Baba Siddiqui Murder Case: ਬਾਬਾ ਸਿੱਦੀਕੀ ਕਤਲ ਕੇਸ ਦਾ ਦੋਸ਼ੀ ਧਰਮਰਾਜ ਕਸ਼ਯਪ ਨਿਕਲਿਆ ਬਾਲਗ, ਅਦਾਲਤ ਨੂੰ ਕਰ ਰਿਹਾ ਸੀ ਗੁੰਮਰਾਹ 
Published : Oct 14, 2024, 8:30 am IST
Updated : Oct 14, 2024, 8:30 am IST
SHARE ARTICLE
Baba Siddiqui murder case accused Dharmaraj Kashyap turned out to be an adult, he was misleading the court
Baba Siddiqui murder case accused Dharmaraj Kashyap turned out to be an adult, he was misleading the court

Baba Siddiqui Murder Case: ਮੁੰਬਈ ਪੁਲਿਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

 

Baba Siddiqui Murder Case: ਐਨਸੀਪੀ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਪੁਲਿਸ ਨੇ ਦੋਸ਼ੀ ਧਰਮਰਾਜ ਕਸ਼ਯਪ ਦਾ ਓਸੀਫਿਕੇਸ਼ਨ ਟੈਸਟ ਕਰਵਾਇਆ ਹੈ। ਇਸ ਵਿੱਚ ਇਹ ਸਾਬਤ ਹੋ ਗਿਆ ਕਿ ਉਹ ਨਾਬਾਲਗ ਨਹੀਂ ਹੈ। ਮੁੰਬਈ ਪੁਲਿਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਬਾਬਾ ਸਿੱਦੀਕੀ ਦੀ ਸ਼ਨੀਵਾਰ ਨੂੰ ਬਾਂਦਰਾ 'ਚ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੁੰਬਈ ਪੁਲਿਸ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਤੋਂ ਗੁਰਮੇਲ ਸਿੰਘ (23) ਅਤੇ ਉੱਤਰ ਪ੍ਰਦੇਸ਼ ਤੋਂ ਧਰਮਰਾਜ ਰਾਜੇਸ਼ ਕਸ਼ਯਪ (19) ਨੂੰ ਗ੍ਰਿਫ਼ਤਾਰ ਕੀਤਾ ਸੀ। ਗੋਲੀਬਾਰੀ ਦੌਰਾਨ ਮੌਕੇ 'ਤੇ ਮੌਜੂਦ ਉਨ੍ਹਾਂ ਦਾ ਇੱਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ ਸੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਪਰਾਧ ਸ਼ਾਖਾ ਦੀ ਟੀਮ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਧਰਮਰਾਜ ਕਸ਼ਯਪ ਦੇ ਵਕੀਲ ਨੇ ਦਾਅਵਾ ਕੀਤਾ ਕਿ ਉਹ ਨਾਬਾਲਗ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਨੇ ਐਤਵਾਰ ਨੂੰ ਦੋਸ਼ੀ ਧਰਮਰਾਜ ਕਸ਼ਯਪ ਦੇ ਅਸੈਸੀਫਿਕੇਸ਼ਨ ਟੈਸਟ ਦਾ ਹੁਕਮ ਦਿੱਤਾ ਸੀ।
ਜਾਂਚ ਤੋਂ ਬਾਅਦ ਇਹ ਸਾਬਤ ਹੋ ਗਿਆ ਕਿ ਦੋਸ਼ੀ ਧਰਮਰਾਜ ਨਾਬਾਲਗ ਨਹੀਂ ਹੈ। ਉਹ ਨਿਰਮਲ ਨਗਰ ਗੋਲੀ ਕਾਂਡ ਵਿੱਚ ਸ਼ਾਮਲ ਸ਼ੁਭਮ ਲੋਨਕਰ ਦਾ ਭਰਾ ਹੈ। ਪੁਲਿਸ ਨੇ ਦੱਸਿਆ ਕਿ ਦੋਵੇਂ ਭਰਾਵਾਂ ਨੇ ਬਾਬਾ ਸਿੱਦੀਕੀ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਸਾਜ਼ਿਸ਼ ਵਿੱਚ ਧਰਮਰਾਜ ਕਸ਼ਯਪ ਅਤੇ ਸ਼ਿਵਕੁਮਾਰ ਗੌਤਮ ਸ਼ਾਮਲ ਸਨ। ਮੁੰਬਈ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement