
ਚੱਢਾ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਦੇਸ਼ ਵਿਰੋਧੀ ਕਹਿਣ ਵਾਲਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਦੇਸ਼ ਵਿਰੋਧੀ ਹੋ
ਨਵੀਂ ਦਿੱਲੀ : ‘ਆਪ’ ਦੇ ਨੇਤਾ ਅਤੇ ਬੁਲਾਰੇ ਰਾਘਵ ਚੱਢਾ ਨੇ ਸੋਮਵਾਰ ਨੂੰ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਜੋ ਵੀ ਦੇਸ਼ ਵਿਰੋਧੀ ਕਹਿ ਰਹੇ ਹਨ, ਉਹ ਖ਼ੁਦ ਦੇਸ਼ ਵਿਰੁਧ ਹਨ ਅਤੇ ਉਨ੍ਹਾਂ ਨੂੰ ਪਾਕਿਸਤਾਨ ਚਲੇ ਜਾਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਕਿਹਾ ਕਿ ਕੁਝ ਲੋਕ ਅੰਨਾਦਾਤਾ ਕਿਸਾਨਾਂ ਨੂੰ ‘ਦੇਸ਼ ਵਿਰੋਧੀ’ ਕਹਿ ਰਹੇ ਹਨ। ਚੱਢਾ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਦੇਸ਼ ਵਿਰੋਧੀ ਕਹਿਣ ਵਾਲਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਦੇਸ਼ ਵਿਰੋਧੀ ਹੋ ਅਤੇ ਤੁਹਾਨੂੰ ਪਾਕਿਸਤਾਨ ਚਲੇ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਭਾਰਤ ਵਿਚ ਕੋਈ ਸਥਾਨ ਨਹੀਂ ਹੈ।
farmer‘ਆਪ‘ ਆਗੂ ਦੀ ਟਿਪਣੀ ’ਤੇ ਦਿੱਲੀ ਭਾਜਪਾ ਦੇ ਬੁਲਾਰੇ ਵਰਿੰਦਰ ਬੱਬਰ ਨੇ ਕਿਹਾ ਕਿ ਸਾਰੇ ਲੋਕ ਕਿਸਾਨਾਂ ਦਾ ਸਮਰਥਨ ਕਰਦੇ ਹਨ ਅਤੇ ਭਾਜਪਾ ਵੀ ਕਰਦੀ ਹੈ। ਬੱਬਰ ਨੇ ਕਿਹਾ ਕਿ ਚੱਢਾ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਉਨ੍ਹਾਂ ਨੂੰ ਕੀ ਕਹਿਣਗੇ ਜੋ ਪ੍ਰਧਾਨ ਮੰਤਰੀ ਨੂੰ ਮਾਰਨ ਦੀ ਗੱਲ ਕਰ ਰਹੇ ਹਨ ਅਤੇ ਦੇਸ਼ਧ੍ਰੋਹ ਦੇ ਦੋਸ਼ਾਂ ਵਿਚ ਬੰਦ ਲੋਕਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।
photoਕੁਝ ਕੇਂਦਰੀ ਮੰਤਰੀਆਂ ਦਾ ਦਾਅਵਾ ਹੈ ਕਿ ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ਮਾਉਵਾਦੀ, ਖੱਬੇਪੱਖੀ ਅਤੇ ਦੇਸ਼ ਵਿਰੋਧੀ ਅਨਸਰਾਂ ਦਾ ਕਬਜ਼ਾ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ।ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮੁੱਦੇ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਕੁਝ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਕਿਸਾਨਾਂ ਨੂੰ ‘ਦੇਸ਼ਧ੍ਰੋਹ ਅਤੇ ਦੇਸ਼ ਵਿਰੋਧੀ’ ਕਹਿ ਰਹੇ ਸਨ।