Delhi News : ਭਾਰਤ ਅਤੇ ਕੈਨੇਡਾ ਵਿਚਕਾਰ ਫਿਰ ਵਧਿਆ ਵਿਵਾਦ, ਭਾਰਤ ਨੇ ਕੈਨੇਡਾ ’ਚ ਅਪਣੇ ਹਾਈ ਕਮਿਸ਼ਨਰ ਨੂੰ ਵਾਪਸ ਸੱਦਣ ਦਾ ਕੀਤਾ ਫੈਸਲਾ

By : BALJINDERK

Published : Oct 14, 2024, 8:41 pm IST
Updated : Oct 14, 2024, 8:41 pm IST
SHARE ARTICLE
ਸੰਜੇ ਕੁਮਾਰ ਵਰਮਾ
ਸੰਜੇ ਕੁਮਾਰ ਵਰਮਾ

Delhi News : ‘ਨਿਸ਼ਾਨਾ ਬਣਾਏ ਜਾ ਰਹੇ ਹੋਰ ਡਿਪਲੋਮੈਟਾਂ ਅਤੇ ਅਧਿਕਾਰੀਆਂ’ ਨੂੰ ਵੀ ਸਦਿਆ ਵਾਪਸ, ਕੈਨੇਡਾ ਦੇ ਇੰਚਾਰਜ ਸਫ਼ੀਰ ਨੂੰ ਵਿਦੇਸ਼ ਮੰਤਰਾਲੇ ’ਚ ਤਲਬ ਕੀਤਾ

Delhi News : ਭਾਰਤ ਨੇ ਕੈਨੇਡਾ ’ਚ ਅਪਣੇ ਹਾਈ ਕਮਿਸ਼ਨਰ ਅਤੇ ਹੋਰ ‘ਨਿਸ਼ਾਨਾ ਬਣਾਏ ਜਾ ਰਹੇ ਡਿਪਲੋਮੈਟਾਂ ਅਤੇ ਅਧਿਕਾਰੀਆਂ’ ਨੂੰ ਵਾਪਸ ਬੁਲਾਏ ਜਾਣ ਦਾ ਫੈਸਲਾ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਕੈਨੇਡਾ ਦੇ ਇੰਚਾਰਜ ਰਾਜਦੂਤ ਨੇ ਕਿਹਾ ਕਿ ਭਾਰਤੀ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ ਨੂੰ ਬੇਬੁਨਿਆਦ ਨਿਸ਼ਾਨਾ ਬਣਾਉਣਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ। ਕੈਨੇਡਾ ਦੇ ਇੰਚਾਰਜ ਰਾਜਦੂਤ ਨੂੰ ਦਸਿਆ ਗਿਆ ਕਿ ਟਰੂਡੋ ਸਰਕਾਰ ਵਲੋਂ ਭਾਰਤ ਵਿਰੁਧ ਅਤਿਵਾਦ ਨੂੰ ਸਮਰਥਨ ਦੇਣ ਦੇ ਜਵਾਬ ’ਚ ਭਾਰਤ ਅੱਗੇ ਕਦਮ ਚੁੱਕਣ ਦਾ ਅਧਿਕਾਰ ਰਖਦਾ ਹੈ।’’ ਵਿਦੇਸ਼ ਮੰਤਰਾਲੇ ਨੇ ਅੱਗੇ ਕਿਹਾ, ‘‘ਸਾਨੂੰ ਕੈਨੇਡਾ ’ਚ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਕੈਨੇਡਾ ਸਰਕਾਰ ਦੀ ਵਚਨਬੱਧਤਾ ’ਤੇ ਕੋਈ ਭਰੋਸਾ ਨਹੀਂ ਹੈ।’’

ਇਸ ਤੋਂ ਪਹਿਲਾਂ ਦਿਨ ’ਚ ਜਸਟਿਨ ਟਰੂਡੋ ਸਰਕਾਰ ਵਲੋਂ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਨਾਲ ਭਾਰਤੀ ਹਾਈ ਕਮਿਸ਼ਨਰ ਨੂੰ ਜੋੜਨ ਦੀ ਕੋਸ਼ਿਸ਼ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧ ਹੋਰ ਤਣਾਅਪੂਰਨ ਹੋ ਗਏ ਹਨ। ਭਾਰਤ ਨੇ ਸੋਮਵਾਰ ਨੂੰ ਕੈਨੇਡਾ ਨੂੰ ਚੇਤਾਵਨੀ ਦਿਤੀ ਕਿ ਉਹ ਅਪਣੇ ਡਿਪਲੋਮੈਟ ਵਿਰੁਧ ਅਜਿਹੇ ਮਨਘੜਤ ਦੋਸ਼ਾਂ ਵਿਰੁਧ ਕਾਰਵਾਈ ਕਰੇਗਾ। ਇਹੀ ਨਹੀਂ ਕੈਨੇਡਾ ਦੇ ਇੰਚਾਰਜ ਸਫ਼ੀਰ ਨੂੰ ਵੀ ਵਿਦੇਸ਼ ਮੰਤਰਾਲੇ ’ਚ ਤਲਬ ਕੀਤਾ ਗਿਆ ਹੈ।
ਇਕ ਸਖ਼ਤ ਜਵਾਬ ਵਿਚ ਭਾਰਤ ਨੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਵਿਰੁਧ ਲੱਗੇ ਦੋਸ਼ਾਂ ਨੂੰ ਜ਼ੋਰਦਾਰ ਢੰਗ ਨਾਲ ਖਾਰਜ ਕਰ ਦਿਤਾ ਅਤੇ ਦੋਸ਼ਾਂ ਨੂੰ ਟਰੂਡੋ ਸਰਕਾਰ ਦੇ ਸਿਆਸੀ ਏਜੰਡੇ ਨਾਲ ਜੁੜਿਆ ਦਸਿਆ ਜੋ ਵੋਟ ਬੈਂਕ ਦੀ ਸਿਆਸਤ ’ਤੇ ਕੇਂਦਰਿਤ ਹੈ। 

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਨੂੰ ਕੱਲ੍ਹ ਕੈਨੇਡਾ ਤੋਂ ‘ਇਕ ਕੂਟਨੀਤਕ ਸੰਦੇਸ਼ ਮਿਲਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਭਾਰਤੀ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟ ਉਸ ਦੇਸ਼ ਵਿਚ ਇਕ ਮਾਮਲੇ ਦੇ ਸਬੰਧ ਵਿਚ ਜਾਂਚ ਦੀ ‘ਨਿਗਰਾਨੀ’ ’ਚ ਹਨ’।  ਉਸ ਨੇ ਕਿਹਾ ਕਿ ਭਾਰਤ ਕੋਲ ਹੁਣ ‘ਭਾਰਤੀ ਡਿਪਲੋਮੈਟਾਂ ਵਿਰੁਧ ਦੋਸ਼ ਲਗਾਉਣ ਦੀਆਂ ਕੈਨੇਡਾ ਸਰਕਾਰ ਦੀਆਂ ਇਨ੍ਹਾਂ ਤਾਜ਼ਾ ਕੋਸ਼ਿਸ਼ਾਂ ਦੇ ਜਵਾਬ ਵਿਚ’ ਹੋਰ ਕਦਮ ਚੁੱਕਣ ਦਾ ਅਧਿਕਾਰ ਰਾਖਵਾਂ ਹੈ। 

ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਪ੍ਰਧਾਨ ਮੰਤਰੀ ਟਰੂਡੋ ਨੇ ਸਤੰਬਰ 2023 ਵਿਚ ਕੁੱਝ ਦੋਸ਼ ਲਗਾਏ ਸਨ ਅਤੇ ਕੈਨੇਡਾ ਸਰਕਾਰ ਨੇ ਸਾਡੇ ਵਲੋਂ ਕਈ ਬੇਨਤੀਆਂ ਕਰਨ ਦੇ ਬਾਵਜੂਦ ਭਾਰਤ ਸਰਕਾਰ ਨਾਲ ਇਕ ਵੀ ਸਬੂਤ ਸਾਂਝਾ ਨਹੀਂ ਕੀਤਾ।’’

ਪਿਛਲੇ ਸਾਲ ਸਤੰਬਰ ਵਿਚ ਪ੍ਰਧਾਨ ਮੰਤਰੀ ਟਰੂਡੋ ਨੇ ਨਿੱਝਰ ਦੀ ਹੱਤਿਆ ਵਿਚ ਭਾਰਤੀ ਏਜੰਟਾਂ ਦੀ ਸੰਭਾਵਤ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਜਿਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਸਬੰਧ ਗੰਭੀਰ ਤਣਾਅ ਪੂਰਨ ਹੋ ਗਏ ਸਨ।  ਨਿੱਝਰ ਦੀ ਪਿਛਲੇ ਸਾਲ ਜੂਨ ’ਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ’ਚ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਨਵੀਂ ਦਿੱਲੀ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿਤਾ ਹੈ। 

ਵਿਦੇਸ਼ ਮੰਤਰਾਲੇ ਨੇ ਅਪਣੇ ਬਿਆਨ ’ਚ ਕਿਹਾ, ‘‘ਦਸੰਬਰ 2020 ’ਚ ਭਾਰਤ ਦੀ ਅੰਦਰੂਨੀ ਸਿਆਸਤ ’ਚ ਉਨ੍ਹਾਂ ਦਾ ਸਪੱਸ਼ਟ ਦਖਲ ਦਰਸਾਉਂਦਾ ਹੈ ਕਿ ਉਹ ਇਸ ਸਬੰਧ ’ਚ ਕਿੰਨਾ ਅੱਗੇ ਜਾਣਾ ਚਾਹੁੰਦੇ ਸਨ।’’ ਭਾਰਤ ਸਪੱਸ਼ਟ ਤੌਰ ’ਤੇ ਕਿਸਾਨ ਅੰਦੋਲਨ ਦੌਰਾਨ ਕੈਨੇਡਾ ਦੇ ਆਗੂ ਵਲੋਂ ਦਿਤੇ ਗਏ ਬਿਆਨਾਂ ਵਲ ਇਸ਼ਾਰਾ ਕਰ ਰਿਹਾ ਸੀ। 

ਕੈਨੇਡਾ ਵਲੋਂ ਹਾਲ ਹੀ ’ਚ ਲਗਾਏ ਗਏ ਦੋਸ਼ਾਂ ’ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ’ਚ ਕੋਈ ਸ਼ੱਕ ਨਹੀਂ ਹੈ ਕਿ ਇਹ ਜਾਂਚ ਦੇ ਬਹਾਨੇ ਸਿਆਸੀ ਫਾਇਦੇ ਲਈ ਭਾਰਤ ਨੂੰ ਬਦਨਾਮ ਕਰਨ ਦੀ ਸੋਚੀ ਸਮਝੀ ਚਾਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਪ੍ਰਤੀ ਵੈਰ ਰੱਖਣ ਵਾਲਾ ਸੁਭਾਅ ਲੰਮੇ ਸਮੇਂ ਤੋਂ ਸਪੱਸ਼ਟ ਹੈ। ਮੰਤਰਾਲੇ ਨੇ ਕਿਹਾ ਕਿ ਟਰੂਡੋ ਨੇ 2018 ’ਚ ਵੋਟ ਬੈਂਕ ਬਣਾਉਣ ਲਈ ਭਾਰਤ ਦਾ ਦੌਰਾ ਕੀਤਾ ਸੀ ਪਰ ਇਹ ਉਨ੍ਹਾਂ ਲਈ ਅਸਹਿਜ ਸਾਬਤ ਹੋਇਆ। 

ਉਨ੍ਹਾਂ ਕਿਹਾ, ‘‘ਉਨ੍ਹਾਂ ਦੀ ਕੈਬਨਿਟ ’ਚ ਉਹ ਵਿਅਕਤੀ ਸ਼ਾਮਲ ਹਨ ਜੋ ਭਾਰਤ ਦੇ ਸਬੰਧ ’ਚ ਕੱਟੜਪੰਥੀ ਅਤੇ ਵੱਖਵਾਦੀ ਏਜੰਡੇ ਨਾਲ ਖੁੱਲ੍ਹ ਕੇ ਜੁੜੇ ਹੋਏ ਹਨ।’’ ਉਨ੍ਹਾਂ ਅੱਗੇ ਕਿਹਾ, ‘‘ਉਨ੍ਹਾਂ ਦੀ ਸਰਕਾਰ ਇਕ ਅਜਿਹੀ ਸਿਆਸੀ ਪਾਰਟੀ ’ਤੇ ਨਿਰਭਰ ਹੈ, ਜਿਸ ਦੇ ਨੇਤਾ ਭਾਰਤ ਪ੍ਰਤੀ ਵੱਖਵਾਦੀ ਵਿਚਾਰਧਾਰਾ ਦਾ ਖੁੱਲ੍ਹ ਕੇ ਸਮਰਥਨ ਕਰਦੇ ਹਨ, ਜਿਸ ਨਾਲ ਸਥਿਤੀ ਹੋਰ ਵਿਗੜ ਗਈ ਹੈ।’’ 

ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਕੈਨੇਡੀਅਨ ਸਿਆਸਤ ਵਿਚ ਵਿਦੇਸ਼ੀ ਦਖਲਅੰਦਾਜ਼ੀ ਤੋਂ ਅੱਖਾਂ ਬੰਦ ਕਰਨ ਲਈ ਆਲੋਚਨਾ ਦਾ ਸਾਹਮਣਾ ਕਰ ਰਹੀ ਉਨ੍ਹਾਂ ਦੀ ਸਰਕਾਰ ਨੇ ਜਾਣਬੁਝ ਕੇ ਨੁਕਸਾਨ ਨੂੰ ਘੱਟ ਕਰਨ ਦੀ ਕੋਸ਼ਿਸ਼ ਵਿਚ ਭਾਰਤ ਨੂੰ ਸ਼ਾਮਲ ਕੀਤਾ ਹੈ।’’ ਉਸ ਨੇ ਕਿਹਾ, ‘‘ਭਾਰਤੀ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਇਹ ਤਾਜ਼ਾ ਘਟਨਾ ਹੁਣ ਉਸ ਦਿਸ਼ਾ ਵਿਚ ਇਕ ਕਦਮ ਹੈ।’’

ਉਨ੍ਹਾਂ ਕਿਹਾ, ‘‘ਇਹ ਕੋਈ ਇਤਫਾਕ ਨਹੀਂ ਹੈ ਕਿ ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਪ੍ਰਧਾਨ ਮੰਤਰੀ ਟਰੂਡੋ ਵਿਦੇਸ਼ੀ ਦਖਲਅੰਦਾਜ਼ੀ ਬਾਰੇ ਕਮਿਸ਼ਨ ਸਾਹਮਣੇ ਗਵਾਹੀ ਦੇਣ ਵਾਲੇ ਹਨ। ਇਹ ਭਾਰਤ ਵਿਰੋਧੀ ਵੱਖਵਾਦੀ ਏਜੰਡੇ ਨੂੰ ਵੀ ਉਤਸ਼ਾਹਤ ਕਰਦਾ ਹੈ ਜਿਸ ਨੂੰ ਟਰੂਡੋ ਸਰਕਾਰ ਨੇ ਤੰਗ ਸਿਆਸੀ ਲਾਭ ਲਈ ਲਗਾਤਾਰ ਉਤਸ਼ਾਹਤ ਕੀਤਾ ਹੈ।’’

ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਇਸ ਲਈ ਟਰੂਡੋ ਸਰਕਾਰ ਨੇ ਜਾਣਬੁਝ ਕੇ ਹਿੰਸਕ ਕੱਟੜਪੰਥੀਆਂ ਅਤੇ ਅਤਿਵਾਦੀਆਂ ਨੂੰ ਕੈਨੇਡਾ ਵਿਚ ਭਾਰਤੀ ਡਿਪਲੋਮੈਟਾਂ ਅਤੇ ਭਾਈਚਾਰੇ ਦੇ ਨੇਤਾਵਾਂ ਨੂੰ ਪਰੇਸ਼ਾਨ ਕਰਨ, ਧਮਕਾਉਣ ਅਤੇ ਡਰਾਉਣ ਲਈ ਜਗ?ਹਾ ਪ੍ਰਦਾਨ ਕੀਤੀ ਹੈ। ਇਸ ਵਿਚ ਉਸ ਨੂੰ ਅਤੇ ਭਾਰਤੀ ਨੇਤਾਵਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਸ਼ਾਮਲ ਹੈ।’’

ਉਨ੍ਹਾਂ ਕਿਹਾ, ‘‘ਇਹ ਸਾਰੀਆਂ ਗਤੀਵਿਧੀਆਂ ਬੋਲਣ ਦੀ ਆਜ਼ਾਦੀ ਦੇ ਨਾਂ ’ਤੇ ਜਾਇਜ਼ ਠਹਿਰਾਇਆ ਜਾਂਦਾ ਹੈ। ਗੈਰ-ਕਾਨੂੰਨੀ ਤਰੀਕੇ ਨਾਲ ਕੈਨੇਡਾ ’ਚ ਦਾਖਲ ਹੋਏ ਕੁੱਝ ਲੋਕਾਂ ਨੂੰ ਤੁਰਤ ਨਾਗਰਿਕਤਾ ਦਿਤੀ ਗਈ। ਕੈਨੇਡਾ ’ਚ ਰਹਿ ਰਹੇ ਅਤਿਵਾਦੀਆਂ ਅਤੇ ਸੰਗਠਤ ਅਪਰਾਧ ਨਾਲ ਜੁੜੇ ਲੋਕਾਂ ਦੇ ਸਬੰਧ ’ਚ ਭਾਰਤ ਸਰਕਾਰ ਦੀਆਂ ਕਈ ਹਵਾਲਗੀ ਬੇਨਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।’’

ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਭਾਰਤ ਦੇ ਸੱਭ ਤੋਂ ਸੀਨੀਅਰ ਡਿਪਲੋਮੈਟ ਹਨ, ਜਿਨ੍ਹਾਂ ਦਾ 36 ਸਾਲ ਦਾ ਸ਼ਾਨਦਾਰ ਕੈਰੀਅਰ ਹੈ। ਉਨ੍ਹਾਂ ਨੇ ਜਾਪਾਨ ਅਤੇ ਸੂਡਾਨ ਅਤੇ ਇਟਲੀ, ਤੁਰਕੀਏ, ਵੀਅਤਨਾਮ ਅਤੇ ਚੀਨ ’ਚ ਰਾਜਦੂਤ ਵਜੋਂ ਸੇਵਾ ਨਿਭਾਈ ਹੈ। ਕੈਨੇਡਾ ਸਰਕਾਰ ਵਲੋਂ ਉਸ ’ਤੇ ਲਗਾਏ ਗਏ ਦੋਸ਼ ਹਾਸੋਹੀਣੇ ਹਨ ਅਤੇ ਮਾਨਹਾਨੀ ਦੇ ਹੱਕਦਾਰ ਹਨ।’’

ਉਸ ਨੇ ਕਿਹਾ, ‘‘ਭਾਰਤ ਸਰਕਾਰ ਨੇ ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨ ਦੀਆਂ ਗਤੀਵਿਧੀਆਂ ਦਾ ਨੋਟਿਸ ਲਿਆ ਹੈ ਜੋ ਮੌਜੂਦਾ ਸ਼ਾਸਨ ਦੇ ਸਿਆਸੀ ਏਜੰਡੇ ’ਤੇ ਕੰਮ ਕਰਦਾ ਹੈ।’’  (ਪੀਟੀਆਈ)

(For more news apart from Diplomatic dispute between India and Canada escalated again, India decided to recall its High Commissioner to Canada News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement