
ਕਿਹਾ, ਸਰਕਾਰ ਵਿਚਾਰ-ਵਟਾਂਦਰੇ ਅਤੇ ਗੱਲਬਾਤ ਲਈ ਹਮੇਸ਼ਾ ਤਿਆਰ
ਨਵੀਂ ਦਿੱਲੀ : ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਵਲੋਂ ਕੀਤੇ ਜਾ ਰਹੇ ਤੇਜ਼ ਅੰਦੋਲਨ ਵਿਚਕਾਰ ਰਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਖੇਤਰ ਵਿਰੁਧ ਕੋਈ ਵੀ ਉਲਟ ਕਦਮ ਚੁੱਕਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਚੈਂਬਰ ਆਫ਼ ਇੰਡਸਟਰੀ ਦੀ ਸਾਲਾਨਾ ਬੈਠਕ ਨੂੰ ਸੰਬੋਧਨ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਖੇਤੀਬਾੜੀ ਖੇਤਰ ’ਚ ਹਾਲ ਹੀ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਸੁਧਾਰ ਕੀਤੇ ਗਏ ਹਨ।
Rajnath singh
ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਹਮੇਸ਼ਾ ਚਰਚਾ ਅਤੇ ਗੱਲਬਾਤ ਲਈ ਤਿਆਰ ਹੈ। ਰਖਿਆ ਮੰਤਰੀ ਨੇ ਕਿਹਾ ਕਿ ਸਾਡਾ ਖੇਤੀਬਾੜੀ ਸੈਕਟਰ ਵਿਰੁਧ ਕਦੇ ਵੀ ਕੋਈ ਉਲਟ ਕਦਮ ਚੁੱਕਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹਾਲ ਹੀ ਵਿਚ ਸੁਧਾਰ ਭਾਰਤੀ ਕਿਸਾਨਾਂ ਦੇ ਸਰਬੋਤਮ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੇ ਗਏ ਹਨ।
Delhi March
ਉਨ੍ਹਾਂ ਕਿਹਾ ਕਿ ਹਾਲਾਂਕਿ ਅਸੀਂ ਹਮੇਸ਼ਾ ਅਪਣੇ ਕਿਸਾਨ ਭਰਾਵਾਂ ਦੀ ਗੱਲ ਸੁਣਨ ਲਈ ਤਿਆਰ ਹਾਂ, ਉਨ੍ਹਾਂ ਦੀ ਉਲਝਣ ਦੂਰ ਕਰਨ ਦਾ ਹਰ ਭਰੋਸਾ ਦੇਣ ਨੂੰ ਤਿਆਰ ਹਨ, ਜੋ ਕਿ ਅਸੀਂ ਦੇ ਸਕਦੇ ਹਾਂ।
Rajnath Singh, Amit Shah, Narendra Modi
ਰਾਜਨਾਥ ਸਿੰਘ ਨੇ ਕਿਹਾ ਕਿ ਖੇਤੀਬਾੜੀ ਇਕ ਅਜਿਹਾ ਖੇਤਰ ਹੈ ਜੋ ਕੋਰੋਨਾ ਵਾਇਰਸ ਗਲੋਬਲ ਮਹਾਂਮਾਰੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਵਿਚ ਸਮਰੱਥ ਰਿਹਾ।
ਦਸਣਯੋਗ ਹੈ ਕਿ ਹਜ਼ਾਰਾਂ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਦੋ ਹਫ਼ਤਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।