
ਐਤਵਾਰ ਨੂੰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਸੰਗਠਨ ਨਾਲ ਜੁੜੇ 10 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਦਮੋਹ - ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿੱਚ ਇੱਕ ਈਸਾਈ ਸੰਗਠਨ ਦੇ 10 ਮੈਂਬਰਾਂ ਖ਼ਿਲਾਫ਼ ਕਥਿਤ ਤੌਰ ’ਤੇ ਬੱਚਿਆਂ ਦਾ ਧਰਮ ਪਰਿਵਰਤਨ ਕਰਨ ਸਮੇਤ ਹੋਰ ਦੋਸ਼ਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐੱਨ.ਸੀ.ਪੀ.ਸੀ.ਆਰ.) ਵੱਲੋਂ ਐਤਵਾਰ ਨੂੰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਸੰਗਠਨ ਨਾਲ ਜੁੜੇ 10 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।