
ਕਿਹਾ, ਸਰਕਾਰ ਨਾਲ ਗੱਲ ਖੇਤੀਬਾੜੀ ਕਾਨੂੰਨ ਵਾਪਸ ਲੈਣ ਉੱਤੇ ਹੀ ਹੋਵੇਗੀ
ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਸ਼ਾਮ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਅੱਜ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਪ੍ਰਦਰਸ਼ਨ ਅਤੇ ਯੂਪੀ ਗੇਟ ਵਿਖੇ ਭੁੱਖ ਹੜਤਾਲ ਸਫ਼ਲਤਾਪੂਰਵਕ ਸਮਾਪਤ ਹੋਇਆ।
Farmers Unions
ਉਨ੍ਹਾਂ ਚੇਤਾਵਨੀ ਦਿਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਕਿਸਾਨਾਂ ਦੀਆਂ ਟਰਾਲੀਆਂ ਨੂੰ ਰੋਕਦਾ ਹੈ ਤਾਂ ਪੂਰਾ ਐਕਸਪ੍ਰੈਸ ਵੇਅ ਜਾਮ ਕਰ ਦਿਤਾ ਜਾਵੇਗਾ। ਜੇ ਕਿਸਾਨਾਂ ‘ਤੇ ਤਸ਼ੱਦਦ ਕੀਤਾ ਜਾਂਦਾ ਹੈ, ਤਾਂ ਉਹ ਪਸ਼ੂਆਂ ਨੂੰ ਥਾਣਿਆਂ ‘ਚ ਬੰਨ੍ਹ ਦਿਆਂਗੇ। ਉਨ੍ਹਾਂ ਕਿਹਾ ਕਿ ਅਜੇ ਤਕ ਸਰਕਾਰ ਵਲੋਂ ਗੱਲਬਾਤ ਲਈ ਕੋਈ ਪ੍ਰਸਤਾਵ ਨਹੀਂ ਆਇਆ ਹੈ, ਜਦੋਂ ਵੀ ਗੱਲ ਹੋਵੇਗੀ ਤਾਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਉੱਤੇ ਹੀ ਹੋਵੇਗੀ।
Kisan Unions
ਕਾਬਲੇਗੌਰ ਹੈ ਕਿ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਭਾਜਪਾ ਸ਼ਾਸਤ ਸੂਬਿਆਂ ਦੀ ਪੁਲਿਸ ਵਲੋਂ ਰੋਕਾਂ ਖੜੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਪਾਰ ਕਰਦਿਆਂ ਵੱਡੀ ਗਿਣਤੀ ਕਿਸਾਨ ਦਿੱਲੀ ਪਹੁੰਚਣ ਵਿਚ ਸਫਲ ਹੋ ਗਏ ਹਨ। ਇਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਨੂੰ ਗੱਲਬਾਤ ਜ਼ਰੀਆ ਮਸਲੇ ਦਾ ਹੱਲ ਕੱਢਣ ਦੀ ਗੱਲ ਕਹਿ ਰਹੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਦੇ ਸੰਘਰਸ਼ ਵਿਚ ਸਮਾਜ ਵਿਰੋਧੀ ਅਨਸਰਾਂ ਦੇ ਦਾਖਲੇ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਸਰਕਾਰ ਦੇ ਅੜੀਅਲ ਵਤੀਰੇ ਨੂੰ ਵੇਖਦਿਆਂ ਕਿਸਾਨ ਜਥੇਬੰਦੀਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਵਿਊਂਤਬੰਦੀ ਵਿਚ ਰੁਝੀਆਂ ਹੋਈਆਂ ਹਨ।