IAS ਦੀਆਂ 1472 ਅਤੇ IPS ਅਧਿਕਾਰੀਆਂ ਦੀਆਂ 864 ਅਸਾਮੀਆਂ ਖਾਲੀ
Published : Dec 14, 2022, 5:21 pm IST
Updated : Dec 14, 2022, 5:21 pm IST
SHARE ARTICLE
1472 posts of IAS and 864 posts of IPS officers are vacant
1472 posts of IAS and 864 posts of IPS officers are vacant

ਕੇਂਦਰੀ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।

 

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਲੋਕ ਸਭਾ ਨੂੰ ਦੱਸਿਆ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀਆਂ ਦੀਆਂ 1,472 ਅਸਾਮੀਆਂ, ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀਆਂ ਦੀਆਂ 864 ਅਸਾਮੀਆਂ ਅਤੇ ਭਾਰਤੀ ਜੰਗਲਾਤ ਸੇਵਾ (ਆਈਐਫਐਸ) ਅਧਿਕਾਰੀਆਂ ਦੀਆਂ 1,057 ਅਸਾਮੀਆਂ ਖਾਲੀ ਹਨ।

ਕੇਂਦਰੀ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਆਈਏਐਸ ਅਧਿਕਾਰੀਆਂ ਦੀਆਂ 6,789 ਮਨਜ਼ੂਰ ਅਸਾਮੀਆਂ, ਆਈਪੀਐਸ ਅਧਿਕਾਰੀਆਂ ਦੀਆਂ 4,984 ਅਤੇ ਭਾਰਤੀ ਜੰਗਲਾਤ ਸੇਵਾ ਅਧਿਕਾਰੀਆਂ ਦੀਆਂ 3,191 ਮਨਜ਼ੂਰਸ਼ੁਦਾ ਅਸਾਮੀਆਂ ਹਨ। ਉਹਨਾਂ ਕਿਹਾ ਕਿ ਇਸ ਸਮੇਂ ਆਈਏਐਸ ਅਧਿਕਾਰੀਆਂ ਦੀ ਗਿਣਤੀ 5,317, ਆਈਪੀਐਸ ਅਧਿਕਾਰੀ 4,120 ਅਤੇ ਵਣ ਸੇਵਾ ਅਧਿਕਾਰੀਆਂ ਦੀ ਗਿਣਤੀ 2,134 ਹੈ।

ਇਕ ਹੋਰ ਸਵਾਲ ਦੇ ਜਵਾਬ ਵਿਚ ਸਿੰਘ ਨੇ ਕਿਹਾ ਕਿ ਸਾਲ 2021 ਦੀ ਸਿਵਲ ਸੇਵਾਵਾਂ ਪ੍ਰੀਖਿਆ ਵਿਚ ਚੁਣੇ ਗਏ 91 ਉਮੀਦਵਾਰਾਂ ਨੂੰ ਕੋਈ ਵੀ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕੀ ਹੈ। ਉਹਨਾਂ ਕਿਹਾ ਕਿ ਅਜਿਹਾ ਸੀਮਤ ਤਰਜੀਹ, ਮੈਡੀਕਲ ਜਾਂਚ ਦੇ ਨਤੀਜੇ, ਰਾਖਵੀਂ ਸ਼੍ਰੇਣੀ ਦੇ ਫੇਲ੍ਹ ਹੋਣ ਅਤੇ ਉਮੀਦਵਾਰਾਂ ਵੱਲੋਂ ਉਮੀਦਵਾਰੀ ਵਾਪਸ ਲੈਣ ਕਾਰਨ ਹੋਇਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement