
ਹਵਾਈ ਅੱਡੇ 'ਤੇ ਇਨ੍ਹਾਂ ਲੋਕਾਂ ਦਾ ਸਵਾਗਤ ਕਰਨ ਲਈ ਵਿਦੇਸ਼ ਰਾਜ ਮੰਤਰੀ ਰਾਜਕੁਮਾਰ ਰੰਜਨ ਸਿੰਘ ਮੌਜੂਦ ਸਨ।
ਨਵੀਂ ਦਿੱਲੀ: ਭਾਰਤ ਸਰਕਾਰ ਨੇ ਇਜ਼ਰਾਈਲ ਵਿਚ ਰਹਿ ਰਹੇ ਭਾਰਤੀਆਂ ਨੂੰ ਕੱਢਣਾ ਸ਼ੁਰੂ ਕਰ ਦਿਤਾ ਹੈ। 'ਆਪ੍ਰੇਸ਼ਨ ਅਜੈ' ਨਾਂਅ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਸ਼ੁਕਰਵਾਰ ਨੂੰ 200 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਲਿਆਂਦਾ ਗਿਆ। ਇਸ ਮਗਰੋਂ ਸ਼ਨਿਚਰਵਾਰ ਨੂੰ 235 ਲੋਕਾਂ ਦੇ ਦੂਜੇ ਜਥੇ ਨੂੰ ਲੈ ਕੇ ਇਕ ਹੋਰ ਜਹਾਜ਼ ਦਿੱਲੀ ਹਵਾਈ ਅੱਡੇ 'ਤੇ ਉਤਰਿਆ।
ਹਵਾਈ ਅੱਡੇ 'ਤੇ ਇਨ੍ਹਾਂ ਲੋਕਾਂ ਦਾ ਸਵਾਗਤ ਕਰਨ ਲਈ ਵਿਦੇਸ਼ ਰਾਜ ਮੰਤਰੀ ਰਾਜਕੁਮਾਰ ਰੰਜਨ ਸਿੰਘ ਮੌਜੂਦ ਸਨ। ਸ਼ੁਕਰਵਾਰ ਨੂੰ ਪਹਿਲੇ ਜੱਥੇ ਦਾ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸਵਾਗਤ ਕੀਤਾ।
ਇਜ਼ਰਾਈਲ ਤੋਂ ਆਉਣ ਵਾਲੇ ਲੋਕਾਂ ਦੇ ਸੁਆਗਤ ਲਈ ਕਈ ਸੂਬਾ ਸਰਕਾਰਾਂ ਨੇ ਅਪਣੇ ਨੁਮਾਇੰਦੇ ਦਿੱਲੀ ਹਵਾਈ ਅੱਡੇ 'ਤੇ ਭੇਜੇ ਸਨ। ਇਜ਼ਰਾਈਲ ਤੋਂ ਆਏ ਲੋਕਾਂ ਨੇ ਭਾਰਤ ਸਰਕਾਰ ਦੇ ਇਸ ਆਪ੍ਰੇਸ਼ਨ ਲਈ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ।