ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦਾ ਜਨਮ ਦਿਨ ਅੱਜ, ਪੀਐਮ ਮੋਦੀ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Published : Nov 14, 2020, 10:51 am IST
Updated : Nov 14, 2020, 10:51 am IST
SHARE ARTICLE
PM Modi and Rahul Gandhi pays tribute to Jawaharlal Nehru
PM Modi and Rahul Gandhi pays tribute to Jawaharlal Nehru

ਜਵਾਹਰਲਾਲ ਨਹਿਰੂ ਨੂੰ ਸ਼ਰਧਾਂਜਲੀ ਦੇਣ ਸ਼ਾਂਤੀਵਨ ਪਹੁੰਚੇ ਰਾਹੁਲ ਗਾਂਧੀ

ਨਵੀਂ ਦਿੱਲੀ: ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਹੈ। ਉਹਨਾਂ ਦਾ ਜਨਮ 14 ਨਵੰਬਰ 1889 ਨੂੰ ਉੱਤਰ ਪ੍ਰਦੇਸ਼ ਦੇ ਇਲ਼ਾਹਾਬਾਦ ਵਿਚ ਹੋਇਆ ਸੀ। ਇਸ ਸਾਲ ਉਹਨਾਂ ਦੀ 131ਵੀਂ ਜਯੰਤੀ ਹੈ।

Jawaharlal NehruJawaharlal Nehru

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਉਹਨਾਂ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ, 'ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਹਨਾਂ ਦੀ ਜਯੰਤੀ ਮੌਕੇ ਮੇਰੇ ਵੱਲੋਂ ਸ਼ਰਧਾਂਜਲੀ'।

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨੂੰ ਯਾਦ ਕੀਤਾ। ਉਹਨਾਂ ਕਿਹਾ, 'ਅੱਜ ਭਾਰਤ ਅਪਣੇ ਪਹਿਲੇ ਪ੍ਰਧਾਨ ਮੰਤਰੀ ਦੀ ਜਯੰਤੀ ਮਨਾ ਰਿਹਾ ਹੈ। ਇਕ ਮਹਾਨ ਦੂਰਦਰਸ਼ੀ, ਜਿਸ ਨੇ ਸਾਡੇ ਦੇਸ਼ ਦਾ ਭਾਈਚਾਰਕ, ਸਮਾਨਤਾਵਾਦੀ ਅਤੇ ਆਧੁਨਿਕ ਨਜ਼ਰੀਏ ਨਾਲ ਨੀਂਹ ਪੱਥਰ ਰੱਖਿਆ। ਸਾਡਾ ਯਤਨ ਇਹਨਾਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਹੋਣਾ ਚਾਹੀਦਾ ਹੈ'।

ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਨਹਿਰੂ ਨੂੰ ਸ਼ਾਂਤੀਵਨ ਵਿਚ ਸ਼ਰਧਾਂਜਲੀ ਭੇਂਟ ਕੀਤੀ। ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਨਹਿਰੂ ਜਯੰਤੀ ਮੌਕੇ ਟਵੀਟ ਕੀਤਾ। ਉਹਨਾਂ ਲਿਖਿਆ, 'ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਹਨਾਂ ਦੀ ਜਯੰਤੀ 'ਤੇ ਸ਼ਰਧਾਂਜਲੀ'।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement