CBI ਵਲੋਂ ਪਾਸਪੋਰਟ ਫਰਜ਼ੀਵਾੜਾ ਮਾਮਲੇ 'ਚ 24 ਲੋਕਾਂ 'ਤੇ ਮਾਮਲਾ ਦਰਜ, 50 ਥਾਵਾਂ 'ਤੇ ਛਾਪੇਮਾਰੀ
Published : Oct 14, 2023, 1:13 pm IST
Updated : Oct 14, 2023, 1:13 pm IST
SHARE ARTICLE
CBI books 24 in passport 'scam', raids 50 locations in West Bengal, Gangtok
CBI books 24 in passport 'scam', raids 50 locations in West Bengal, Gangtok

ਸੀ.ਬੀ.ਆਈ. ਨੇ ਗੰਗਟੋਕ ਵਿਚ ਤਾਇਨਾਤ ਇਕ ਅਧਿਕਾਰੀ ਅਤੇ ਇਕ ਵਿਚੋਲੇ ਨੂੰ ਵੀ ਹਿਰਾਸਤ ਵਿਚ ਲਿਆ ਹੈ।

 

ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਾਸਪੋਰਟ ਜਾਰੀ ਕਰਨ ਦੇ ਦੋਸ਼ ਵਿਚ ਸਰਕਾਰੀ ਅਧਿਕਾਰੀਆਂ ਅਤੇ ਹੋਰ ਵਿਅਕਤੀਆਂ ਸਮੇਤ 24 ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸੀ.ਬੀ.ਆਈ. ਇਸ ਮਾਮਲੇ ਵਿਚ ਪੱਛਮੀ ਬੰਗਾਲ ਅਤੇ ਗੰਗਟੋਕ ਵਿਚ ਵੀ 50 ਥਾਵਾਂ ’ਤੇ ਛਾਪੇ ਮਾਰ ਰਹੀ ਹੈ।

ਇਹ ਵੀ ਪੜ੍ਹੋ: ਹਨੀਟ੍ਰੈਪ ਮਾਮਲੇ 'ਚ ਗੈਂਗ ਦੇ ਮੁਖੀ ਤੇ ਇੰਸਪੈਕਟਰ, ਭਾਜਪਾ ਆਗੂ ਸਮੇਤ 6 ਖ਼ਿਲਾਫ ਮਾਮਲੇ ਦਰਜ 

ਅਧਿਕਾਰੀਆਂ ਮੁਤਾਬਕ ਸੀ.ਬੀ.ਆਈ. ਨੇ ਗੰਗਟੋਕ ਵਿਚ ਤਾਇਨਾਤ ਇਕ ਅਧਿਕਾਰੀ ਅਤੇ ਇਕ ਵਿਚੋਲੇ ਨੂੰ ਵੀ ਹਿਰਾਸਤ ਵਿਚ ਲਿਆ ਹੈ। ਉਨ੍ਹਾਂ ਦਸਿਆ ਕਿ ਕਥਿਤ ਤੌਰ ’ਤੇ ਰਿਸ਼ਵਤ ਲੈ ਕੇ ਗੈਰ-ਵਾਸੀ ਵਿਅਕਤੀਆਂ ਸਮੇਤ ਅਯੋਗ ਵਿਅਕਤੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਾਸਪੋਰਟ ਜਾਰੀ ਕਰਨ ਦੇ ਮਾਮਲੇ ਵਿਚ ਦਰਜ ਐਫ.ਆਈ.ਆਰ. ਵਿਚ 16 ਅਧਿਕਾਰੀਆਂ ਸਮੇਤ 24 ਵਿਅਕਤੀਆਂ ਦੇ ਨਾਂਅ ਸ਼ਾਮਲ ਹਨ। ਅਧਿਕਾਰੀਆਂ ਮੁਤਾਬਕ ਕੋਲਕਾਤਾ, ਸਿਲੀਗੁੜੀ, ਗੰਗਟੋਕ ਅਤੇ ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement