
ਸੁਪਰੀਮ ਕੋਰਟ ਵਿਚ ਅੱਜ ਦਾ ਦਿਨ ਕਾਫ਼ੀ ਮਹੱਤਵਪੂਰਨ ਰਹਿਣ ਵਾਲਾ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਵਿਚ ਅੱਜ ਦਾ ਦਿਨ ਕਾਫ਼ੀ ਮਹੱਤਵਪੂਰਨ ਰਹਿਣ ਵਾਲਾ ਹੈ। ਸੁਪਰੀਮ ਕੋਰਟ ਅੱਜ ਸਬਰੀਮਾਲਾ ਅਤੇ ਰਾਫੇਲ ਮੁੱਦੇ ‘ਤੇ ਦਰਜ ਰਿਵਿਊ ਪਟੀਸ਼ਨ ‘ਤੇ ਫੈਸਲਾ ਸੁਣਾਵੇਗੀ। ਅਯੁੱਧਿਆ ਮਾਮਲੇ ਵਿਚ ਇਤਿਹਾਸਕ ਫੈਸਲੇ ਤੋਂ ਬਾਅਦ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਹੀ ਇਹਨਾਂ ਦੋਵੇਂ ਮਾਮਲਿਆਂ ‘ਤੇ ਫੈਸਲਾ ਸੁਣਾਵੇਗੀ।
Sabarimala temple in Kerala
ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਰਜ ਅਪਰਾਧਿਕ ਅਪਮਾਨ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾ ਸਕਦੀ ਹੈ। ਸਬਰੀਮਾਲਾ ਵਿਚ 16 ਨਵੰਬਰ ਨੂੰ ਭਗਵਾਨ ਅਯਿਅੱਪਾ (Lord Ayyappa Mandir) ਮੰਦਰ ਦੀ 2 ਮਹੀਨੇ ਚੱਲਣ ਵਾਲੀ ਤੀਰਥ ਯਾਤਰਾ ਵਿਚ ਔਰਤਾਂ ਦੇ ਦਾਖਲ ਹੋਣ ਦੀ ਇਜਾਜ਼ਤ ਨੂੰ ਚੁਣੌਤੀ ਦੇਣ ਵਾਲੀ ਰਿਵਿਊ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਵੇਗੀ।
Rahul Gandhi
ਦਰਅਸਲ ਕੇਰਲ ਦੇ ਸਬਰੀਮਾਲਾ ਮੰਦਰ ਵਿਚ ਔਰਤਾਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ ਪਰ ਹਾਲ ਹੀ ਦੇ ਕੁਝ ਸਾਲਾਂ ਵਿਚ ਕੁਝ ਮਹਿਲਾ ਸੰਗਠਨਾਂ ਵੱਲੋਂ ਸੁਪਰੀਮ ਕੋਰਟ ਵਿਚ ਇਸ ਮੁੱਦੇ ਨੂੰ ਚੁੱਕਿਆ ਗਿਆ ਸੀ। ਸੁਪਰੀਮ ਕੋਰਟ ਨੇ ਔਰਤਾਂ ਦੇ ਪੱਖ ਵਿਚ ਫੈਸਲਾ ਸੁਣਾਇਆ ਸੀ ਅਤੇ ਉਹਨਾਂ ਨੂੰ ਮੰਦਰ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਸੀ।
Rafale
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 28 ਸਤੰਬਰ 2018 ਨੂੰ ਔਰਤਾਂ ਨੂੰ ਮੰਦਰ ਵਿਚ ਦਾਖਲ ਹੋਣ ਦੀ ਇਜਾਜ਼ਤ ਦੇਣ ਵਾਲਾ ਫੈਸਲਾ ਸੁਣਾਇਆ ਸੀ। ਕੋਰਟ ਨੇ ਕਿਹਾ ਸੀ ਕਿ ਲਿੰਗ ਦੇ ਅਧਾਰ ‘ਤੇ ਮੰਦਰ ਵਿਚ ਔਰਤਾਂ ਨੂੰ ਦਾਖਣ ਹੋਣ ਤੋਂ ਰੋਕਣਾ ਇਕ ਭੇਦਭਾਵ ਹੈ, ਜਿਸ ਨਾਲ ਉਹਨਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ।ਸੁਪਰੀਮ ਕੋਰਟ ਰਾਫੇਲ ਡੀਲ ‘ਤੇ ਸਰਕਾਰ ਨੂੰ ਕਲੀਨ ਚਿੱਟ ਦੇਣ ਦੇ ਫੈਸਲੇ ‘ਤੇ ਦੁਬਾਰਾ ਵਿਚਾਰ ਦੀ ਮੰਗ ਕਰ ਰਹੀਆਂ ਪਟੀਸ਼ਨਾਂ ‘ਤੇ ਵੀ ਵੀਰਵਾਰ ਨੂੰ ਫੈਸਲਾ ਸੁਣਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।