EC issues show cause notice to AAP: ਚੋਣ ਕਮਿਸ਼ਨ ਨੇ ‘ਆਪ’ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ
Published : Nov 14, 2023, 9:15 pm IST
Updated : Nov 14, 2023, 9:15 pm IST
SHARE ARTICLE
EC issues show cause notice to AAP
EC issues show cause notice to AAP

ਪ੍ਰਧਾਨ ਮੰਤਰੀ ਮੋਦੀ ਵਿਰੁਧ ‘ਅਪਮਾਨਜਨਕ ਟਿਪਣੀ’ ਦਾ ਮਾਮਲਾ

EC issues show cause notice to AAP : ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ‘ਸੋਸ਼ਲ ਮੀਡੀਆ ਹੈਂਡਲ’ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁਧ ਕੀਤੀ ਕਥਿਤ ‘ਅਪਮਾਨਜਨਕ ਟਿਪਣੀ’ ਲਈ ‘ਆਪ’ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ 16 ਨਵੰਬਰ ਤਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਕਿਹਾ ਹੈ। ਦਿੱਲੀ ਅਤੇ ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਭਾਜਪਾ ਨੇ 10 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਸ਼ਲ ਮੀਡੀਆ ਮੰਚ ’ਤੇ ‘ਬਹੁਤ ਹੀ ਅਸਵੀਕਾਰਨਯੋਗ’ ਅਤੇ ‘ਅਨੈਤਿਕ’ ਵੀਡੀਓ ਕਲਿੱਪਾਂ ਅਤੇ ਟਿਪਣੀਆਂ ਪੋਸਟ ਕਰਨ ਲਈ ‘ਆਪ’ ਵਿਰੁਧ ਕਾਰਵਾਈ ਕਰਨ ਲਈ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ।
ਪਿਛਲੇ ਬੁਧਵਾਰ ‘ਆਪ’ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਉਦਯੋਗਪਤੀ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਵੀਡੀਉ ਸਟੋਰੀ ਪੋਸਟ ਕੀਤੀ ਸੀ। ਅਗਲੇ ਦਿਨ ਪਾਰਟੀ ਨੇ ਅਡਾਨੀ ਅਤੇ ਮੋਦੀ ਦੀ ਤਸਵੀਰ ਪੋਸਟ ਕਰ ਕੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਲੋਕਾਂ ਲਈ ਨਹੀਂ ਸਗੋਂ ਉਦਯੋਗਪਤੀਆਂ ਲਈ ਕੰਮ ਕਰਦੇ ਹਨ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਤੇ ਰਾਜ ਸਭਾ ਮੈਂਬਰ ਅਨਿਲ ਬਲੂਨੀ ਅਤੇ ਪਾਰਟੀ ਨੇਤਾ ਓਮ ਪਾਠਕ ਸਮੇਤ ਭਾਜਪਾ ਦੇ ਇਕ ਵਫ਼ਦ ਨੇ ਇਸ ਮੁੱਦੇ ’ਤੇ ਚੋਣ ਕਮਿਸ਼ਨ ਤਕ ਪਹੁੰਚ ਕੀਤੀ। ਚੋਣ ਕਮਿਸ਼ਨ ਕੋਲ ਮੁੱਦਾ ਉਠਾਉਣ ਤੋਂ ਬਾਅਦ ਪੁਰੀ ਨੇ ਪੱਤਰਕਾਰਾਂ ਨੂੰ ਕਿਹਾ, ‘‘ਤੁਹਾਡੇ ਅਧਿਕਾਰਤ ਹੈਂਡਲ ਤੋਂ ‘ਆਪ’ ਨੇ ‘ਐਕਸ’ ’ਤੇ ਇਕ ਵੀਡੀਉ ਅਤੇ ਦੋ ਹੋਰ ਸਮੱਗਰੀ ਪੋਸਟ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਲੋਕਤੰਤਰੀ ਢੰਗ ਨਾਲ ਚੁਣੀ ਹੋਈ ਸਰਕਾਰ ਦੇ ਮੁਖੀ ਬਾਰੇ ਬਹੁਤ ਹੀ ਅਸਵੀਕਾਰਨਯੋਗ, ਨਿੰਦਣਯੋਗ, ਸ਼ਰਾਰਤਪੂਰਨ ਅਤੇ ਅਨੈਤਿਕ ਗੱਲਾਂ ਕਹੀਆਂ ਹਨ।’’

ਕੇਂਦਰੀ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਇਨ੍ਹਾਂ ਪੋਸਟਾਂ ’ਚ ਕਿਹਾ ਜਾ ਰਿਹਾ ਹੈ ਕਿ ਲੋਕਤਾਂਤਰਿਕ ਤੌਰ ’ਤੇ ਚੁਣਿਆ ਗਿਆ ਨੇਤਾ, ਜੋ ਪ੍ਰਧਾਨ ਮੰਤਰੀ ਵੀ ਹੈ, ਕਿਸੇ ਵਿਅਕਤੀ ਦਾ ਤਨਖ਼ਾਹਦਾਰ ਮੁਲਾਜ਼ਮ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਇਹ ਹਰਕਤ ਸਿਆਸਤ ’ਚ ਇਕ ਨਵੀਂ ਨੀਚ ਹੈ। 'ਆਪ' ਨੂੰ ਜਾਰੀ ਨੋਟਿਸ ’ਚ ਚੋਣ ਕਮਿਸ਼ਨ ਨੇ ਕੇਜਰੀਵਾਲ ਤੋਂ ਪੁਛਿਆ ਹੈ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਉਨ੍ਹਾਂ ਵਿਰੁਧ ਬਣਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਕਮਿਸ਼ਨ ਨੇ ਕਿਹਾ, ‘‘ਨਿਰਧਾਰਤ ਸਮੇਂ ਅੰਦਰ ਤੁਹਾਡੇ ਵਲੋਂ ਕੋਈ ਜਵਾਬ ਨਾ ਮਿਲਣ ਦੀ ਸਥਿਤੀ ’ਚ ਇਹ ਮੰਨਿਆ ਜਾਵੇਗਾ ਕਿ ਤੁਹਾਡੇ ਕੋਲ ਇਸ ਮਾਮਲੇ ’ਚ ਕਹਿਣ ਲਈ ਕੁਝ ਨਹੀਂ ਹੈ ਅਤੇ ਚੋਣ ਕਮਿਸ਼ਨ ਇਸ ਮਾਮਲੇ ’ਚ ਉਚਿਤ ਕਾਰਵਾਈ ਜਾਂ ਫੈਸਲਾ ਕਰੇਗਾ।’’

ਪ੍ਰਿਅੰਕਾ ਗਾਂਧੀ ਨੂੰ ਵੀ ਭੇਜਿਆ ਨੋਟਿਸ

ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕਥਿਤ ਤੌਰ ’ਤੇ ਗੈਰ-ਪ੍ਰਮਾਣਿਤ ਅਤੇ ਗਲਤ ਬਿਆਨ ਦੇਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ਿਕਾਇਤ ਕੀਤੀ ਸੀ ਕਿ ਪ੍ਰਿਯੰਕਾ ਨੇ ਹਾਲ ਹੀ ’ਚ ਮੱਧ ਪ੍ਰਦੇਸ਼ ’ਚ ਇਕ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਬਾਰੇ ‘ਝੂਠੇ’ ਅਤੇ ‘ਅਪ੍ਰਮਾਣਿਤ’ ਬਿਆਨ ਦਿਤੇ ਸਨ।

ਭਾਜਪਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਚੋਣ ਕਮਿਸ਼ਨ ਨੇ ਪ੍ਰਿਅੰਕਾ ਨੂੰ ਵੀਰਵਾਰ ਰਾਤ 8 ਵਜੇ ਤਕ ਅਪਣੇ ਬਿਆਨ ’ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਕਮਿਸ਼ਨ ਨੂੰ ਅਪਣੀ ਸ਼ਿਕਾਇਤ ’ਚ ਭਾਜਪਾ ਨੇ ਪ੍ਰਿਅੰਕਾ ’ਤੇ ‘ਬੇਬੁਨਿਆਦ ਅਤੇ ਝੂਠੇ’ ਦਾਅਵੇ ਕਰਨ ਦਾ ਦੋਸ਼ ਲਗਾਇਆ ਸੀ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਜਨਤਕ ਖੇਤਰ ਦੇ ਅਦਾਰਿਆਂ (ਪੀ.ਐਸ.ਯੂ.) ਦਾ ਨਿੱਜੀਕਰਨ ਕੀਤਾ ਹੈ। ਪ੍ਰਿਯੰਕਾ ਨੇ ਕਥਿਤ ਤੌਰ ’ਤੇ ਦੋਸ਼ ਲਾਇਆ ਸੀ ਕਿ ਪ੍ਰਧਾਨ ਮੰਤਰੀ ਮੋਦੀ ਨੇ ਜਨਤਕ ਖੇਤਰ ਦੀ ਕੰਪਨੀ ਭਾਰਤ ਹੈਵੀ ਇਲੈਕਟ੍ਰੀਕਲਜ਼ ਲਿਮਟਿਡ (ਭੇਲ) ਨੂੰ ਅਪਣੇ ਉਦਯੋਗਪਤੀ ਦੋਸਤਾਂ ਨੂੰ ਦਿਤਾ ਸੀ।

(For more news apart from EC issues show cause notice to AAP, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement