
ਨੀਰਵ ਮੋਦੀ ਦੇ ਖਾਤਿਆਂ ਦੀ ਹੋ ਰਹੀ ਜਾਂਚ
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਮੁੰਬਈ ਉੱਚ-ਅਦਾਲਤ ਦੇ ਉਸ ਆਦੇਸ਼ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਪਟੀਸ਼ਨ 'ਤੇ ਦੋ ਹਫ਼ਤੇ ਬਾਅਦ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ 'ਚ ਪੰਜਾਬ ਨੈਸ਼ਨਲ ਬੈਂਕ ਧੋਖਾਧੜੀ ਮਾਮਲੇ ਵਿੱਚ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੇ ਰਿਸ਼ਤੇਦਾਰ ਮੈਨਕ ਮਹਿਤਾ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ।
ਇਸ ਤੋਂ ਪਹਿਲਾਂ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੀ ਬੈਂਚ ਨੇ ਮਹਿਤਾ ਨੂੰ ਉਨ੍ਹਾਂ ਬੈਂਕਾਂ ਨੂੰ ਪੱਤਰ ਲਿਖਣ ਲਈ ਕਿਹਾ ਸੀ, ਜਿੱਥੇ ਸੀ.ਬੀ.ਆਈ. ਉਨ੍ਹਾਂ ਦੇ ਖਾਤਿਆਂ ਦੀ ਜਾਂਚ ਕਰ ਰਹੀ ਹੈ, ਅਤੇ ਲੈਣ-ਦੇਣ ਦੇ ਵੇਰਵੇ ਮੰਗੇ।