
Delhi News: ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਤੇ ਫਾਇਰਿੰਗ ਮਾਮਲੇ ਚ ਸ਼ਾਮਲ ਸੀ ਇਹ ਸ਼ੂਟਰ
A sharp shooter of Lawrence Bishnoi arrested in delhi News in punjabi : ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਦਿੱਲੀ ਸਥਿਤ ਘਰ 'ਤੇ ਗੋਲੀਆਂ ਚਲਾਉਣ ਵਾਲੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪਸ਼ੂਟਰ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ। ਸ਼ਾਰਪ ਸ਼ੂਟਰ ਨੂੰ ਫੜਨ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਦੋ ਸ਼ਾਰਪ ਸ਼ੂਟਰਾਂ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਤੀਜੇ ਸ਼ਾਰਪ ਸ਼ੂਟਰ ਕੋਲੋਂ ਦੋ ਜਿੰਦਾ ਕਾਰਤੂਸ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ: Canada News: ਨਿੱਝਰ ਕਤਲ ਮਾਮਲੇ 'ਤੇ ਫਿਰ ਬੋਲੇ ਟਰੂਡੋ, ਕਿਹਾ- ਭਾਰਤ ਨੂੰ ਰੋਕਣਾ ਸੀ ਮਕਸਦ
ਦਰਅਸਲ, ਦੀਪ ਮਲਹੋਤਰਾ ਪੰਜਾਬ ਦਾ ਇਕ ਵੱਡਾ ਸ਼ਰਾਬ ਕਾਰੋਬਾਰੀ ਹੈ। ਉਨ੍ਹਾਂ ਦਾ ਘਰ ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿੱਚ ਹੈ। ਘਟਨਾ ਦਾ ਸੀ.ਸੀ.ਟੀ.ਵੀ. ਵੀ ਸਾਹਮਣੇ ਆਇਆ ਸੀ। ਜਿਸ 'ਚ ਸ਼ੂਟਰ ਘਰ 'ਤੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਸੀ। ਉਨ੍ਹਾਂ ਨੇ ਸਾਬਕਾ ਵਿਧਾਇਕ ਦੇ ਘਰ 'ਤੇ 5 ਵਾਰ ਫਾਇਰਿੰਗ ਕੀਤੀ। ਘਟਨਾ ਦੇ ਬਾਅਦ ਤੋਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: Haryana News: ਅਮਰੀਕਾ ਭੇਜਣ ਦੇ ਨਾਂ 'ਤੇ ਨੌਜਵਾਨ ਤੋਂ ਠੱਗੇ 36 ਲੱਖ ਰੁਪਏ, ਹੋਰ ਮੁਲਕ ਲਿਜਾ ਬਣਾਇਆ ਬੰਦੀ, ਦਿਤੇ ਤਸੀਹੇ