
ਚੋਣ ਰਣਨੀਤੀਕਾਰ ਦੇ ਨਾਂ ਨਾਲ ਜਾਣੇ ਜਾਂਦੇ ਪ੍ਰਸ਼ਾਂਤ...
ਨਵੀਂ ਦਿੱਲੀ: ਦਿੱਲੀ ਵਿਚ ਹੋਣ ਜਾ ਰਹੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਸਾਥ ਮਿਲਣ ਦੀ ਖਬਰ ਹੈ। ਚੋਣ ਰਣਨੀਤੀਕਾਰ ਦੇ ਨਾਂ ਨਾਲ ਜਾਣੇ ਜਾਂਦੇ ਪ੍ਰਸ਼ਾਂਤ ਕਿਸ਼ੋਰ ਇਸ ਤੋਂ ਪਹਿਲਾਂ ਵੀ ਚੋਣਾਂ ਦੌਰਾਨ ਕਾਫੀ ਚਰਚਾ ਵਿਚ ਰਹਿ ਚੁੱਕੇ ਹਨ।
Prashant Kishoreਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਇਸ ਗੱਲ ਵੱਲ ਇਸ਼ਾਰਾ ਕੀਤਾ ਹੈ। ਇਸ ਦੇ ਨਾਲ ਹੀ ਨਾਗਰਿਕਤਾ ਸੋਧ ਬਿੱਲ ਨੂੰ ਸਮਰਥਨ ਦੇਣ ਦੇ ਮਾਮਲੇ ਵਿਚ ਆਪਣੀ ਹੀ ਪਾਰਟੀ ਤੋਂ ਵੱਖਰੀ ਸੋਚ ਰੱਖਣ ਵਾਲੇ ਪ੍ਰਸ਼ਾਂਤ ਕਿਸ਼ੋਰ ਅੱਜ ਸ਼ਾਮ ਨੂੰ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਵੀ ਮਿਲਣਗੇ ਜਦਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਨੂੰ ਪ੍ਰਸ਼ਾਂਤ ਕਿਸ਼ੋਰ ਦਾ ਸਾਥ ਮਿਲਣ ਜਾ ਰਿਹਾ ਹੈ।
Nitish Kumarਚਰਚਾ ਇਹ ਵੀ ਹੈ ਕਿ ਪ੍ਰਸ਼ਾਂਤ ਕਿਸ਼ੋਰ 2019 ਬੰਗਾਲ ਚੋਣਾਂ ਨੂੰ ਲੈ ਕੇ ਮਮਤਾ ਬੈਨਰਜੀ ਲਈ ਵੀ ਅਗਲੇ ਮਹੀਨੇ ਤੋਂ ਚੋਣ ਰਣਨੀਤੀ ਤੇ ਕੰਮ ਸ਼ੁਰੂ ਕਰਨ ਜਾ ਰਹੇ ਹਨ, ਦੱਸ ਦੇਈਏ ਕਿ ਪ੍ਰਸ਼ਾਂਤ ਕਿਸ਼ੋਰ ਚੋਣਾਂ ਦੌਰਾਨ ਆਪਣੀ ਰਣਨੀਤੀ ਤੇ ਪ੍ਰਚਾਰ ਦੇ ਵੱਖਰੇ ਤਰੀਕੇ ਲਈ ਜਾਣੇ ਜਾਂਦੇ ਹਨ ਤੇ ਪਿਛਲੀਆਂ ਦਿੱਲੀ ਚੋਣਾਂ ਦੌਰਾਨ ਉਹ ਕਾਫੀ ਸਰਗਰਮ ਰਹੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।