
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਿਸਾਨਾਂ ਵੱਲੋਂ ਸਟੇਜ ‘ਤੇ ਨਹੀਂ ਚੜ੍ਹਨ ਦਿੱਤਾ ਜਾ ਰਿਹਾ ।
ਨਵੀਂ ਦਿੱਲੀ :ਸ਼੍ਰੋਮਣੀ ਅਕਾਲੀ ਦਲ ‘ਤੇ ਕਾਬਜ਼ ਅਖੌਤੀ ਲੀਡਰਾਂ ਦੀ ਜਾਣ ਦਾ ਸਮਾਂ ਆ ਗਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਨਜੀਤ ਸਿੰਘ ਜੀਕੇ ਨੇ ਸੋਸ਼ਲ ਮੀਡੀਆ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਉਨ੍ਹਾਂ ਕੋਲ ਹੈ, ਜਿਨ੍ਹਾਂ ਨੇ ਇਸ ਨੂੰ ਆਪਣੀ ਪ੍ਰਾਈਵੇਟ ਪ੍ਰਾਪਰਟੀ ਬਣਾ ਕੇ ਰੱਖਿਆ , ਅਕਾਲ ਤਖ਼ਤ ਹੋ ਜਾਵੇ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋ ਜਾਵੇ।
photoਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੂੰ ਆਪਣੇ ਲਈ ਪਲਾਂਟ ਚਾਹੀਦੇ ਹਨ, ਆਪਣੇ ਪਰਿਵਾਰ ਲਈ ਵਜ਼ੀਰੀਆਂ ਚਾਹੀਦੀਆਂ ਹਨ। ਇਕ ਸਮਾਂ ਉਹ ਸੀ ਜਦੋਂ ਅਕਾਲੀ ਦਲ ਦੀ ਲੀਡਰਸ਼ਿਪ ਦਾ ਆਪਣਾ ਕੋਈ ਨਿੱਜ ਨਹੀਂ ਸੀ । ਉਨ੍ਹਾਂ ਕਿਹਾ ਕਿ ਦਿੱਲੀ ਵਿਚ ਬਹੁਤ ਵੱਡਾ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਿਸਾਨਾਂ ਵੱਲੋਂ ਸਟੇਜ ‘ਤੇ ਨਹੀਂ ਚੜ੍ਹਨ ਦਿੱਤਾ ਜਾ ਰਿਹਾ । ਕਿਸਾਨਾਂ ਦਾ ਮੋਰਚਾ ਹੋਵੇ ਉਸ ਵਿਚੋ ਅਕਾਲੀ ਦਲ ਵਿੱਚੋਂ ਗਾਇਬ ਹੋਏ, ਮੈਂ ਸਮਝਦਾ ਹਾਂ ਕਿ ਹੁਣ ਅਕਾਲੀ ਦਲ ਦੇ ਜਾਣ ਦਾ ਸਮਾਂ ਆ ਗਿਆ ਹੈ ਅਤੇ ਨਵੀਂ ਲੀਡਰਸ਼ਿਪ ਦੇ ਆਉਣ ਦਾ ਸਮਾਂ ਆ ਗਿਆ ਹੈ।
photoਉਨ੍ਹਾਂ ਕਿਹਾ ਮੈਨੂੰ ਉਮੀਦ ਹੈ ਕਿ ਇਸ ਸੌ ਸਾਲਾਂ ਸਥਾਪਨਾ ਦਿਵਸ ਵਿਚ ਇਕ ਅਜਿਹੀ ਲੀਡਰਸ਼ਿਪ ਆਵੇਗੀ ਜਿਹੜੀ ਕੌਮ ਵਾਸਤੇ ਸੰਘਰਸ਼ ਕਰੇਗੀ, ਕੌਮ ਲਈ ਕੰਮ ਕਰੇਗੀ ਅਤੇ ਵੱਡੀਆਂ ਵੱਡੀਆਂ ਸਰਕਾਰਾਂ ਦੇ ਸਿੰਘਾਸਣ ਹਿਲਾ ਦੇਵੇਗੀ ਅਤੇ ਆਪਣੇ ਨਿੱਜ ਲਈ ਨਹੀਂ ਵਿਕੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਇਕਲੌਤੀ ਪਾਰਟੀ ਹੈ , ਜਿਹੜੀ ਬਹੁਤ ਸਾਰੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੀ । ਜੀਕੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਿਆਂ ਨੂੰ ਮਹੰਤਾਂ ਅਤੇ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਇਆ । ਅੱਜ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਬਹੁਤ ਇਤਿਹਾਸਕ ਹੈ ਇਸ ਦੀ ਮੈਂ ਸਮੂਹ ਸੰਗਤ ਨੂੰ ਵਧਾਈ ਦਿੰਦਾ ਹਾਂ।