
ਇਹ ਸੰਘਰਸ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਗੁਰਬਚਨ ਸਿੰਘ ਚੱਬਾ ਅਤੇ ਗੁਰਪ੍ਰੀਤ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ।
ਜੰਡਿਆਲਾ ਗੁਰੂ- ਕਿਸਾਨਾਂ ਵਲੋਂ ਲਗਾਤਾਰ ਖੇਤੀ ਕਾਨੂੰਨਾਂ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਚਲਦੇ ਹੁਣ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ ਲਾਇਆ ਗਿਆ। ਦੱਸ ਦੇਈਏ ਕਿ ਇਹ ਧਰਨਾ ਅੱਜ 82ਵੇਂ ਦਿਨ ਵਿੱਚ ਦਾਖ਼ਿਲ ਹੋ ਗਿਆ ਹੈ। ਇਹ ਸੰਘਰਸ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਗੁਰਬਚਨ ਸਿੰਘ ਚੱਬਾ ਅਤੇ ਗੁਰਪ੍ਰੀਤ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ।
ਇਸ ਦੌਰਾਨ ਅੱਜ ਵੀ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਜਿਕਰਯੋਗ ਹੈ ਕਿ ਹੁਣ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀ ਸਰਹੱਦ ‘ਤੇ ਕਿਸਾਨ ਦਾ 18 ਦਿਨਾਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਡਟੇ ਹੋਏ ਹਨ।
t
ਅੱਜ ਕਿਸਾਨਾਂ ਦੀ ਭੁੱਖ ਹੜਤਾਲ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾ ਰਹੀ ਹੈ। ਸਮੂਹ ਕਿਸਾਨ ਯੂਨੀਅਨਾਂ ਦੇ ਮੁਖੀ ਅੱਜ ਇੱਕ ਦਿਨ ਦੀ ਭੁੱਖ ਹੜਤਾਲ ’ਤੇ ਜਾਣਗੇ।