
ਉੱਤਰੀ ਸੂਬਿਆਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਅਤੇ ਉਤਰਾਖੰਡ ਵਿੱਚ ਬਾਰਸ਼ ਹੋਣ ਨਾਲ ਠੰਢ ਵਧੇਗੀ।
ਨਵੀਂ ਦਿੱਲੀ: ਦੇਸ਼ ਭਰ ਦੇ ਜ਼ਿਆਦਾਤਰ ਸੂਬਿਆਂ ਵਿੱਚ ਮੌਸਮ 'ਚ ਲਗਾਤਾਰ ਬਦਲਾਵ ਹੋ ਰਿਹਾ ਹੈ। ਇਸ ਦੌਰਾਨ ਪਹਾੜਾਂ ‘ਚ ਬਰਫਬਾਰੀ ਦਾ ਦੌਰ ਜਾਰੀ ਹੈ। ਕਈ ਇਲਾਕਿਆਂ ਵਿੱਚ ਬਰਫਬਾਰੀ ਤੋਂ ਬਾਅਦ ਪਾਰਾ ਸਿਫ਼ਰ ਤੋਂ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਿਕ ਪਹਾੜਾਂ 'ਤੇ ਬਰਫਬਾਰੀ ਦੇ ਵਿਚਕਾਰ ਦੇਸ਼ ਦੇ ਪੰਜ ਤੋਂ ਵੱਧ ਸੂਬਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਹ ਸੂਬੇ ਹਨ ਸ਼ਾਮਿਲ
-ਖ਼ਾਸਕਰ ਉੱਤਰੀ ਹਿੱਸਿਆਂ ਵਿੱਚ ਜਿਵੇਂ ਮੱਧ ਪ੍ਰਦੇਸ਼, ਮਹਾਰਾਸ਼ਟਰ ਸਮੇਤ ਛੱਤੀਸਗੜ੍ਹ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਆਈਐਮਡੀ ਦਾ ਕਹਿਣਾ ਹੈ ਕਿ ਅਗਲੇ 24 ਤੋਂ 36 ਘੰਟਿਆਂ ਵਿੱਚ ਉੱਤਰ ਭਾਰਤ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ, ਜਦੋਂ ਕਿ ਮੱਧ ਇਲਾਕਿਆਂ ‘ਚ ਵੀ ਜਾਰਾ ਡਿੱਗੇਗਾ।
-ਇਸ ਤੋਂ ਇਲਾਵਾ ਉੱਤਰੀ ਸੂਬਿਆਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਅਤੇ ਉਤਰਾਖੰਡ ਵਿੱਚ ਬਾਰਸ਼ ਹੋਣ ਨਾਲ ਠੰਢ ਵਧੇਗੀ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 4-5 ਦਿਨਾਂ ਦੌਰਾਨ ਮੱਧ ਪ੍ਰਦੇਸ਼, ਮੱਧ ਮਹਾਰਾਸ਼ਟਰ ਵਿੱਚ ਤੇਜ਼ੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅੱਜ ਪੰਜਾਬ ਵਿੱਚ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲੇ ਵਿੱਚ ਤਾਪਮਾਨ ਵਿੱਚ ਗਿਰਾਵਟ ਵੇਖੀ ਜਾ ਸਕਦੀ ਹੈ।