ਕਿਸਾਨਾਂ ਦੇ ਹੱਕ 'ਚ ਭੁੱਖ ਹੜਤਾਲ 'ਤੇ ਗੁਰਜੀਤ ਸਿੰਘ ਔਜਲਾ ਸਮੇਤ ਹੋਰ ਸੰਸਦ ਮੈਂਬਰ
Published : Dec 14, 2020, 11:43 am IST
Updated : Dec 14, 2020, 11:43 am IST
SHARE ARTICLE
Hunger strike
Hunger strike

ਸਮੂਹ ਕਿਸਾਨ ਯੂਨੀਅਨਾਂ ਦੇ ਮੁਖੀ ਅੱਜ ਇੱਕ ਦਿਨ ਦੀ ਭੁੱਖ ਹੜਤਾਲ ’ਤੇ ਜਾਣਗੇ।

ਨਵੀਂ ਦਿੱਲੀ-  ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀ ਸਰਹੱਦ ‘ਤੇ 18 ਦਿਨਾਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ।  ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਡਟੇ ਹੋਏ ਹਨ।

STRIKE

ਅੱਜ ਕਿਸਾਨਾਂ ਦੀ ਭੁੱਖ ਹੜਤਾਲ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾ ਰਹੀ ਹੈ।  ਸਮੂਹ ਕਿਸਾਨ ਯੂਨੀਅਨਾਂ ਦੇ ਮੁਖੀ ਅੱਜ ਇੱਕ ਦਿਨ ਦੀ ਭੁੱਖ ਹੜਤਾਲ ’ਤੇ ਜਾਣਗੇ। 

FARMER PROTEST

ਇਸ ਦੌਰਾਨ ਹੁਣ ਪੰਜਾਬ ਤੋਂ ਕਾਂਗਰਸ ਦੇ ਹੋਰ ਸੰਸਦ ਮੈਂਬਰਾਂ ਨਾਲ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਕਿਸਾਨਾਂ ਦੇ ਹੱਕ 'ਚ ਭੁੱਖ ਹੜਤਾਲ 'ਤੇ ਬੈਠ ਗਏ ਹਨ। ਇਸ ਤੋਂ ਪਹਿਲਾਂ ਸੰਸਦ ਮੈਂਬਰ ਕੁਲਬੀਰ ਸਿੰਘ ਜ਼ੀਰਾ ਨੇ ਵੀ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ਸੀ।

FARMER
 

ਤਰਨਤਾਰਨ 'ਚ ਡਾ. ਸੰਦੀਪ ਅਗਨੀਹੋਤਰੀ ਦੀ ਅਗਵਾਈ ਹੇਠ ਭੁੱਖ ਹੜਤਾਲ
ਤਰਨਤਾਰਨ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਡਾ. ਸੰਦੀਪ ਅਗਨੀਹੋਤਰੀ ਵੀ ਭੁੱਖ ਹੜਤਾਲ 'ਤੇ ਬੈਠ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਸ਼ਮੀਰ ਸਿੰਘ ਭੋਲਾ, ਸੁਰਿੰਦਰ ਸਿੰਘ ਮੱਲ੍ਹੀ, ਮਨੋਜ ਅਗਨੀਹੋਤਰੀ, ਅਸ਼ਵਨੀ ਕੁਮਾਰ ਕੁੱਕੂ, ਰਿਤਿਕ ਅਰੋੜਾ, ਸੋਨੂੰ ਦੋਦੇ, ਮੰਗਲਦਾਸ ਮਨੀ ਆਦਿ ਹਾਜ਼ਰ ਹਨ।

strike

ਦਿੱਲੀ CM ਅਰਵਿੰਦ ਕੇਜਰੀਵਾਲ ਵੀ ਹੋਣਗੇ ਸ਼ਾਮਿਲ 
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਉਹ ਸੋਮਵਾਰ ਨੂੰ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦਾ ਵਰਤ ਰੱਖਣਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਾਰੇ ਸਮਰਥਕਾਂ ਨੂੰ ਇੱਕ ਦਿਨ ਦਾ ਵਰਤ ਰੱਖਣ ਦੀ ਅਪੀਲ ਵੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ, “ਕੇਂਦਰ ਸਰਕਾਰ ਦੇ ਕੁਝ ਮੰਤਰੀ ਅਤੇ ਭਾਜਪਾ ਆਗੂ ਇਹ ਕਹਿ ਰਹੇ ਹਨ ਕਿ ਕਿਸਾਨ ਦੇਸ਼ ਵਿਰੋਧੀ ਹਨ। 

kejariwal dehli cm

TWWET
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement