵੀ ਇੰਫੈਕਟਡ ਹੋ ਗਏ ਸਨ ਅਤੇ ਉਦੋਂ ਵੀ ਉਨ੍ਹਾਂ ਨੂੰ AIIMS ਵਿੱਚ ਭਰਤੀ ਕਰਾਇਆ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਨੇ ਇਸ ਸਾਲ 4 ਮਾਰਚ ਅਤੇ 3 ਅਪ੍ਰੈਲ ਨੂੰ ਕੋਵਿਡ ਟੀਕਾ ਲਿਆ ਸੀ।