
ਉਨ੍ਹਾਂ ਦੀ ਇਹ ਭੁੱਖ ਹੜਤਾਲ ਅੱਜ ਸ਼ਾਮ ਤੱਕ ਜਾਰੀ ਰਹੇਗੀ।
ਸਿੰਘੂ ਬਾਰਡਰ- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਧਰਨਾ 19ਵੇਂ ਦਿਨ ਵਿੱਚ ਦਾਖ਼ਿਲ ਹੋ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਠੱਸ ਤੋਂ ਮੱਸ ਹੁੰਦੀ ਨਜ਼ਰ ਨਹੀਂ ਆ ਰਹੀ। ਇਸ ਦੇ ਚਲਦੇ ਅੱਜ ਸੰਸਦ ਦਾ ਇਜਲਾਸ ਬੁਲਾਉਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਵਿਖੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ ਅਤੇ ਜਸਬੀਰ ਸਿੰਘ ਡਿੰਪਾ ਨਾਲ ਮੌਜੂਦ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਭੁੱਖ ਹੜਤਾਲ 'ਤੇ ਬੈਠ ਗਏ ਹਨ।
ਉਨ੍ਹਾਂ ਦੀ ਇਹ ਭੁੱਖ ਹੜਤਾਲ ਅੱਜ ਸ਼ਾਮ ਤੱਕ ਜਾਰੀ ਰਹੇਗੀ। ਉਧਰ ਸੰਸਦ ਮੈਂਬਰਾਂ ਦਾ ਧਰਨਾ ਅੱਜ 7ਵੇਂ ਦਿਨ ਵੀ ਜਾਰੀ ਹੈ। ਜਿਕਰਯੋਗ ਹੈ ਕਿ ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ।
ਕਿਸਾਨ ਆਗੂ ਗੁਰਨਾਮ ਸਿੰਘ ਚੰਦੂਨੀ ਨੇ ਕਿਹਾ ਕਿ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾਣ ਵਾਲੀ ਇਹ ਭੁੱਖ ਹੜਤਾਲ 14 ਦਸੰਬਰ ਤੋਂ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਿਸਾਨਾਂ ਦੀ ਯੋਜਨਾ ਦਾ ਹਿੱਸਾ ਹੈ। ਸਿੰਘੂ ਸਰਹੱਦ 'ਤੇ ਪ੍ਰੈਸ ਕਾਨਫਰੰਸ ਦੌਰਾਨ ਚੰਦੂਨੀ ਨੇ ਕਿਹਾ ਕਿ ਕਿਸਾਨ ਨੇਤਾ ਆਪੋ ਆਪਣੇ ਸਥਾਨਾਂ 'ਤੇ ਭੁੱਖ ਹੜਤਾਲਾਂ 'ਤੇ ਜਾਣਗੇ।