Haryana News: ਹਰਿਆਣਾ ਕਾਂਗਰਸ ਦੇ ਇੰਚਾਰਜ ਦੀਪਕ ਬਾਬਰੀਆ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਅਸਤੀਫ਼ੇ ਦੀ ਕੀਤੀ ਪੇਸ਼ਕਸ਼ 
Published : Oct 14, 2024, 12:23 pm IST
Updated : Oct 14, 2024, 12:23 pm IST
SHARE ARTICLE
Haryana Congress in-charge Deepak Babria offered to resign citing ill health
Haryana Congress in-charge Deepak Babria offered to resign citing ill health

ਬਾਬਰੀਆ ਦਾ ਕਹਿਣਾ ਹੈ ਕਿ ਉਹ ਹੁਣ ਇਹ ਜ਼ਿੰਮੇਵਾਰੀ ਲੈਣ ਦੇ ਸਮਰੱਥ ਨਹੀਂ ਹਨ।

 

 Haryana News: ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਨੇਤਾਵਾਂ ਦੇ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਹਰਿਆਣਾ ਕਾਂਗਰਸ ਦੇ ਸੂਬਾ ਇੰਚਾਰਜ ਦੀਪਕ ਬਾਬਰੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਰਾਹੁਲ ਗਾਂਧੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਅਸਤੀਫ਼ੇ ਦਾ ਕਾਰਨ ਉਨ੍ਹਾਂ ਦੀ ਖ਼ਰਾਬ ਸਿਹਤ ਦੱਸਿਆ। 

ਬਾਬਰੀਆ ਦਾ ਕਹਿਣਾ ਹੈ ਕਿ ਉਹ ਹੁਣ ਇਹ ਜ਼ਿੰਮੇਵਾਰੀ ਲੈਣ ਦੇ ਸਮਰੱਥ ਨਹੀਂ ਹਨ। ਮੇਰੀ ਥਾਂ ਕਿਸੇ ਹੋਰ ਨੂੰ ਹਰਿਆਣਾ ਦਾ ਇੰਚਾਰਜ ਬਣਾਇਆ ਜਾਵੇ। 
ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਟਿਕਟਾਂ ਦੀ ਵੰਡ ਦੌਰਾਨ ਦੀਪਕ ਬਾਰੀਆ ਦੀ ਸਿਹਤ ਖਰਾਬ ਹੋ ਗਈ ਸੀ। ਬਾਬਰੀਆ ਨੂੰ ਇਲਾਜ ਲਈ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ।

ਬਾਬਰੀਆ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਸੀ। ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਬਾਬਰੀਆ ਨੇ ਟਿਕਟਾਂ ਦੀ ਵੰਡ ਸਬੰਧੀ ਕਾਂਗਰਸ ਦੀਆਂ ਮੀਟਿੰਗਾਂ ਤੋਂ ਦੂਰੀ ਬਣਾ ਲਈ ਸੀ। ਡਾਕਟਰਾਂ ਨੇ ਵੀ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਡਾਕਟਰਾਂ ਨੇ ਵੀ ਬਾਬਰੀਆ ਨੂੰ ਮੀਟਿੰਗਾਂ ਵਿਚ ਨਾ ਆਉਣ ਦੀ ਸਲਾਹ ਦਿੱਤੀ ਸੀ।

ਇਸ ਦੇ ਨਾਲ ਹੀ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟਿਕਟਾਂ ਦੀ ਵੰਡ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਕਾਂਗਰਸੀ ਆਗੂਆਂ ਵਿਚ ਦੀਪਕ ਬਾਬਰੀਆ ਭਾਵੁਕ ਹੋ ਗਏ ਸਨ ਕਿ ਸੂਬੇ ਵਿਚ ਇਸ ਵਾਰ ਕਾਂਗਰਸ ਦੀ ਹੀ ਸਰਕਾਰ ਬਣੇਗੀ। ਭਾਜਪਾ ਸੂਬੇ ਵਿੱਚ ਸੱਤਾ ਵਿਰੋਧੀ ਲਹਿਰ ਨਾਲ ਜੂਝ ਰਹੀ ਸੀ। 

ਇਸ ਤੋਂ ਉਤਸ਼ਾਹਿਤ ਹੋ ਕੇ ਹਰਿਆਣਾ ਕਾਂਗਰਸ ਦੇ ਆਗੂਆਂ ਨੇ ਵੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਤੋਂ ਗੁਰੇਜ਼ ਕੀਤਾ। ਟਿਕਟਾਂ ਦੀ ਵੰਡ ਵਿੱਚ ਹੁੱਡਾ ਧੜੇ ਨੂੰ ਪਹਿਲ ਦਿੱਤੀ ਗਈ। ਵੋਟਿੰਗ ਤੋਂ ਬਾਅਦ ਐਗਜ਼ਿਟ ਪੋਲ 'ਚ ਵੀ ਕਾਂਗਰਸ ਨੂੰ ਪੂਰਨ ਬਹੁਮਤ ਮਿਲਣ ਦੀ ਗੱਲ ਕਹੀ ਗਈ ਸੀ।

ਪਰ ਜਦੋਂ 8 ਅਕਤੂਬਰ ਨੂੰ ਅਸਲ ਨਤੀਜੇ ਸਾਹਮਣੇ ਆਏ ਤਾਂ ਤਸਵੀਰ ਬਿਲਕੁਲ ਉਲਟ ਹੋ ਗਈ। ਭਾਜਪਾ ਨੂੰ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਪੂਰਾ ਬਹੁਮਤ ਮਿਲਿਆ ਅਤੇ ਕਾਂਗਰਸ ਬਹੁਮਤ ਦੇ ਅੰਕੜੇ ਤੋਂ ਦੂਰ ਰਹੀ। ਭਾਜਪਾ ਨੇ 48 ਸੀਟਾਂ ਜਿੱਤੀਆਂ ਜਦਕਿ ਕਾਂਗਰਸ ਨੂੰ 37 ਸੀਟਾਂ ਨਾਲ ਸਬਰ ਕਰਨਾ ਪਿਆ।
 

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement