ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਜੁੜਿਆ ਇਕ ਹੋਰ ਗੈਂਗਸਟਰ ਦਾ ਨਾਂਅ, ਮਨੀ ਰਈਆ ਤੇ ਮਨਦੀਪ ਨੇ ਤੂਫਾਨ ਕੀਤੇ ਖੁਲਾਸੇ
Published : Nov 14, 2022, 5:24 pm IST
Updated : Nov 14, 2022, 5:24 pm IST
SHARE ARTICLE
US based criminal Darman named in Sidhu Moose Wala murder case
US based criminal Darman named in Sidhu Moose Wala murder case

ਲੁਧਿਆਣਾ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਵਿਚ ਹਥਿਆਰਾਂ ਦੀ ਸਪਲਾਈ ਦੇ ਮਾਮਲੇ ਵਿਚ ਵਿਦੇਸ਼ ਬੈਠੇ ਗੈਂਗਸਟਰ ਦਰਮਨ ਕਾਹਲੋਂ ਨੂੰ ਨਾਮਜ਼ਦ ਕੀਤਾ ਹੈ।

 

ਲੁਧਿਆਣਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਗੈਂਗਸਟਰ ਮਨਦੀਪ ਤੂਫਾਨ ਤੇ ਮਨੀ ਰਈਆ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਗੈਂਗਸਟਰਾਂ ਨੇ ਵਿਦੇਸ਼ ਵਿਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਦਰਮਨਜੋਤ ਸਿੰਘ ਕਾਹਲੋਂ ਦਾ ਨਾਂਅ ਲਿਆ ਹੈ। ਲੁਧਿਆਣਾ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਵਿਚ ਹਥਿਆਰਾਂ ਦੀ ਸਪਲਾਈ ਦੇ ਮਾਮਲੇ ਵਿਚ ਵਿਦੇਸ਼ ਬੈਠੇ ਗੈਂਗਸਟਰ ਦਰਮਨ ਕਾਹਲੋਂ ਨੂੰ ਨਾਮਜ਼ਦ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ ਨੇ ਪੁਲਿਸ ਨੂੰ ਦੱਸਿਆ ਕਿ ਦਰਮਨ ਕਾਹਲੋਂ ਨੇ ਉਹਨਾਂ ਨੂੰ ਸਤਬੀਰ ਨੂੰ ਮਿਲਣ ਲਈ ਕਿਹਾ ਸੀ ਜੋ ਉਹਨਾਂ ਨੂੰ ਆਪਣੀ ਕਾਰ ਵਿਚ ਮਾਨਸਾ ਪਹੁੰਚਾਏਗਾ। ਖ਼ਬਰਾਂ ਅਨੁਸਾਰ ਦਰਮਨ ਨੇ ਗੈਂਗਸਟਰਾਂ ਨੂੰ ਦੋ ਕੰਮ ਦਿੱਤੇ ਸਨ। ਇਕ ਕੰਮ ਹਵਾਲਾ ਰਾਸ਼ੀ ਪਹੁੰਚਾਉਣ ਦਾ ਸੀ ਅਤੇ ਦੂਜਾ ਕੰਮ ਮੂਸੇਵਾਲਾ ਦੇ ਕਤਲ ਦਾ ਸੀ। ਦੱਸਿਆ ਜਾ ਰਿਹਾ ਹੈ ਕਿ ਕਾਹਲੋਂ ਅਮਰੀਕਾ ਵਿਚ ਲੁਕਿਆ ਹੋਇਆ ਹੈ। ਉਸ ਨੂੰ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਲਈ ਨਾਮਜ਼ਦ ਕੀਤਾ ਗਿਆ ਹੈ।

ਕਤਲੇ ਕਾਂਡ ਵਿਚ ਹਥਿਆਰ ਸਪਲਾਈ ਕਰਨ ਜਾ ਰਹੀ ਫਾਰਚੂਨਰ ਕਾਰ ਵਿਚ ਸਵਾਰ ਮਨੀ ਰਈਆ ਅਤੇ ਮਨਦੀਪ ਤੂਫਾਨ ਦੀ ਪਹਿਲਾਂ ਹੀ ਪਛਾਣ ਹੋ ਚੁੱਕੀ ਸੀ। ਤੀਜੇ ਮੁਲਜ਼ਮ ਦੀ ਪਛਾਣ ਬਾਅਦ ਵਿਚ ਹੋਈ ਸੀ। ਤੀਸਰਾ ਮੁਲਜ਼ਮ ਬਟਾਲਾ ਦਾ ਗੁਰਮੀਤ ਹੈ, ਜਿਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹਨਾਂ ਸਾਰੇ ਮੁਲਜ਼ਮਾਂ ਨੇ ਮੂਸੇਵਾਲਾ ਕਤਲ ਕਾਂਡ ਵਿਚ ਰੇਕੀ ਕੀਤੀ ਸੀ। ਮੁਲਜ਼ਮਾਂ ਨੇ ਫਾਰਚੂਨਰ ਕਾਰ ਵਿਚ ਪੁਲਿਸ ਦੀ ਵਰਦੀ ਰੱਖੀ ਹੋਈ ਸੀ ਅਤੇ ਪੁਲਿਸ ਮੁਲਾਜ਼ਮ ਦੱਸ ਕੇ ਮੂਸੇਵਾਲਾ ਦੇ ਘਰ ਫਰਜ਼ੀ ਮੁਕਾਬਲਾ ਕਰਨ ਦੀ ਯੋਜਨਾ ਬਣਾਈ ਸੀ। ਮੂਸੇਵਾਲਾ ਕੋਲ ਸੁਰੱਖਿਆ ਮੁਲਾਜ਼ਮ ਸਨ, ਜਿਸ ਕਾਰਨ ਗੈਂਗਸਟਰਾਂ ਨੇ ਮੌਕੇ 'ਤੇ ਹੀ ਪਲਾਨ ਬਦਲ ਦਿੱਤਾ।

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement