PM Narendra Modi News: ਆਦਿਵਾਸੀਆਂ ਦੀ ਭਲਾਈ ਲਈ ਕੇਂਦਰ 24 ਹਜ਼ਾਰ ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕਰੇਗਾ: ਪ੍ਰਧਾਨ ਮੰਤਰੀ
Published : Nov 14, 2023, 8:33 pm IST
Updated : Nov 14, 2023, 8:33 pm IST
SHARE ARTICLE
PM Narendra Modi
PM Narendra Modi

ਕਿਹਾ, ਕਾਂਗਰਸ ਪਹਿਲਾਂ ਹੀ ਹਾਰ ਮੰਨ ਲਈ ਹੈ, ਹੁਣ ਚੋਣ ਪ੍ਰਚਾਰ ਦੇ ਆਖਰੀ ਪੜਾਅ ’ਚ ਸੰਤਾਂ ਕੋਲ ਜਾ ਰਹੀ ਹੈ

PM Narendra Modi News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ਦੇ ਮੌਕੇ ਬੁਧਵਾਰ ਨੂੰ ਦੇਸ਼ ਵਿਚ ਆਦਿਵਾਸੀਆਂ ਦੀ ਭਲਾਈ ਲਈ 24,000 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕਰੇਗਾ। ਮੱਧ ਪ੍ਰਦੇਸ਼ ਦੇ ਬੈਤੁਲ ਜ਼ਿਲ੍ਹੇ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ, ਮੋਦੀ ਨੇ 17 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਪਣੇ ਪ੍ਰਚਾਰ ਦੇ ਆਖਰੀ ਦਿਨ ਵੱਡੀ ਗਿਣਤੀ ’ਚ ਲੋਕਾਂ ਦੀ ਮੌਜੂਦਗੀ ਨੂੰ ਨੋਟ ਕਰਦਿਆਂ ਕਿਹਾ ਕਿ ਇਹ ਇਨ੍ਹਾਂ ਚੋਣਾਂ ’ਚ ਭਾਜਪਾ ਦੀ ਜਿੱਤ ਦਾ ਸੰਕੇਤ ਹੈ।

ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਲੋਕਾਂ ’ਚ ਭਾਜਪਾ ਪ੍ਰਤੀ ਬੇਮਿਸਾਲ ਵਿਸ਼ਵਾਸ ਅਤੇ ਪਿਆਰ ਵੇਖਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਹੀ ਹਾਰ ਮੰਨ ਲਈ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘‘ਕੱਲ੍ਹ ਜਨਜਾਤੀ ਮਾਣ ਦਿਵਸ ਹੈ, ਮੈਂ (ਆਦਿਵਾਸੀ ਪ੍ਰਤੀਕ) ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਦੇਣ ਲਈ ਝਾਰਖੰਡ ਜਾਵਾਂਗਾ। ਪੂਰਾ ਦੇਸ਼ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ਮਨਾਏਗਾ ਅਤੇ ਇਸ ਮੌਕੇ ਕੇਂਦਰ ਸਰਕਾਰ ਆਦਿਵਾਸੀਆਂ ਦੀ ਭਲਾਈ ਲਈ 24,000 ਕਰੋੜ ਰੁਪਏ ਦੀ ਯੋਜਨਾ ਦਾ ਐਲਾਨ ਕਰੇਗੀ।’’

ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲਾਂ ਹੀ ਹਾਰ ਮੰਨ ਚੁਕੀ ਹੈ ਅਤੇ ਹੁਣ ਚੋਣ ਪ੍ਰਚਾਰ ਦੇ ਆਖਰੀ ਪੜਾਅ ’ਚ ਅਪਣੀ ਕਿਸਮਤ ਨੂੰ ਜਗਾਉਣ ਲਈ ਸੰਤਾਂ ਵਲ ਮੁੜ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘‘ਕਾਂਗਰਸ ਜਾਣਦੀ ਹੈ ਕਿ ਉਸ ਦੇ ਝੂਠੇ ਵਾਅਦੇ ਮੋਦੀ ਦੀਆਂ ਗਰੰਟੀਆਂ ਦੇ ਸਾਹਮਣੇ ਨਹੀਂ ਟਿਕਣਗੇ।’’ ਮੋਦੀ ਨੇ ਕਿਹਾ, ‘‘ਕਾਂਗਰਸ ਨੂੰ ਕਦੇ ਵਿਸ਼ਵਾਸ ਨਹੀਂ ਸੀ ਕਿ ਧਾਰਾ 370 ਨੂੰ ਰੱਦ ਕਰਨਾ, ਤਿੰਨ ਤਲਾਕ ਵਿਰੁਧ ਕਾਨੂੰਨ ਅਤੇ ਰਾਮ ਮੰਦਰ ਦਾ ਨਿਰਮਾਣ ਜੰਮੂ-ਕਸ਼ਮੀਰ ’ਚ ਕਦੇ ਹਕੀਕਤ ਬਣ ਜਾਵੇਗਾ, ਪਰ ਅਸੀਂ ਇਹ ਸਭ ਕੁਝ ਕੀਤਾ ਹੈ।’’

ਉਨ੍ਹਾਂ ਕਿਹਾ ਕਿ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਇਹ ਮੇਰੀ ਗਾਰੰਟੀ ਹੈ। ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮੋਬਾਈਲ ਫੋਨ ਨਿਰਮਾਤਾ ਬਣ ਗਿਆ ਹੈ। ਉਨ੍ਹਾਂ ਨੇ ਸੋਮਵਾਰ ਨੂੰ ਇਕ ਰੈਲੀ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਉਸ ਟਿਪਣੀ ’ਤੇ ਵਿਅੰਗ ਕਸਿਆ ਕਿ ਲੋਕਾਂ ਦੀਆਂ ਜੇਬਾਂ ਵਿਚਲੇ ਮੋਬਾਈਲ ਫੋਨ ‘ਮੇਡ ਇਨ ਚਾਈਨਾ’ ਹਨ ਅਤੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਵਿਚ ਬਣਾਇਆ ਜਾਣਾ ਚਾਹੀਦਾ ਹੈ।

ਮੋਦੀ ਨੇ ਕਿਹਾ, ‘‘ਕਾਂਗਰਸ ਹਵਾ ’ਚ ਉੱਡ ਰਹੀ ਹੈ, ਉਨ੍ਹਾਂ ਨੂੰ ਜ਼ਮੀਨੀ ਹਕੀਕਤ ਦਾ ਪਤਾ ਨਹੀਂ ਹੈ। ਕੱਲ੍ਹ ਕਾਂਗਰਸ ਦਾ ਇਕ ਵੱਡਾ ਮਾਹਰ ਕਹਿ ਰਿਹਾ ਸੀ ਕਿ ਭਾਰਤ ਦੇ ਲੋਕਾਂ ਕੋਲ ‘ਮੇਡ ਇਨ ਚਾਈਨਾ’ ਫ਼ੋਨ ਹਨ। ਇਹ ਲੋਕ ਕਿਸ ਸੰਸਾਰ ’ਚ ਰਹਿੰਦੇ ਹਨ? ਉਨ੍ਹਾਂ ਨੂੰ ਅਪਣੇ ਦੇਸ਼ ਦੀਆਂ ਪ੍ਰਾਪਤੀਆਂ ਨਾ ਵੇਖਣ ਦੀ ਬਿਮਾਰੀ ਹੈ। ਅੱਜ ਭਾਰਤ ਦੁਨੀਆ ’ਚ ਮੋਬਾਈਲ ਫ਼ੋਨਾਂ ਦਾ ਦੂਜਾ ਸਭ ਤੋਂ ਵੱਡਾ ਨਿਰਮਾਤਾ ਬਣ ਗਿਆ ਹੈ।’’

 (For more news apart from Center will launch scheme of Rs 24000 crore for welfare of tribals, says PM Narendra Modi ,stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement