ਸੀਨੀਅਰ IAS ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

By : GAGANDEEP

Published : Nov 14, 2022, 5:30 pm IST
Updated : Nov 14, 2022, 5:30 pm IST
SHARE ARTICLE
 photo
photo

ਕਈ ਐਵਾਰਡਾਂ ਪ੍ਰਾਪਤ ਕਰ ਚੁੱਕੇ 1997 ਬੈਚ ਦੇ ਅਧਿਕਾਰੀ ਰਾਖੀ ਗੁਪਤਾ ਭੰਡਾਰੀ ਕੋਲ ਵਿਸ਼ਾਲ ਪ੍ਰਸ਼ਾਸਕੀ ਤਜਰਬਾ

 

ਚੰਡੀਗੜ੍ਹ: ਕਈ ਐਵਾਰਡ ਹਾਸਲ 1997 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ।  ਰਾਖੀ ਗੁਪਤਾ ਭੰਡਾਰੀ ਨੇ ਅੱਜ ਸਵੇਰੇ ਪੰਜਾਬ ਰਾਜ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਲਿਆ।

ਪ੍ਰਸ਼ਾਸਨਿਕ ਹੁਨਰ, ਲੀਡਰਸ਼ਿਪ ਗੁਣਵੱਤਾ ਅਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਸੰਸਾਯੋਗ ਕੰਮ ਲਈ ਰਾਣੀ ਰੁਦਰਮਾ ਦੇਵੀ ਪੁਰਸਕਾਰ ਦੀ ਸ਼੍ਰੇਣੀ ਤਹਿਤ 2011 ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਤੋਂ ਵੱਕਾਰੀ "ਸਤ੍ਰੀ ਸ਼ਕਤੀ ਪੁਰਸਕਾਰ" ਪ੍ਰਾਪਤ  ਰਾਖੀ ਗੁਪਤਾ ਭੰਡਾਰੀ ਕੋਲ ਵਿਆਪਕ ਪ੍ਰਸ਼ਾਸਨਿਕ ਤਜਰਬਾ ਹੈ।

ਗ੍ਰਹਿ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਰਾਖੀ ਗੁਪਤਾ ਭੰਡਾਰੀ ਨੇ ਜਲ ਸਰੋਤ ਮੰਤਰਾਲੇ, ਨਦੀ ਵਿਕਾਸ ਅਤੇ ਗੰਗਾ ਦੀ ਸੁਰਜੀਤੀ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ, ਬਿਜਲੀ ਮੰਤਰਾਲੇ ਅਤੇ ਕੱਪੜਾ ਮੰਤਰਾਲਾ, ਨਿਫਟ ਦੇ ਡਾਇਰੈਕਟਰ ਵਰਗੇ ਪ੍ਰਮੁੱਖ ਅਹੁਦਿਆਂ ਉਤੇ ਸੇਵਾ ਨਿਭਾਈ। ਉਨ੍ਹਾਂ ਨੂੰ 2001 ਵਿੱਚ ਮਰਦਮਸ਼ੁਮਾਰੀ ਦੇ ਕੰਮ ਲਈ ਭਾਰਤ ਦੇ ਰਾਸ਼ਟਰਪਤੀ ਨੇ ਸਿਲਵਰ ਮੈਡਲ ਨਾਲ ਵੀ ਸਨਮਾਨਿਤ ਕੀਤਾ ਸੀ। ਉਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ ਰਾਸ਼ਟਰੀ ਅਬਜ਼ਰਵਰ ਵਜੋਂ ਭੂਟਾਨ ਵਿੱਚ ਪਹਿਲੀਆਂ ਸੰਸਦੀ ਚੋਣਾਂ ਦੀ ਨਿਗਰਾਨੀ ਕਰਨ ਲਈ ਵੀ ਨਿਯੁਕਤ ਕੀਤਾ ਗਿਆ ਸੀ।

ਲੇਡੀ ਰਾਮ ਕਾਲਜ ਨਵੀਂ ਦਿੱਲੀ ਤੋਂ ਗਰੈਜੁਏਟ ਰਾਖੀ ਗੁਪਤਾ ਭੰਡਾਰੀ ਨੂੰ 2015 ਵਿੱਚ ਜਿਨੀਵਾ ਵਿੱਚ 29ਵੀਂ ਅਤੇ 30ਵੀਂ ਸਾਲਾਨਾ ਮਨੁੱਖੀ ਅਧਿਕਾਰ ਕੌਂਸਲ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਦਾ ਸਨਮਾਨ ਵੀ ਹਾਸਲ ਹੋਇਆ ਸੀ। ਉਨ੍ਹਾਂ ਨੇ ਕਤਰ, ਪਾਕਿਸਤਾਨ, ਚੀਨ, ਸੀਰੀਆ ਅਤੇ ਦੁਬਈ ਵਿੱਚ ਅੰਤਰਰਾਸ਼ਟਰੀ ਪ੍ਰਤੀਨਿਧ ਮੰਡਲਾਂ ਵਿੱਚ ਵੀ ਮੈਂਬਰ ਵਜੋਂ ਹਿੱਸਾ ਲਿਆ। ਦਿੱਲੀ ਸਕੂਲ ਆਫ ਇਕਨਾਮਿਕਸ ਤੋਂ ਪੋਸਟ ਗਰੈਜੁਏਟ ਅਤੇ ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ/ਮਦਰਾਸ ਯੂਨੀਵਰਸਿਟੀ ਤੋਂ ਡਿਫੈਂਸ ਅਤੇ ਸਟਰੈਟਜਿਕ ਸਟੱਡੀਜ਼ ਵਿੱਚ ਐਮ. ਫਿਲ ਰਾਖੀ ਗੁਪਤਾ ਭੰਡਾਰੀ ਇੱਕ ਵਧੀਆ ਲੇਖਕ ਅਤੇ ਗਾਇਕ ਵੀ ਹਨ। ਉਨ੍ਹਾਂ ਕਈ ਕਿਤਾਬਾਂ ਵੀ ਪ੍ਰਕਾਸ਼ਿਤ ਕੀਤੀਆਂ ਹਨ ਅਤੇ ਪ੍ਰਮੁੱਖ ਅਖਬਾਰਾਂ ਤੇ ਰਸਾਲਿਆਂ ਵਿੱਚ ਲੇਖ ਅਤੇ ਕਵਿਤਾਵਾਂ ਵੀ ਪ੍ਰਕਾਸ਼ਿਤ ਕਰਵਾਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement